20.39C Vancouver
ADS

Jul 27, 2022 12:30 PM - Agencies

ਸੁਸ਼ਾਂਤ ਸਿੰਘ ਦੀ ਫੋਟੋ ਵਾਲੀ ਟੀ-ਸ਼ਰਟ ਨੂੰ ਲੈ ਕੇ ਟਵਿੱਟਰ 'ਤੇ 'ਬਾਇਕਾਟ ਫਲਿੱਪਕਾਰਟ' ਹੋਇਆ ਟ੍ਰੈਂਡ

Share On
sushant-singh-rajput-fans-trend-boycott-flipkart-on-twitter
Sushant Singh Rajput fans trend 'Boycott Flipkart' on Twitter (Photo: Agencies)

ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੇ ਪ੍ਰਸ਼ੰਸਕਾਂ ਨੇ ਟਵਿੱਟਰ 'ਤੇ ਫਲਿੱਪਕਾਰਟ ਖਿਲਾਫ਼ ਬਾਇਕਾਟ ਮੁਹਿੰਮ ਛੇੜ ਦਿੱਤੀ ਹੈ। ਈ-ਕਾਮਰਸ ਸਾਈਟ ਵੱਲੋਂ ਸੁਸ਼ਾਂਤ ਸਿੰਘ ਦੀ ਫੋਟੋ ਦੀ ਦੁਰਵਰਤੋਂ ਕਰਨ ਦੇ ਮੱਦੇਨਜ਼ਰ ਇਹ ਮਾਮਲਾ ਭਖਿਆ ਹੈ।

ਦਰਅਸਲ, ਈ-ਕਾਮਰਸ ਸਾਈਟ 'ਤੇ ਸੁਸ਼ਾਂਤ ਸਿੰਘ ਦੀ ਫੋਟੋ ਵਾਲੀ ਟੀ-ਸ਼ਰਟ 'ਤੇ 'ਡਿਪਰੈਸ਼ਨ' ਦੇ ਸੰਦਰਭ ਨਾਲ ਲਿਖੀ ਗਈ ਇੱਕ ਟਿੱਪਣੀ ਦੇਖਣ ਤੋਂ ਬਾਅਦ ਟਵਿੱਟਰ 'ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ 'ਬਾਈਕਾਟ ਫਲਿੱਪਕਾਰਟ' ਹੈਸ਼ਟੈਗ ਨੂੰ ਜਮ ਕੇ ਟ੍ਰੈਂਡ ਕੀਤਾ।

ਫਲਿੱਪਕਾਰਟ 'ਤੇ ਵਿਕਰੀ ਲਈ ਲਿਸਟ ਕੀਤੀ ਗਈ ਸੁਸ਼ਾਂਤ ਦੀ ਫੋਟੋ ਵਾਲੀ ਟੀ-ਸ਼ਰਟ 'ਤੇ "ਡਿਪਰੈਸ਼ਨ ਇਜ਼ ਲਾਈਕ ਡ੍ਰੋਨਇੰਗ" ਯਾਨੀ 'ਨਿਰਾਸ਼ਾ ਡੁੱਬਣ ਵਾਂਗ ਹੈ' ਲਿਖਿਆ ਹੋਇਆ ਸੀ। ਇਸ ਨੂੰ ਦੇਖਣ ਤੋਂ ਤੁਰੰਤ ਬਾਅਦ ਸੁਸ਼ਾਂਤ ਸਿੰਘ ਦੇ ਪ੍ਰਸ਼ੰਸਕਾਂ ਨੇ ਇਸ ਨੂੰ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਅਤੇ "ਫਲਿੱਪਕਾਰਟ ਦਾ ਬਾਈਕਾਟ ਕਰੋ" ਨੇ ਤੂਲ ਫੜ੍ਹ ਲਿਆ।

ਕਈ ਲੋਕਾਂ ਨੇ ਲੇਬਲ ਨੂੰ ਹਟਾਉਣ ਦੀ ਮੰਗ ਕੀਤੀ। ਉੱਥੇ ਹੀ, ਕੁਝ ਨੇ ਟੀ-ਸ਼ਰਟ ਨੂੰ ਸਾਈਟ 'ਤੇ ਲਿਸਟ ਕਰਨ ਅਤੇ ਇਸ ਦੀ ਮਾਰਕੀਟਿੰਗ ਕਰਨ ਲਈ ਫਲਿੱਪਕਾਰਟ ਦੀ ਆਲੋਚਨਾ ਵੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਇਸ ਟੀ-ਸ਼ਰਟ ਨੂੰ ਇੱਥੋਂ ਜਲਦ ਤੋਂ ਜਲਦ ਹਟਾਇਆ ਜਾਵੇ।

Latest news

moosewala-murder-case-court-sets-october-9-for-hearing-on-anmol-bishnois-production-warrant
Punjabi

ਮੂਸੇਵਾਲਾ ਕਤਲ ਕੇਸ: ਅਨਮੋਲ ਬਿਸ਼ਨੋਈ ਦੇ ਪ੍ਰੋਡਕਸ਼ਨ ਵਾਰੰਟ ’ਤੇ 9 ਅਕਤੂਬਰ ਨੂੰ ਹੋਵੇਗੀ ਬਹਿਸ

ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਹਾਈ-ਪ੍ਰੋਫਾਈਲ ਕਤਲ ਕੇਸ ਵਿਚ ਮਾਨਸਾ ਦੀ ਸੈਸ਼ਨ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਅਤੇ ਗੈਂਗਸਟਰ ਅਨਮੋਲ ਬਿਸ਼ਨੋਈ ਦੇ ਪ੍ਰੋਡਕਸ਼ਨ ਵਾਰੰਟ ਦੀ ਅਰਜ਼ੀ ’ਤੇ ਬਹਿਸ ਕਰਨ ਲਈ 9 ਅਕਤੂਬਰ ਦੀ ਤਾਰੀਖ਼ ਤੈਅ ਕੀਤੀ ਹੈ।
gurnam-bhullar-announces-new-punjabi-film-ve-faqeera-releasing-may-2027
Punjabi

ਗੁਰਨਾਮ ਭੁੱਲਰ ਦੀ ਨਵੀਂ ਪੰਜਾਬੀ ਫਿਲਮ 'ਵੇ ਫਕੀਰਾ' ਦਾ ਐਲਾਨ, ਅਗਲੇ ਸਾਲ ਹੋਏਗੀ ਰਿਲੀਜ਼

ਪੰਜਾਬੀ ਫਿਲਮ 'ਇਸ਼ਕਾਂ ਦੇ ਲੇਖੇ' ਦੀ ਸਫ਼ਲਤਾ ਤੋਂ ਬਾਅਦ ਈਸ਼ਾ ਮਾਲਵੀਆ ਅਤੇ ਗੁਰਨਾਮ ਭੁੱਲਰ ਦੀ ਨਵੀਂ ਪੰਜਾਬੀ ਫਿਲਮ ਦਾ ਐਲਾਨ ਕੀਤਾ ਗਿਆ ਹੈ। ਫਿਲਮ ਦਾ ਨਾਂਅ ਹੈ 'ਵੇ ਫਕੀਰਾ'। ਇਹ ਫਿਲਮ ਅਗਲੇ ਸਾਲ ਮਈ ਵਿੱਚ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। ਫਿਲਮ ਦਾ ਐਲਾਨ ਕਰਦੇ ਹੋਏ ਗਾਇਕ ਗੁਰਨਾਮ ਭੁੱਲਰ ਨੇ ਇੱਕ ਪੋਸਟਰ ਸਾਂਝਾ ਕੀਤਾ ਅਤੇ ਲਿਖਿਆ, 'ਵੇ ਫਕੀਰਾ' 14 ਮਈ 2027 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏਗੀ।" ਸਾਂਝੇ ਕੀਤੇ ਗਏ ਪੋਸਟਰ ਤੋਂ ਇਹ ਫਿਲਮ ਇੱਕ ਪ੍ਰੇਮ ਕਹਾਣੀ ਲੱਗਦੀ ਹੈ।
supreme-court-gives-rajpal-yadav-2-weeks-to-repay-dues
Punjabi

ਸੁਪਰੀਮ ਕੋਰਟ ਵੱਲੋਂ ਰਾਜਪਾਲ ਯਾਦਵ ਨੂੰ ਬਕਾਇਆ ਰਕਮ ਮੋੜਨ ਲਈ 2 ਹਫ਼ਤਿਆਂ ਦਾ ਦਿੱਤਾ ਆਖ਼ਰੀ ਮੌਕਾ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਅਦਾਕਾਰ ਰਾਜਪਾਲ ਯਾਦਵ ਨੂੰ ਇਕ ਨਿੱਜੀ ਕੰਪਨੀ ਦਾ ਬਕਾਇਆ ਪੈਸਾ ਮੋੜਨ ਲਈ ਠੋਸ ਪ੍ਰਸਤਾਵ ਨਾਲ ਆਉਣ ਲਈ 2 ਹਫ਼ਤਿਆਂ ਦਾ ਆਖ਼ਰੀ ਮੌਕਾ ਦਿੱਤਾ ਅਤੇ ਉਨ੍ਹਾਂ ਨੂੰ ਅਦਾਲਤ ਦੀ ਰਜਿਸਟਰੀ ਵਿਚ 2 ਕਰੋੜ ਰੁਪਏ ਜਮ੍ਹਾ ਕਰਵਾਉਣ ਦਾ ਹੁਕਮ ਦਿੱਤਾ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ 2010 ਵਿਚ ਇਕ ਫ਼ਿਲਮ ਲਈ ਦਿੱਤੀ ਗਈ 5 ਕਰੋੜ ਰੁਪਏ ਦੀ ਆਰਥਿਕ ਮਦਦ ਦੇ ਨਿਪਟਾਰੇ ਵਜੋਂ, 2013 ਵਿਚ ਰਾਜਪਾਲ ਨੇ 1.05 ਕਰੋੜ ਰੁਪਏ ਦੇ 7 ਚੈੱਕ ਦਿੱਤੇ ਸਨ। ਕੰਪਨੀ ਦਾ ਦੋਸ਼ ਹੈ ਕਿ ਇਹ ਚੈੱਕ ਬਾਊਂਸ ਹੋ ਗਏ।
diljit-dosanjh-announces-ahmedabad-show-on-november-21
Punjabi

ਦਿਲਜੀਤ ਦੋਸਾਂਝ ਨੇ ਕੀਤਾ ਐਲਾਨ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਲਾਉਣਗੇ ਰੌਣਕਾਂ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਲੰਡਨ ਦੇ ਇਤਿਹਾਸਕ ਵੈਂਬਲੇ ਸਟੇਡੀਅਮ ਵਿੱਚ ਪ੍ਰੋਗਰਾਮ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਵਜੋਂ ਇਤਿਹਾਸ ਰਚ ਦਿੱਤਾ ਹੈ। ਇਸ ਤੋਂ ਕੁਝ ਘੰਟਿਆਂ ਬਾਅਦ ਹੀ ਉਨ੍ਹਾਂ ਨੇ ਆਪਣੇ ਭਾਰਤ ਦੌਰੇ ਦਾ ਐਲਾਨ ਕਰਦਿਆਂ 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸ਼ੋਅ ਕਰਨ ਦਾ ਐਲਾਨ ਕੀਤਾ ਹੈ।
ranveer-singh-and-deepika-padukone-share-adorable-photos-of-daughter-dua-await-second-child
Punjabi

ਰਣਵੀਰ-ਦੀਪਿਕਾ ਨੇ ਸਾਂਝੀਆਂ ਕੀਤੀਆਂ ਧੀ ਦੁਆ ਦੀਆਂ ਪਿਆਰੀਆਂ ਤਸਵੀਰਾਂ, ਦੂਜੇ ਬੱਚੇ ਦੀ ਕਰ ਰਹੇ ਉਡੀਕ

ਬਾਲੀਵੁੱਡ ਦੇ ਪਾਵਰ ਕਪਲ, ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ, ਆਪਣੇ ਦੂਜੇ ਬੱਚੇ ਦੇ ਆਉਣ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ, ਉਸ ਨੇ ਆਪਣੇ ਇੰਸਟਾਗ੍ਰਾਮ ਪਰਿਵਾਰ ਨਾਲ ਦੁਆ ਦੀਆਂ ਕੁਝ ਪਿਆਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਮੰਗਲਵਾਰ ਨੂੰ, ਰਣਵੀਰ ਅਤੇ ਦੀਪਿਕਾ ਨੇ ਇਕ ਸਾਂਝੀ ਪੋਸਟ ਸਾਂਝੀ ਕੀਤੀ, ਜਿਸ 'ਚ ਕੈਪਸ਼ਨ ਦਿੱਤਾ ਗਿਆ ਸੀ: "ਬੇਬੀ ਦੁਆ ਅਤੇ ਸਾਡੇ ਦਿਲ ਵੱਡੇ ਹੋ ਰਹੇ ਹਨ! ਤੁਹਾਡੇ ਆਸ਼ੀਰਵਾਦ ਲਈ ਧੰਨਵਾਦ! (ਬੁਰੀ ਨਜ਼ਰ ਅਤੇ ਹੱਥ ਜੋੜਨ ਵਾਲਾ ਇਮੋਜੀ) @deepikapadukone।"
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link