17.74C Vancouver
ADS

Dec 22, 2025 5:29 PM - Connect Newsroom - Jasmine Singh

'Singh vs Kaur 2' ਵੱਡੇ ਪਰਦੇ 'ਤੇ ਉਤਰਨ ਦੀ ਤਿਆਰੀ ਵਿੱਚ

Share On
singh-vs-kaur-2-set-to-hit-theaters-release-date-announced
Starring the dynamic duo of Gippy Grewal and Shehnaaz Gill, this film promises to deliver a blend of comedy, action, and entertainment. (Photo: Facebook/Gippy Grewal)

ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ, ਕਿਉਂਕਿ ਬਹੁਤ ਉਡੀਕ ਕੀਤੀ ਜਾ ਰਹੀ ਫ਼ਿਲਮ 'Singh vs Kaur 2' 24 ਅਪ੍ਰੈਲ 2026 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦਾ ਨਿਰਦੇਸ਼ਨ ਪ੍ਰਸਿੱਧ ਡਾਇਰੈਕਟਰ ਨਵਨੀਤ ਸਿੰਘ ਵੱਲੋਂ ਕੀਤਾ ਗਿਆ ਹੈ।

ਫ਼ਿਲਮ ਵਿੱਚ ਦਰਸ਼ਕਾਂ ਨੂੰ ਕਾਮੇਡੀ, ਐਕਸ਼ਨ ਅਤੇ ਭਰਪੂਰ ਮਨੋਰੰਜਨ ਦਾ ਮਜ਼ੇਦਾਰ ਤੜਕਾ ਵੇਖਣ ਨੂੰ ਮਿਲੇਗਾ। ਮੁੱਖ ਭੂਮਿਕਾਵਾਂ ਵਿੱਚ ਪੰਜਾਬੀ ਸਿਨੇਮਾ ਦੇ ਚਹੇਤੇ ਸਿਤਾਰੇ ਗਿੱਪੀ ਗਰੇਵਾਲ ਅਤੇ ਸ਼ਹਿਨਾਜ਼ ਗਿੱਲ ਨਜ਼ਰ ਆਉਣਗੇ।

ਫ਼ਿਲਮ ਨੂੰ ਸਰੀ (ਕੈਨੇਡਾ) ਸਮੇਤ ਕਈ ਵਿਦੇਸ਼ੀ ਲੋਕੇਸ਼ਨਾਂ 'ਤੇ ਸ਼ੂਟ ਕੀਤਾ ਗਿਆ। ਇਸ ਦੌਰਾਨ ਕੁਨੈਕਟ ਸਿਨੇ ਨੂੰ ਸ਼ਹਿਨਾਜ਼ ਗਿੱਲ ਅਤੇ ਰਘਵੀਰ ਬੋਲੀ ਨਾਲ ਮੁਲਾਕਾਤ ਕਰਨ ਅਤੇ ਫ਼ਿਲਮ ਸਬੰਧੀ ਖ਼ਾਸ ਗੱਲਬਾਤ ਕਰਨ ਦਾ ਮੌਕਾ ਵੀ ਮਿਲਿਆ, ਜਿਸ ਨਾਲ ਫੈਨਜ਼ ਦੀ ਉਤਸੁਕਤਾ ਹੋਰ ਵੱਧ ਗਈ ਹੈ।

ਫ਼ਿਲਮ ਇਕ ਕੁੜੀ ਦੀ ਸਫ਼ਲਤਾ ਤੋਂ ਬਾਅਦ ਇਹ ਸ਼ਹਿਨਾਜ਼ ਗਿੱਲ ਦੀ ਦੂਜੀ ਵੱਡੀ ਪੰਜਾਬੀ ਫ਼ਿਲਮ ਹੈ, ਜਿਸ ਨੂੰ ਲੈ ਕੇ ਦਰਸ਼ਕਾਂ ਦੀਆਂ ਉਮੀਦਾਂ ਕਾਫ਼ੀ ਉੱਚੀਆਂ ਹਨ। ਫ਼ਿਲਮ ਵਿੱਚ ਗਿੱਪੀ ਗਰੇਵਾਲ ਦੇ ਨਾਲ ਸੁਰਵੀਨ ਚਾਵਲਾ ਵੀ ਅਹਿਮ ਭੂਮਿਕਾ ਵਿੱਚ ਨਜ਼ਰ ਆਉਣਗੇ।

Latest news

diljit-dosanjh-announces-ahmedabad-show-on-november-21
Punjabi

ਦਿਲਜੀਤ ਦੋਸਾਂਝ ਨੇ ਕੀਤਾ ਐਲਾਨ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਲਾਉਣਗੇ ਰੌਣਕਾਂ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਲੰਡਨ ਦੇ ਇਤਿਹਾਸਕ ਵੈਂਬਲੇ ਸਟੇਡੀਅਮ ਵਿੱਚ ਪ੍ਰੋਗਰਾਮ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਵਜੋਂ ਇਤਿਹਾਸ ਰਚ ਦਿੱਤਾ ਹੈ। ਇਸ ਤੋਂ ਕੁਝ ਘੰਟਿਆਂ ਬਾਅਦ ਹੀ ਉਨ੍ਹਾਂ ਨੇ ਆਪਣੇ ਭਾਰਤ ਦੌਰੇ ਦਾ ਐਲਾਨ ਕਰਦਿਆਂ 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸ਼ੋਅ ਕਰਨ ਦਾ ਐਲਾਨ ਕੀਤਾ ਹੈ।
ranveer-singh-and-deepika-padukone-share-adorable-photos-of-daughter-dua-await-second-child
Punjabi

ਰਣਵੀਰ-ਦੀਪਿਕਾ ਨੇ ਸਾਂਝੀਆਂ ਕੀਤੀਆਂ ਧੀ ਦੁਆ ਦੀਆਂ ਪਿਆਰੀਆਂ ਤਸਵੀਰਾਂ, ਦੂਜੇ ਬੱਚੇ ਦੀ ਕਰ ਰਹੇ ਉਡੀਕ

ਬਾਲੀਵੁੱਡ ਦੇ ਪਾਵਰ ਕਪਲ, ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ, ਆਪਣੇ ਦੂਜੇ ਬੱਚੇ ਦੇ ਆਉਣ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ, ਉਸ ਨੇ ਆਪਣੇ ਇੰਸਟਾਗ੍ਰਾਮ ਪਰਿਵਾਰ ਨਾਲ ਦੁਆ ਦੀਆਂ ਕੁਝ ਪਿਆਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਮੰਗਲਵਾਰ ਨੂੰ, ਰਣਵੀਰ ਅਤੇ ਦੀਪਿਕਾ ਨੇ ਇਕ ਸਾਂਝੀ ਪੋਸਟ ਸਾਂਝੀ ਕੀਤੀ, ਜਿਸ 'ਚ ਕੈਪਸ਼ਨ ਦਿੱਤਾ ਗਿਆ ਸੀ: "ਬੇਬੀ ਦੁਆ ਅਤੇ ਸਾਡੇ ਦਿਲ ਵੱਡੇ ਹੋ ਰਹੇ ਹਨ! ਤੁਹਾਡੇ ਆਸ਼ੀਰਵਾਦ ਲਈ ਧੰਨਵਾਦ! (ਬੁਰੀ ਨਜ਼ਰ ਅਤੇ ਹੱਥ ਜੋੜਨ ਵਾਲਾ ਇਮੋਜੀ) @deepikapadukone।"
sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link