14.28C Vancouver
ADS

Sep 20, 2023 8:48 PM - CONNECT NEWS

'ਥੈਂਕ ਯੂ ਫਾਰ ਕਮਿੰਗ' ਦੀ ਸਟਾਰ ਕਾਸਟ ਨੇ ਨਵੀਂ ਸੰਸਦ ਭਵਨ ਦਾ ਕੀਤਾ ਦੌਰਾ

Share On
thank-you-for-coming-cast-visits-new-parliament-building
Actors Bhumi Pednekar and Shehnaaz Gill and their co-stars with Union Minister Anurag Thakur (Photo : X/@bhumipednekar)

'ਥੈਂਕ ਯੂ ਫਾਰ ਕਮਿੰਗ' ਦੀ ਸਟਾਰ ਕਾਸਟ ਨੇ ਬੁੱਧਵਾਰ ਨੂੰ ਨਵੇਂ ਸੰਸਦ ਭਵਨ ਦਾ ਦੌਰਾ ਕੀਤਾ। ਉਨ੍ਹਾਂ ਇੱਥੇ ਮਹਿਲਾ ਰਾਖਵੇਂਕਰਨ ਬਿੱਲ ਦੀ ਸਿਫਤ ਕੀਤੀ। ਅਦਾਕਾਰਾ ਭੂਮੀ ਪੇਡਨੇਕਰ, ਸ਼ਹਿਨਾਜ਼ ਗਿੱਲ, ਸ਼ਿਬਾਨੀ ਬੇਦੀ, ਕੁਸ਼ਾ ਕਪਿਲ ਅਤੇ ਡੋਲੀ ਸਿੰਘ ਨੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨਾਲ ਵੀ ਮੁਲਾਕਾਤ ਕੀਤੀ।

ਫਿਲਮ ਦੀ ਗੱਲ ਕਰੀਏ ਤਾਂ 'ਥੈਂਕ ਯੂ ਫਾਰ ਕਮਿੰਗ' ਨੂੰ ਨਿਰਮਾਤਾ ਰੀਆ ਕਪੂਰ ਦੇ ਪਤੀ ਕਰਨ ਬੂਲਾਨੀ ਨੇ ਡਾਇਰੈਕਟ ਕੀਤਾ ਹੈ। ਫਿਲਮ ਵਿਚ ਅਨਿਲ ਕਪੂਰ ਅਤੇ ਕਰਨ ਕੁੰਦਰਾ ਨੇ ਵੀ ਕੰਮ ਕੀਤਾ ਹੈ।

ਇਸ ਤੋਂ ਪਹਿਲਾਂ, ਫਿਲਮ ਨੇ ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿਚ ਸੈਂਟਰ ਸਟੇਜ ਸਾਂਭੀ ਅਤੇ ਭੂਮੀ ਨੂੰ ਉਸ ਦੇ ਪ੍ਰਦਰਸ਼ਨ ਲਈ ਇੱਕ ਜ਼ਬਰਦਸਤ ਹੱਲਾਸ਼ੇਰੀ ਅਤੇ ਸਟੈਂਡਿੰਗ ਓਵੇਸ਼ਨ ਮਿਲੀ।

ਰੈੱਡ ਕਾਰਪੇਟ ਇਵੈਂਟ ਵਿਚ ਫਿਲਮ ਦੀ ਸਟਾਰ ਕਾਸਟ ਦੇ ਨਾਲ-ਨਾਲ ਡਾਇਰੈਕਟਰ ਕਰਨ ਅਤੇ ਪ੍ਰੋਡਿਊਸਰ ਏਕਤਾ ਆਰ ਕਪੂਰ ਵੀ ਸ਼ਾਮਲ ਹੋਏ। ਉਨ੍ਹਾਂ ਦੀ ਐਂਟਰੀ ਸਮੇਂ ਢੋਲ ਵਜਾਇਆ ਗਿਆ।

ਇਹ ਫਿਲਮ ਫੀਮੇਲ ਦੋਸਤੀ, ਇਕੱਲੀ ਔਰਤ, ਪਿਆਰ ਅਤੇ ਖੁਸ਼ੀ ਦੇ ਰੰਗ ਦਿਖਾਉਂਦੀ ਹੈ। ਇਹ ਇਕੱਲੀ ਅਜਿਹੀ ਫਿਲਮ ਹੈ ਜਿਸ ਨੂੰ ਗਾਲਾ ਵਰਲਡ ਪ੍ਰੀਮੀਅਰ ਵਿਚ ਸਨਮਾਨਿਤ ਕੀਤਾ ਗਿਆ।

ਬਾਲਾਜੀ ਟੈਲੀਫਿਲਮਜ਼ ਲਿਮਿਟਡ ਅਤੇ ਅਨਿਲ ਕਪੂਰ ਫਿਲਮ ਕਮਿਊਨੀਕੇਸ਼ਨ ਨੈੱਟਵਰਕ ਪ੍ਰਾਈਵੇਟ ਲਿਮਿਟਡ ਵਲੋਂ ਪ੍ਰੋ਼ਡਿਊਸ ਅਤੇ ਰਾਧਿਕਾ ਆਨੰਦ ਅਤੇ ਪ੍ਰਸ਼ਤੀ ਸਿੰਘ ਵਲੋਂ ਲਿਖੀ ਇਹ ਫਿਲਮ ਵਰਲਵਾਈਡ ਥਿਏਟਰ ਵਿਚ 6 ਅਕਤੂਬਰ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link