13.79C Vancouver
ADS

May 22, 2026 5:32 PM - Connect Newsroom - Jasmine Singh

ਸੋਨਮ ਬਾਜਵਾ ਵੱਲੋਂ ਮੁੱਖ ਮੰਤਰੀ ਮਾਨ ਨੂੰ ਅਵਾਰਾ ਕੁੱਤਿਆਂ ਖ਼ਿਲਾਫ਼ ਵਿੱਢੀ ਮੁਹਿੰਮ ’ਤੇ ਮੁੜ ਵਿਚਾਰ ਕਰਨ ਦੀ ਅਪੀਲ

Share On
sonam-bajwa-urges-humane-solutions-for-stray-dogs
Bajwa raised questions about the government's readiness, asking, “Where are the shelters? Where is the necessary infrastructure?”(Photo: Facebook/Sonam Bajwa)

ਪੰਜਾਬ ਵਿੱਚ ਦਿਨ-ਬ-ਦਿਨ ਗੰਭੀਰ ਹੁੰਦੀ ਜਾ ਰਹੀ ਅਵਾਰਾ ਕੁੱਤਿਆਂ ਦੀ ਸਮੱਸਿਆ ਅਤੇ ਕੁੱਤਿਆਂ ਦੇ ਵੱਢਣ ਦੀਆਂ ਵਧਦੀਆਂ ਘਟਨਾਵਾਂ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਅੱਜ ਤੋਂ ਵਿੱਢੀ ਗਈ ਵੱਡੀ ਮੁਹਿੰਮ ਦਰਮਿਆਨ ਇੱਕ ਨਵੀਂ ਸਿਆਸੀ ਤੇ ਸਮਾਜਿਕ ਬਹਿਸ ਛਿੜ ਗਈ ਹੈ। ਜਨਤਕ ਸੁਰੱਖਿਆ ਅਤੇ ਜੀਵ ਭਲਾਈ ਦੇ ਇਸ ਨਾਜ਼ੁਕ ਮੁੱਦੇ ’ਤੇ ਹੁਣ ਮਨੋਰੰਜਨ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਸਾਹਮਣੇ ਆਉਣ ਲੱਗੀਆਂ ਹਨ।

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਨੇ ਸਰਕਾਰ ਦੀ ਇਸ ਸਖ਼ਤ ਮੁਹਿੰਮ ’ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਇਸ ਕਾਰਵਾਈ ਨੂੰ ਗ਼ੈਰ-ਮਨੁੱਖੀ ਨਾ ਬਣਾਇਆ ਜਾਵੇ ਅਤੇ ਬੇਜ਼ੁਬਾਨਾਂ ਪ੍ਰਤੀ ਨਰਮੀ ਤੇ ਜ਼ਿੰਮੇਵਾਰੀ ਵਾਲਾ ਰਵੱਈਆ ਅਪਣਾਇਆ ਜਾਵੇ।

ਸੋਨਮ ਬਾਜਵਾ ਨੇ ਸੋਸ਼ਲ ਮੀਡੀਆ ਰਾਹੀਂ ਮੁੱਖ ਮੰਤਰੀ ਅਤੇ ਪ੍ਰਸ਼ਾਸਨ ਤੱਕ ਪਹੁੰਚ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਹਾਲੀਆ ਨਿਰਦੇਸ਼ਾਂ ਨੂੰ ਕਈ ਲੋਕਾਂ ਵੱਲੋਂ ਗ਼ਲਤ ਤਰੀਕੇ ਨਾਲ ਸਮਝਿਆ ਜਾ ਰਿਹਾ ਹੈ। ਅਦਾਕਾਰਾ ਨੇ ਸਪੱਸ਼ਟ ਕੀਤਾ, “ਮਾਨਯੋਗ ਅਦਾਲਤ ਨੇ ਸੰਵੇਦਨਸ਼ੀਲ ਜਨਤਕ ਥਾਵਾਂ ਤੋਂ ਕੁੱਤਿਆਂ ਨੂੰ ਨਿਯਮਬੱਧ ਤਰੀਕੇ ਨਾਲ ਹਟਾਉਣ, ਉਨ੍ਹਾਂ ਦੀ ਨਸਬੰਦੀ , ਟੀਕਾਕਰਨ ਅਤੇ ਸ਼ੈਲਟਰ ਹੋਮਜ਼ ਵਿੱਚ ਰੱਖਣ ਦੀ ਗੱਲ ਕਹੀ ਹੈ, ਨਾ ਕਿ ਉਨ੍ਹਾਂ ਨੂੰ ਸੜਕਾਂ ਤੋਂ ਪੂਰੀ ਤਰ੍ਹਾਂ ਮਿਟਾ ਦੇਣ ਜਾਂ ਖ਼ਤਮ ਕਰ ਦੇਣ ਦਾ ਹੁਕਮ ਦਿੱਤਾ ਹੈ।”

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link