17.31C Vancouver
ADS

Sep 2, 2025 4:54 PM - Connect Newsroom

ਹੜ੍ਹਾਂ 'ਚ ਡੁੱਬੇ ਪੰਜਾਬ ਦੀ ਮਦਦ ਲਈ ਨਿੱਤਰੇ ਪੰਜਾਬੀ ਕਲਾਕਾਰ

Share On
social-responsibility-of-celebrity-solidarity-punjabi-stars-unite-in-times-of-need
In response to the floods, Diljit has adopted ten of the worst-hit villages in Gurdaspur and Amritsar, collaborating with NGOs and local authorities to facilitate relief.(Photo: Instagram/ammyvirk/diljitdosanjh)

ਹੜ੍ਹ ਪੀੜਤਾਂ ਦੀ ਮਦਦ ਲਈ ਪੰਜਾਬੀ ਫ਼ਿਲਮ ਇੰਡਸਟਰੀ, ਬਾਲੀਵੁੱਡ ਤੋਂ ਲੈ ਕੇ ਸਮਾਜ ਸੇਵੀ ਅੱਗੇ ਆ ਰਹੇ ਹਨ। ਭਾਵੇਂ ਸੂਬਾ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਰਾਸ਼ਨ ਤੇ ਪਸ਼ੂਆਂ ਲਈ ਚਾਰਾ ਭੇਜਿਆ ਜਾ ਰਿਹਾ ਹੈ ਪਰ ਫਿਰ ਵੀ ਇਨ੍ਹਾਂ ਤੋਂ ਇਲਾਵਾ ਕਈ ਅਜਿਹੀਆਂ ਜ਼ਰੂਰਤਾਂ ਹਨ ਜੋ ਘਰਾਂ ਅੰਦਰ ਬੈਠੇ ਲੋਕਾਂ ਨੂੰ ਮਹਿਸੂਸ ਹੋ ਰਹੀਆਂ ਹਨ। ਇਸ ਮੁਸ਼ਕਲ ਸਮੇਂ ਵਿੱਚ ਗਾਇਕ ਜਸਬੀਰ ਸਿੰਘ ਜੱਸੀ ਨੇ ਪੰਜਾਬੀ ਫ਼ਿਲਮ ਇੰਡਸਟਰੀ ਅਤੇ ਬਾਲੀਵੁੱਡ ਦੀ ਕਮਾਨ ਸੰਭਾਲ ਰੱਖੀ ਹੈ। ਉਹ ਲਗਾਤਾਰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਹੜ੍ਹ ਪੀੜਤਾਂ ਦੀ ਮਦਦ ਲਈ ਕਹਿ ਰਹੇ ਹਨ। ਉਨ੍ਹਾਂ ਨੇ ਸਲਮਾਨ ਖਾਨ ਤੱਕ ਤੋਂ ਸਹਿਯੋਗ ਲਈ ਕਿਹਾ ਹੈ। ਇਸ ਦੌਰਾਨ ਕਾਮੇਡੀਅਨ ਕਪਿਲ ਸ਼ਰਮਾ ਨੇ ਵੀ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੋਸਾਂਝ ਤੇ ਐਮੀ ਵਿਰਕ ਨੇ ਵੀ ਲੋਕਾਂ ਦੀ ਬਾਂਹ ਫੜ੍ਹੀ ਹੈ। ਦਿਲਜੀਤ ਦੋਸਾਂਝ ਨੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਦੱਸ ਸਭ ਤੋਂ ਵੱਧ ਪ੍ਰਭਾਵਿਤ ਪਿੰਡਾਂ ਨੂੰ ਗੋਦ ਲਿਆ ਹੈ। ਅਦਾਕਾਰ ਦੀ ਟੀਮ ਨੇ ਇੰਸਟਾਗ੍ਰਾਮ 'ਤੇ ਕਿਹਾ ਕਿ ਉਹ ਭੋਜਨ, ਪਾਣੀ ਅਤੇ ਡਾਕਟਰੀ ਸਹਾਇਤਾ ਵਰਗੀਆਂ ਚੀਜ਼ਾਂ 'ਤੇ ਧਿਆਨ ਕੇਂਦਰਿਤ ਕਰ ਰਹੇ ਹਨ, ਨਾਲ ਹੀ ਪੁਨਰਵਾਸ ਅਤੇ ਲੰਬੇ ਸਮੇਂ ਦੇ ਪੁਨਰ ਨਿਰਮਾਣ ਦੀ ਯੋਜਨਾ ਬਣਾ ਰਹੇ ਹਨ।

ਇਸ ਦੇ ਨਾਲ ਹੀ ਸੋਨਮ ਬਾਜਵਾ ਨੇ ਇੰਸਟਾਗ੍ਰਾਮ ਹੈਂਡਲ 'ਤੇ ਲਿਖਿਆ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਬਾਜਵਾ ਨੇ ਲਿਖਿਆ, ਇਨ੍ਹਾਂ ਮੁਸ਼ਕਲ ਸਮਿਆਂ ਵਿੱਚ ਮੇਰਾ ਦਿਲ ਪੰਜਾਬ ਅਤੇ ਹੜ੍ਹ ਤੋਂ ਪ੍ਰਭਾਵਿਤ ਹਰ ਵਿਅਕਤੀ ਲਈ ਹੈ। ਮੈਂ ਜ਼ਮੀਨੀ ਪੱਧਰ 'ਤੇ ਸਰਗਰਮੀ ਨਾਲ ਕੰਮ ਕਰ ਰਹੀਆਂ ਸੰਸਥਾਵਾਂ ਨੂੰ ਦਾਨ ਕਰਦੇ ਮਦਦ ਕਰਨ ਲਈ ਆਪਣਾ ਹਿੱਸਾ ਪਾ ਰਹੀ ਹਾਂ, ਅਤੇ ਮੈਂ ਤੁਹਾਨੂੰ ਨਿਮਰਤਾ ਨਾਲ ਬੇਨਤੀ ਕਰਦੀ ਹਾਂ ਕਿ ਤੁਸੀਂ ਵੀ ਆਪਣਾ ਯੋਗਦਾਨ ਪਾਓ।

ਅਦਾਕਾਰ ਐਮੀ ਵਿਰਕ ਵੀ ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹੇਠ ਆਏ ਪਰਿਵਾਰਾਂ ਦੀ ਮਦਦ ਲਈ ਅੱਗੇ ਆਏ ਹਨ। ਐਮੀ ਅਤੇ ਉਨ੍ਹਾਂ ਦੀ ਟੀਮ ਨੇ 200 ਘਰਾਂ ਨੂੰ ਗੋਦ ਲੈਣ ਦਾ ਐਲਾਨ ਕੀਤਾ ਹੈ । ਐਮੀ ਨੇ ਕਿਹਾ, ਪੰਜਾਬ ਵਿੱਚ ਹੜ੍ਹਾਂ ਨੇ ਜੋ ਤਬਾਹੀ ਮਚਾਈ ਹੈ, ਉਸ ਨੂੰ ਦੇਖ ਕੇ ਸਾਡਾ ਦਿਲ ਦੁਖੀ ਹੈ। ਆਪਣੇ ਲੋਕਾਂ ਨੂੰ ਬਿਨਾਂ ਛੱਤ ਦੇ ਦੇਖ ਕੇ ਮੈਂ ਬਹੁਤ ਦੁਖੀ ਹੋ ਗਿਆ ਹਾਂ ਇਕ ਛੋਟੀ ਜਿਹੀ ਕੋਸ਼ਿਸ਼ ਵਜੋਂ ਅਸੀਂ ਉਨ੍ਹਾਂ ਲੋਕਾਂ ਦੀ ਸਹਾਇਤਾ ਲਈ 200 ਘਰਾਂ ਨੂੰ ਗੋਦ ਲੈ ਰਹੇ ਹਾਂ, ਜਿਨ੍ਹਾਂ ਨੇ ਸਭ ਕੁਝ ਗੁਆ ਦਿੱਤਾ ਹੈ।

Latest news

7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
bigg-boss-season-20-teaser-released-premiere-set-for-sept-6
Punjabi

‘ਬਿੱਗ ਬੌਸ’ ਦੇ 20ਵੇਂ ਸੀਜ਼ਨ ਦਾ ਟੀਜ਼ਰ ਜਾਰੀ, ਛੇ ਸਤੰਬਰ ਤੋਂ ਹੋਵੇਗਾ ਪ੍ਰਸਾਰਨ

ਰਿਐਲਿਟੀ ਸ਼ੋਅ 'ਬਿੱਗ ਬੌਸ' ਦੇ 20ਵੇਂ ਸੀਜ਼ਨ ਦਾ ਪਹਿਲਾ 'ਟੀਜ਼ਰ' ਮੰਗਲਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ।ਜਿਓ ਹੌਟਸਟਾਰ ਅਤੇ ਕਲਰਜ਼ ਚੈਨਲ ਨੇ ਮੰਗਲਵਾਰ ਨੂੰ ਇਹ ਟੀਜ਼ਰ ਜਾਰੀ ਕੀਤਾ ਜਿਸ ਵਿੱਚ ਸ਼ੋਅ ਦੀ ਮੇਜ਼ਬਾਨੀ ਇੱਕ ਵਾਰ ਫਿਰ ਉੱਘੇ ਅਦਾਕਾਰ ਸਲਮਾਨ ਖ਼ਾਨ ਕਰਨਗੇ ਅਤੇ ਇਸ ਦਾ ਪ੍ਰਸਾਰਨ ਛੇ ਸਤੰਬਰ ਤੋਂ ਸ਼ੁਰੂ ਹੋਵੇਗਾ।
mahabharat-actor-pradeep-rawat-cremated-in-mumbai-film-fraternity-pays-final-respects
Punjabi

ਮਹਾਭਾਰਤ ਦੇ ਅਦਾਕਾਰ ਪ੍ਰਦੀਪ ਰਾਵਤ ਦਾ ਮੁੰਬਈ ਵਿੱਚ ਹੋਇਆ ਅੰਤਿਮ ਸੰਸਕਾਰ

ਅਦਾਕਾਰ ਪ੍ਰਦੀਪ ਰਾਵਤ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਬੈਸਟ ਕਲੋਨੀ ਨੇੜੇ ਗੋਰੇਗਾਓਂ ਵਿੱਚ ਕੀਤਾ ਗਿਆ। ਉਨ੍ਹਾਂ ਦਾ ਪੁੱਤਰ ਵਿਕਰਮਾਦਿਤਿਆ ਆਪਣੇ ਪਿਤਾ ਦੀ ਦੇਹ ਦੇਖ ਕੇ ਭਾਵੁਕ ਹੋ ਗਏ।'ਲਗਾਨ' ਅਤੇ 'ਗਜਨੀ' ਵਰਗੀਆਂ ਫਿਲਮਾਂ ਵਿੱਚ ਨਜ਼ਰ ਆਏ ਪ੍ਰਦੀਪ ਰਾਵਤ ਦਾ ਮੰਗਲਵਾਰ ਸ਼ਾਮ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
punjab-born-pallavi-mukhija-crowned-mrs-canada-world-2026
Punjabi

ਪੰਜਾਬ ਦੀ ਧੀ ਪੱਲਵੀ ਮੁਖੀਜਾ ਬਣੀ ਮਿਸਿਜ਼ ਕੈਨੇਡਾ ਵਰਲਡ 2026

ਪੱਲਵੀ ਮੁਖੀਜਾ,ਜੋ ਕਿ ਮੂਲ ਰੂਪ ਵਿੱਚ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਗੁਰਾਇਆ ਦੀ ਰਹਿਣ ਵਾਲੀ ਹੈ ਅਤੇ ਹੁਣ ਕੈਨੇਡਾ ਵਿੱਚ ਵਸ ਗਈ ਹੈ, ਨੂੰ 25 ਜੁਲਾਈ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਦੇ ਬੈੱਲ ਪਰਫਾਰਮਿੰਗ ਆਰਟਸ ਸੈਂਟਰ ਵਿਖੇ ਹੋਏ ਰਾਸ਼ਟਰੀ ਮੁਕਾਬਲੇ ਵਿੱਚ ਮਿਸਿਜ਼ ਕੈਨੇਡਾ ਵਰਲਡ 2026 ਦਾ ਤਾਜ ਪਹਿਨਾਇਆ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link