16.06C Vancouver
ADS

Sep 10, 2025 1:08 PM - Connect Newsroom

ਪੰਜਾਬ ਦੇ ਹੜ੍ਹ ਪੀੜਤਾਂ ਲਈ ਬਾਲੀਵੁੱਡ ਨੇ ਵਧਾਏ ਕਦਮ

Share On
something-has-shifted-bollywood-steps-up-for-a-flooded-punjab
Salman even spoke about the crisis on national television during the Weekend Ka Vaar episode of Bigg Boss 19. (Photo: Facebook/Salman Khan)

ਬਾਲੀਵੁੱਡ ਨੇ ਅਕਸਰ ਪੰਜਾਬ ਨੂੰ ਜਾਨਦਾਰ ਸੰਗੀਤ ਰੰਗ-ਬਰੰਗੇ ਸਭਿੱਆਚਾਰ ਅਤੇ ਵੱਡੀ ਊਰਜਾ ਵਾਲੀ ਮੌਜੂਦਗੀ ਵਾਸਤੇ ਆਪਣਾ ਪ੍ਰੇਰਣਾ ਸਰੋਤ ਮੰਨਿਆ ਹੈ। ਫਿਲਮ ਇੰਡਸਟਰੀ ਨੇ ਅੱਜ ਜੋ ਪੰਜਾਬ ਦਾ ਰੂਪ ਦੇਖਿਆ ਹੈ ਉਹ ਬੜਾ ਦੁਖਦਾਇਕ ਅਤੇ ਤ੍ਰਾਸਦੀ ਵਾਲਾ ਹੈ। ਹੜ੍ਹਾਂ ਨੇ ਸੂਬੇ ਦੇ ਵੱਡੇ ਹਿੱਸੇ ਨੂੰ ਤਬਾਹ ਕਰ ਦਿੱਤਾ ਹੈ। ਪੂਰੇ ਪਿੰਡ ਡੁੱਬ ਗਏ, ਘਰ ਰੁੜ ਗਏ, ਪਰਿਵਾਰ ਬੇਘਰ ਹੋ ਗਏ ਅਤੇ ਫਸਲਾਂ ਤਬਾਹ ਹੋ ਗਈਆਂ। ਇਹੋ ਕਾਰਨ ਹੈ ਕਿ ਫਿਲਮ ਨਗਰੀ ਦੇ ਬਹੁਤ ਸਾਰੇ ਲੋਕ ਅੱਜ ਪੰਜਾਬ ਦਾ ਦੁਖ-ਸੁੱਖ ਵੰਡਾਉਣ ਲਈ ਅੱਗੇ ਵਧੇ ਹਨ।

ਵਿੱਕੀ ਕੌਸ਼ਲ ਅਤੇ ਤਾਪਸੀ ਪਨੂੰ ਤੋਂ ਲੈ ਕੇ ਕਪੂਰ ਫੈਮਿਲੀ ਤੱਕ ਪੰਜਾਬ ਵਿੱਚ ਆਪਣੀ ਜੜ੍ਹਾਂ ਤਲਾਸ਼ੀਆਂ ਅਤੇ ਇਸ ਵਾਰ ਸਹਾਇਤਾ ਦਾ ਹੱਥ ਵਧਾਇਆ। ਬਲਾਕਬਸਟਰ ਫਿਲਮਾਂ ਲਈ ਜਾਣੇ ਜਾਂਦੇ ਸਲਮਾਨ ਖਾਨ ਨੇ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿੱਚ ਸਹਾਇਤਾ ਲਈ 5 ਕਿਸ਼ਤੀਆਂ ਭੇਜੀਆਂ ਹਨ। ਇਨ੍ਹਾਂ ਕਿਸ਼ਤੀਆਂ ਨਾਲ ਹੜ੍ਹਾਂ ਦੇ ਪਾਣੀ ਵਿੱਚ ਫਸੇ ਲੋਕਾਂ ਨੂੰ ਬਚਾਇਆ ਜਾ ਰਿਹਾ ਹੈ ਅਤੇ ਲੋੜਵੰਦ ਲੋਕਾਂ ਤੱਕ ਖਾਣਾ ਪਹੁੰਚਾਇਆ ਜਾ ਰਿਹਾ ਹੈ।

ਸਲਮਾਨ ਖਾਨ ਨੇ ਬਿਸ ਬੌਸ 19 ਦੇ 'ਵੀਕੈਂਡ ਕਾ ਵਾਰ ਐਪੀਸੋਡ' ਦੌਰਾਨ ਇਸ ਸੰਕਟ ਬਾਰੇ ਗੱਲ ਕੀਤੀ ਅਤੇ ਕਿਹਾ ਕਿ ਅਸੀਂ ਜੋ ਕਰ ਸਕਦੇ ਹਾਂ ਕਰ ਰਹੇ ਹਾਂ। ਅਸੀਂ ਰਾਹਤ ਫੰਡ ਵਿੱਚ ਯੋਗਦਾਨ ਪਾਇਆ। ਪੰਜਾਬੀ ਗਾਇਕ ਵੀ ਇਸ ਮਾਮਲੇ ਵਿੱਚ ਪਿੱਛੇ ਨਹੀਂ ਰਹੇ। ਸਭ ਨੇ ਵੱਧ ਚੜ੍ਹ ਕੇ ਲੋਕਾਂ ਵੱਲ ਮਦਦ ਦਾ ਹੱਥ ਵਧਾਇਆ ਹੈ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link