15.71C Vancouver
ADS

Mar 13, 2025 7:59 PM - Connect Newsroom

ਸੁਨੰਦਾ ਸ਼ਰਮਾ ਨੇ ਕੀਤਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

Share On
sunanda-sharma-appreciates-bhagwant-mann
Taking to Instagram, Sunanda expressed her gratitude towards Punjab Chief Minister Bhagwant Mann for his support during this difficult time.(Photo: Instagram/sunanda_ss)

ਪੰਜਾਬੀ ਸੰਗੀਤ ਨਿਰਮਾਤਾ ਪੁਸ਼ਪਿੰਦਰ ਸਿੰਘ ਉਰਫ਼ ਪਿੰਕੀ ਧਾਲੀਵਾਲ ਤੇ ਸੁਨੰਦਾ ਸ਼ਰਮਾ ਦਾ ਮਾਮਲਾ ਬੀਤੇ ਕਈ ਦਿਨਾਂ ਤੋਂ ਸੁਰਖੀਆਂ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਨੂੰ ਲੈ ਕੇ ਹੁਣ ਸੁਨੰਦਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਪੇਜ ਉੱਤੇ ਵੀਡੀਓ ਸਾਂਝੀ ਕਰਦਿਆਂ ਪੰਜਾਬ ਸਰਕਾਰ ਤੇ ਸਾਰੀ ਇੰਡਸਟਰੀ ਦਾ ਧੰਨਵਾਦ ਕੀਤਾ ਹੈ।

ਸੁਨੰਦਾ ਸ਼ਰਮਾ ਨੇ ਆਪਣੇ ਵੀਡੀਓ ਮੈਸੇਜ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਮਾਨ ਤੇ ਪੁਲਸ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਮਹਿਲਾ ਕਮਿਸ਼ਨ ਦੀ ਚੇਅਰ ਪਰਸਨ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਉਹ ਪੂਰੀ ਪੰਜਾਬੀ ਇੰਡਸਟਰੀ ਦਾ ਵੀ ਧੰਨਵਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਤੁਸੀਂ ਸਾਰੇ ਇਸ ਔਖੀ ਘੜੀ ਵਿਚ ਮੇਰੇ ਨਾਲ ਖੜੇ ਸੀ। ਦੋ ਸਾਲਾਂ ਦੇ ਸਟ੍ਰਗਲ ਤੋਂ ਬਾਅਦ ਮੈਨੂੰ ਹੁਣ ਰਿਲੀਫ ਮਿਲਿਆ ਹੈ ਤੇ ਮੈਂ ਹੁਣ ਇੰਡੀਪੈਂਡੇਂਟ ਆਰਟਿਸਟ ਹਾਂ। ਮੈਂ ਹੁਣ ਆਜ਼ਾਦ ਪੰਛੀ ਹਾਂ। ਪੂਰੀ ਦੁਨੀਆ ਵਿਚ ਬੈਠੇ ਮੇਰੇ ਸਰੋਤਿਆਂ ਦਾ ਮੈਂ ਬਹੁਤ ਸਾਰਾ ਧੰਨਵਾਦ ਕਰਦੀ ਹਾਂ ਕਿ ਉਹ ਇਸ ਔਖੀ ਘੜੀ ਵਿਚ ਮੇਰੇ ਨਾਲ ਰਹੇ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੇਰੇ ਦਿਲ ਤੋਂ ਸਾਰਿਆਂ ਲਈ ਬਹੁਤ ਸੋਹਣੀਆਂ ਦੁਆਵਾਂ ਹਨ ਤੇ ਮੈਂ ਇਸ ਮੌਕੇ ਤੁਹਾਨੂੰ ਸਾਰਿਆਂ ਨੂੰ ਇਕ ਵਾਅਦਾ ਕਰਦੀ ਹਾਂ ਕਿ ਮੈਂ ਅੱਗੇ ਵੀ ਸਾਰਿਆਂ ਦਾ ਮਨੋਰੰਜਨ ਕਰਦੀ ਰਹਾਂਗੀ। ਮੇਰਾ ਸਾਥ ਇੱਦਾਂ ਹੀ ਬਣਾਈ ਰੱਖਿਓ। ਮੈਂ ਫਿਰ ਤੋਂ ਸਾਰਿਆਂ ਦਾ ਬਹੁਤ ਬਹੁਤ ਧੰਨਵਾਦ ਕਰਦੀ ਹਾਂ। ਤੁਹਾਨੂੰ ਹਮੇਸ਼ਾ ਪਰਮਾਤਮਾ ਖੁਸ਼ ਰੱਖੇ। ਪਰਮਾਤਮਾ ਤੁਹਾਨੂੰ ਚੜਦੀ ਕਲਾ ਵਿਚ ਰੱਖੇ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link