18.63C Vancouver
ADS

Oct 25, 2024 5:12 PM - Connect Newsroom

ਸੋਨਮ ਕਪੂਰ ਬਣੀ ਡਾਇਰ ਦੀ ਨਵੀਂ ਬ੍ਰਾਂਡ ਅੰਬੈਸਡਰ

Share On
sonam-is-the-new-dior-girl
Sonam Kapoor, a trailblazer in the fashion world and a versatile talent, epitomizes the boldness, grace, and elegance characteristic of Dior’s style a femininity that is continually reimagined.

ਆਪਣੇ ਫੈਸ਼ਨ ਅਤੇ ਡਰੈਸਿੰਗ ਸੈਂਸ ਨਾਲ ਲੋਕਾਂ ਦੇ ਦਿਲਾਂ ’ਤੇ ਰਾਜ ਕਰਨ ਵਾਲੀ ਫੈਸ਼ਨ ਡੀਵਾ ਸੋਨਮ ਕਪੂਰ ਦੇ ਸਟਾਈਲ ਦਾ ਹਰ ਕੋਈ ਫੈਨ ਹੈ। ਅਭਿਨੇਤਰੀ ਦੇ ਨਾਂ ’ਤੇ ਇਕ ਹੋਰ ਉਪਲੱਬਧੀ ਜੁੜ ਗਈ ਹੈ। ਇਸ ਗੱਲ ਦਾ ਖੁਲਾਸਾ ਅਦਾਕਾਰਾ ਦੀ ਭੈਣ ਰੀਆ ਕਪੂਰ ਨੇ ਕੀਤਾ ਹੈ।


ਰੀਆ ਕਪੂਰ ਨੇ ਸੋਸ਼ਲ ਮੀਡੀਆ ’ਤੇ ਸੋਨਮ ਕਪੂਰ ਨੂੰ ਇਕ ਫੈਸ਼ਨ ਹਾਊਸ ਡਾਇਰ ਦੀ ਗਲੋਬਲ ਅੰਬੈਸਡਰ ਬਣਨ ’ਤੇ ਵਧਾਈ ਦਿੱਤੀ ਹੈ। ਸੋਨਮ ਦੀ ਤਾਰੀਫ ਕਰਦੇ ਹੋਏ ਉਸ ਦੀ ਫੋਟੋ ਸ਼ੇਅਰ ਕਰਦੇ ਹੋਏ ਰੀਆ ਨੇ ਇਕ ਲੰਬੀ ਪੋਸਟ ’ਚ ਲਿਖਿਆ- ‘ਮੈਨੂੰ ਆਪਣੀ ਭੈਣ ’ਤੇ ਮਾਣ ਹੈ ਅਤੇ ਫੈਸ਼ਨ ਲਈ ਉਸ ਦੇ ਪਿਆਰ, ਇੰਡਸਟਰੀ ’ਚ ਕੰਮ ਕਰਨ ਵਾਲੇ ਲੋਕਾਂ ਲਈ ਜਨੂੰਨ ਅਤੇ ਇਸ ਦੇ ਹਰ ਪਹਿਲੂ ’ਤੇ ਮੈਨੂੰ ਮਾਣ ਹੈ ਫੈਸ਼ਨ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਇਆ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਪਿਛਲੇ ਮਹੀਨੇ ਸੋਨਮ ਕਪੂਰ ਨੇ ਆਪਣੀ ਅਗਲੀ ਫਿਲਮ ’ਬੈਟਲ ਫਾਰ ਬਿਟੋਰਾ’ ਬਾਰੇ ਦੱਸਿਆ ਸੀ। ਇਹ ਫਿਲਮ ਅਨੁਜਾ ਚੌਹਾਨ ਦੇ 2010 ਦੇ ਇਸੇ ਨਾਮ ਦੇ ਨਾਵਲ ’ਤੇ ਆਧਾਰਿਤ ਹੈ। ਮੀਡੀਆ ਰਿਪੋਰਟਾਂ ਮੁਤਾਬਕ ਰੀਆ ਕਪੂਰ ਨੇ ਇਸ ਕਿਤਾਬ ਦੇ ਰਾਈਟਸ ਲੈ ਲਏ ਹਨ ਅਤੇ ਜਲਦ ਹੀ ਇਸ ਫਿਲਮ ’ਤੇ ਕੰਮ ਸ਼ੁਰੂ ਕਰ ਸਕਦੀ ਹੈ। ਇਹ ਫਿਲਮ ਅਨਿਲ ਕਪੂਰ ਫਿਲਮਜ਼ ਕੰਪਨੀ ਦੇ ਬੈਨਰ ਹੇਠ ਬਣੇਗੀ।


Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link