8.57C Vancouver
ADS

Jul 3, 2026 5:09 PM - Connect Newsroom - Jasmine Singh

ਤਰਸੇਮ ਜੱਸੜ ਨੇ ਤਾਪਸੀ ਪੰਨੂ ਨਾਲ ਕੰਮ ਕਰਨ ਦੀ ਜਤਾਈ ਇੱਛਾ

Share On
tarsem-jassar-talks-dastaar-and-dreams-of-collaborating-with-taapsee-pannu
: Punjabi actor Tarsem Jassar speaks during an interview at the Connect Media Network office about his latest film, Dastaar.(Photo: Instagram/tarsemjassar)

ਪੰਜਾਬੀ ਅਦਾਕਾਰ ਤਰਸੇਮ ਜੱਸੜ ਨੇ ਹਾਲ ਹੀ ਵਿੱਚ ਕਨੈਕਟ ਮੀਡੀਆ ਨੈੱਟਵਰਕ ਦੇ ਦਫ਼ਤਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਵ੍ਹਾਈਟ ਹਿੱਲ ਸਟੂਡੀਓਜ਼ ਵੱਲੋਂ ਬਣਾਈ ਗਈ ਆਪਣੀ ਨਵੀਂ ਫ਼ਿਲਮ ‘ਦਸਤਾਰ’ ਬਾਰੇ ਗੱਲਬਾਤ ਕੀਤੀ।

ਇੰਟਰਵਿਊ ਦੌਰਾਨ ਜੱਸੜ ਨੇ ਕਿਹਾ ਕਿ ‘ਦਸਤਾਰ’ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਸਿੱਖ ਭਾਈਚਾਰੇ ਨੂੰ ਦਰਪੇਸ਼ ਨਸਲੀ ਵਿਤਕਰੇ ਅਤੇ ਆਪਣੀ ਪਛਾਣ ਤੇ ਸਨਮਾਨ ਨੂੰ ਕਾਇਮ ਰੱਖਣ ਦੇ ਸੰਘਰਸ਼ ਨੂੰ ਕੇਂਦਰ ਵਿੱਚ ਰੱਖਦੀ ਹੈ।

ਉਨ੍ਹਾਂ ਕਿਹਾ ਕਿ ਅਜਿਹੀਆਂ ਕਹਾਣੀਆਂ ਨੂੰ ਪਰਦੇ 'ਤੇ ਲਿਆਉਣਾ ਸਮਾਜਿਕ ਤੌਰ 'ਤੇ ਮਹੱਤਵਪੂਰਨ ਹੈ।ਗੱਲਬਾਤ ਦੌਰਾਨ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਉਹ ਕਿਸ ਬਾਲੀਵੁੱਡ ਅਦਾਕਾਰਾ ਨਾਲ ਕੰਮ ਕਰਨਾ ਚਾਹੁੰਦੇ ਹਨ, ਤਾਂ ਤਰਸੇਮ ਜੱਸੜ ਨੇ ਤਾਪਸੀ ਪੰਨੂ ਦਾ ਨਾਮ ਲਿਆ।"ਮੈਂ ਉਨ੍ਹਾਂ ਦੇ ਕੰਮ ਦੀ ਬਹੁਤ ਕਦਰ ਕਰਦਾ ਹਾਂ ਅਤੇ ਭਵਿੱਖ ਵਿੱਚ ਕਿਸੇ ਪ੍ਰੋਜੈਕਟ 'ਤੇ ਉਨ੍ਹਾਂ ਨਾਲ ਕੰਮ ਕਰਨ ਦੀ ਇੱਛਾ ਰੱਖਦਾ ਹਾਂ।

Latest news

renowned-actor-mushtaq-khan-dies
Punjabi

ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਹੋਇਆ ਦੇਹਾਂਤ

ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦੇਹਾਂਤ ਹੋ ਗਿਆ ਹੈ। 'ਵੈਲਕਮ,' 'ਗਦਰ,' 'ਆਸ਼ਿਕੀ,' 'ਮੁਝਸੇ ਸ਼ਾਦੀ ਕਰੋਗੀ,' ਅਤੇ 'ਹਮ ਹੈਂ ਰਾਹੀ ਪਿਆਰ ਕੇ' ਵਰਗੀਆਂ ਫਿਲਮਾਂ ਵਿੱਚ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੇ ਮੁਸ਼ਤਾਕ ਖਾਨ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ।
gang-members-arrested-in-firing-case-at-singer-gulab-sidhus-house
Punjabi

ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਮਾਮਲੇ ’ਚ ਗਿਰੋਹ ਦੇ ਮੈਂਬਰ ਕਾਬੂ, ਹਥਿਆਰ ਤੇ ਵਾਹਨ ਬਰਾਮਦ

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਉੱਤੇ ਫਾਇਰਿੰਗ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਦੱਸ ਦੇਈਏ ਕਿ ਪੁਲਿਸ ਟੀਮਾਂ ਨੇ ਮੁਕਾਬਲੇ ਤੋਂ ਬਾਅਦ ਗਿਰੋਹ ਦੇ ਮੈਂਬਰਾਂ ਨੂੰ ਅਸਲੇ ਅਤੇ ਗੱਡੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਪਟਿਆਲਾ ਰੇਂਜ ਦੇ ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ ਨੇ ਦੱਸਿਆ ਕਿ ਲੰਘੀ 12-13 ਸਤੰਬਰ 2026 ਦੀ ਦਰਮਿਆਨੀ ਰਾਤ ਨੂੰ ਪਿੰਡ ਛਾਨਣੀ ਵਿਖੇ ਗਾਇਕ ਗੁਲਾਬ ਸਿੱਧੂ ਦੇ ਘਰ ਦੇ ਮੇਨ ਗੇਟ ’ਤੇ ਮੋਟਰਸਾਈਕਲ ਸਵਾਰਾਂ ਵੱਲੋਂ ਫਾਇਰਿੰਗ ਕੀਤੀ ਗਈ ਸੀ।
sidhu-moosewalas-new-song-ghostface-killah-released
Punjabi

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Ghostface Killah’ ਰਿਲੀਜ਼

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’ ਅੱਜ ਅਧਿਕਾਰਤ ਤੌਰ ’ਤੇ ਰਿਲੀਜ਼ ਹੋ ਗਿਆ ਹੈ। ਇਹ ਗੀਤ ਸੋਮਵਾਰ ਸ਼ਾਮ 5:50 ਵਜੇ ਦੇ ਦਰਮਿਆਨ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ ’ਤੇ ਅਪਲੋਡ ਕੀਤਾ ਗਿਆ।
moosewala-murder-case-court-sets-october-9-for-hearing-on-anmol-bishnois-production-warrant
Punjabi

ਮੂਸੇਵਾਲਾ ਕਤਲ ਕੇਸ: ਅਨਮੋਲ ਬਿਸ਼ਨੋਈ ਦੇ ਪ੍ਰੋਡਕਸ਼ਨ ਵਾਰੰਟ ’ਤੇ 9 ਅਕਤੂਬਰ ਨੂੰ ਹੋਵੇਗੀ ਬਹਿਸ

ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਹਾਈ-ਪ੍ਰੋਫਾਈਲ ਕਤਲ ਕੇਸ ਵਿਚ ਮਾਨਸਾ ਦੀ ਸੈਸ਼ਨ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਅਤੇ ਗੈਂਗਸਟਰ ਅਨਮੋਲ ਬਿਸ਼ਨੋਈ ਦੇ ਪ੍ਰੋਡਕਸ਼ਨ ਵਾਰੰਟ ਦੀ ਅਰਜ਼ੀ ’ਤੇ ਬਹਿਸ ਕਰਨ ਲਈ 9 ਅਕਤੂਬਰ ਦੀ ਤਾਰੀਖ਼ ਤੈਅ ਕੀਤੀ ਹੈ।
gurnam-bhullar-announces-new-punjabi-film-ve-faqeera-releasing-may-2027
Punjabi

ਗੁਰਨਾਮ ਭੁੱਲਰ ਦੀ ਨਵੀਂ ਪੰਜਾਬੀ ਫਿਲਮ 'ਵੇ ਫਕੀਰਾ' ਦਾ ਐਲਾਨ, ਅਗਲੇ ਸਾਲ ਹੋਏਗੀ ਰਿਲੀਜ਼

ਪੰਜਾਬੀ ਫਿਲਮ 'ਇਸ਼ਕਾਂ ਦੇ ਲੇਖੇ' ਦੀ ਸਫ਼ਲਤਾ ਤੋਂ ਬਾਅਦ ਈਸ਼ਾ ਮਾਲਵੀਆ ਅਤੇ ਗੁਰਨਾਮ ਭੁੱਲਰ ਦੀ ਨਵੀਂ ਪੰਜਾਬੀ ਫਿਲਮ ਦਾ ਐਲਾਨ ਕੀਤਾ ਗਿਆ ਹੈ। ਫਿਲਮ ਦਾ ਨਾਂਅ ਹੈ 'ਵੇ ਫਕੀਰਾ'। ਇਹ ਫਿਲਮ ਅਗਲੇ ਸਾਲ ਮਈ ਵਿੱਚ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। ਫਿਲਮ ਦਾ ਐਲਾਨ ਕਰਦੇ ਹੋਏ ਗਾਇਕ ਗੁਰਨਾਮ ਭੁੱਲਰ ਨੇ ਇੱਕ ਪੋਸਟਰ ਸਾਂਝਾ ਕੀਤਾ ਅਤੇ ਲਿਖਿਆ, 'ਵੇ ਫਕੀਰਾ' 14 ਮਈ 2027 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏਗੀ।" ਸਾਂਝੇ ਕੀਤੇ ਗਏ ਪੋਸਟਰ ਤੋਂ ਇਹ ਫਿਲਮ ਇੱਕ ਪ੍ਰੇਮ ਕਹਾਣੀ ਲੱਗਦੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link