14.63C Vancouver
ADS

Dec 11, 2024 5:12 PM - Connect Newsroom

ਸੋਨਮ ਬਾਜਵਾ ਬਾਣੀ ਬਾਗੀ ਸਟਾਰ

Share On
sonam-bajwa-is-the-baaghi-star
After securing a spot in the star-studded cast of Housefull 5, Sonam is all set for another collaboration with renowned producer Sajid Nadiadwala in Baaghi 4. (Photo: Facebook/Sonam Bajwa)

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਨੂੰ ਫੈਨਜ਼ ਨੂੰ ਵੱਡਾ ਤੋਹਫਾ ਦਿੱਤਾ ਹੈ। ਸੋਨਮ ਹਾਊਸਫੁੱਲ 5 ਤੋਂ ਬਾਅਦ ਹੁਣ ਇੱਕ ਹੋਰ ਬਾਲੀਵੁੱਡ ਫਿਲਮ ਵਿੱਚ ਆਪਣਾ ਜਲਵਾ ਦਿਖਾਉਣ ਲਈ ਤਿਆਰ ਹੈ।ਦੱਸ ਦੇਈਏ ਕਿ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਨੇ ਕੁਝ ਸਮਾਂ ਪਹਿਲਾਂ ‘ਬਾਗੀ 4’ ਦਾ ਅਨਾਊਂਸਮੈਂਟ ਪੋਸਟਰ ਰਿਲੀਜ਼ ਕੀਤਾ ਸੀ ਪਰ ਫਿਲਮ ਦੀ ਲੀਡ ਅਦਾਕਾਰਾ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਸੀ। ਪਰ ਹੁਣ ਫਿਲਮ ਦੇ ਨਿਰਮਾਤਾਵਾਂ ਨੇ ਅਧਿਕਾਰਤ ਤੌਰ ‘ਤੇ ਫਿਲਮ ਦੀ ਲੀਡ ਹੀਰੋਇਨ ਦਾ ਐਲਾਨ ਕਰ ਦਿੱਤਾ ਹੈ।

ਇਸਦੀ ਜਾਣਕਾਰੀ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਉੱਤੇ ਸ਼ੇਅਰ ਕਰਕੇ ਫੈਨਜ਼ ਨੂੰ ਦਿੱਤੀ ਹੈ। ਉਨ੍ਹਾਂ ਨੇ ਕਪੈਸ਼ਨ ਵਿੱਚ ਲਿਖਿਆ ਕਿ ਜਿਵੇਂ ਕਿ ਮੇਰੀ ਪਹਿਲੀ ਹਿੰਦੀ ਫਿਲਮ ਹਾਊਸਫੁੱਲ 5 ਦੀ ਸ਼ੂਟਿੰਗ ਲਗਭਗ ਖਤਮ ਹੋਣ ਵਾਲੀ ਹੈ, ਮੈਨੂੰ ਇਹ ਐਲਾਨ ਕਰਦੇ ਹੋਏ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਮੈਂ ਸਾਜਿਦ ਸਰ ਅਤੇ ਟੀਮ ਦੇ ਨਾਲ ਆਪਣੀ ਦੂਜੀ ਹਿੰਦੀ ਫਿਲਮ ਬਾਗੀ 4 ਦੀ ਸ਼ੂਟਿੰਗ ਸ਼ੁਰੂ ਕਰਨ ਦੇ ਨਾਲ ਆਪਣਾ ਸਫਰ ਜਾਰੀ ਰੱਖਾਂਗੀ !!ਅਦਾਕਾਰਾ ਨੇ ਅੱਗੇ ਲਿਖਿਆ ਕਿ ਬਾਗੀ 4 ਦਾ ਹਿੱਸਾ ਬਣਨ ਲਈ ਉਤਸ਼ਾਹਿਤ ਅਤੇ @TigerShroff @SanjayDutt ਸਰ ਅਤੇ ਪੂਰੀ ਟੀਮ ਨਾਲ ਕੰਮ ਕਰਨ ਲਈ ਉਤਸੁਕ ਹਾਂ, ਮੈਂ ਇਸ ਤੋਂ ਵੱਧ ਮੁਬਾਰਕ ਅਤੇ ਸ਼ੁਕਰਗੁਜ਼ਾਰ ਨਹੀਂ ਹੋ ਸਕਦੀ 🙏🏼🙏🏼।

ਟਾਈਗਰ ਸ਼ਰਾਫ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰਕੇ ਬਾਗੀ 4 ‘ਚ ਸੋਨਮ ਬਾਜਵਾ ਦਾ ਸਵਾਗਤ ਕੀਤਾ ਹੈ। ਸੋਨਮ ਦੀ ਤਸਵੀਰ ਸ਼ੇਅਰ ਕਰਦੇ ਹੋਏ ਅਦਾਕਾਰ ਨੇ ਲਿਖਿਆ, ‘ਬਾਗੀ ਪਰਿਵਾਰ ਦੀ ਨਵੀਂ ਮੈਂਬਰ ਸੋਨਮ ਬਾਜਵਾ ਦਾ ਸੁਆਗਤ ਹੈ, ਸੋਨਮ ਬਾਜਵਾ ਬਾਗੀ ਪਰਿਵਾਰ ‘ਚ ਸ਼ਾਮਲ ਹੋ ਗਈ ਹੈ।

Latest news

bobby-deols-bandar-to-premiere-on-zee5-on-august-28
Punjabi

ਬੌਬੀ ਦਿਓਲ ਦੀ ਫਿਲਮ ‘ਬੰਦਰ’ 28 ਅਗਸਤ ਨੂੰ ZEE5 ’ਤੇ ਹੋਵੇਗੀ ਰਿਲੀਜ਼

ਥੀਏਟਰ ਵਿੱਚ ਰਿਲੀਜ਼ ਹੋਣ ਤੋਂ ਬਾਅਦ ਚਰਚਾ ਵਿੱਚ ਰਹੀ ਅਨੁਰਾਗ ਕਸ਼ਯਪ ਦੀ ਫਿਲਮ “ਬੰਦਰ”, ਜਿਸ ਵਿੱਚ ਬੌਬੀ ਦਿਓਲ ਮੁੱਖ ਭੂਮਿਕਾ ਵਿੱਚ ਹਨ, ਹੁਣ ਡਿਜੀਟਲ ਪ੍ਰੀਮੀਅਰ ਦੇ ਲਈ ਤਿਆਰ ਹੈ। ਸਟ੍ਰੀਮਿੰਗ ਪਲੇਟਫਾਰਮ ਜ਼ੀ5 ਨੇ ਬੀਤੇ ਦਿਨ ਐਲਾਨ ਕੀਤਾ ਕਿ ਇਹ ਫਿਲਮ ਇਸ ਮਹੀਨੇ ਦੇ ਅੰਤ ਵਿੱਚ ਰਿਲੀਜ਼ ਹੋਵੇਗੀ।
taapsee-pannus-gandhari-to-release-on-netflix-on-september-3
Punjabi

ਤਾਪਸੀ ਪੰਨੂ ਦੀ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼

ਤਾਪਸੀ ਪੰਨੂ ਸਟਾਰਰ ਫਿਲਮ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਦੇਵਾਸ਼ੀਸ਼ ਮਖੀਜਾ ਵਲੋਂ ਨਿਰਦੇਸ਼ਤ, ਇਹ ਫਿਲਮ ਕਨਿਕਾ ਢਿੱਲੋਂ ਦੁਆਰਾ ਬਣਾਈ ਗਈ ਹੈ। ਇਸ ਫਿਲਮ ਵਿੱਚ ਇਸ਼ਵਾਕ ਸਿੰਘ, ਛਾਇਆ ਕਦਮ, ਸਵਾਸਤਿਕਾ ਮੁਖਰਜੀ, ਮੀਤਾ ਵਸ਼ਿਸ਼ਟ ਅਤੇ ਜਤਿਨ ਸਰਨਾ ਵੀ ਮੁੱਖ ਭੂਮਿਕਾਵਾਂ ਵਿੱਚ ਹਨ।
karan-aujla-gets-angry-at-fan-during-australia-concert
Punjabi

ਕਰਨ ਔਜਲਾ ਆਸਟ੍ਰੇਲੀਆ ’ਚ ਫੈਨ ’ਤੇ ਭੜਕੇ, ਸਟੇਜ ’ਤੇ ਜੈਕੇਟ ਸੁੱਟਣ ਤੋਂ ਬਾਅਦ ਰੋਕਿਆ ਸ਼ੋਅ

ਪੰਜਾਬੀ ਗਾਇਕ ਕਰਨ ਔਜਲਾ ਆਸਟ੍ਰੇਲੀਆ ਵਿੱਚ ਇੱਕ ਸੰਗੀਤ ਸਮਾਰੋਹ ਦੌਰਾਨ ਇੱਕ ਪ੍ਰਸ਼ੰਸਕ ਤੇ ਭੜਕ ਗਏ। ਐਡੀਲੇਡ ਵਿੱਚ ਆਪਣੇ ਲਾਈਵ ਸ਼ੋਅ ਦੌਰਾਨ, ਇੱਕ ਪ੍ਰਸ਼ੰਸਕ ਨੇ ਸਟੇਜ 'ਤੇ ਇੱਕ ਜੈਕੇਟ ਸੁੱਟ ਦਿੱਤੀ।
7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link