Aug 29, 2024 5:27 PM - Connect Newsroom

ਪੰਜਾਬੀ ਸਿਨੇਮਾ ਦੀਆਂ ਬਰੂਹਾਂ ਢੁਕਣ ਜਾ ਰਹੀਆਂ ਬਿਹਤਰੀਨ ਪੰਜਾਬੀ ਫਿਲਮਾਂ ਵਿਚ ਸ਼ੁਮਾਰ ਕਰਵਾ ਰਹੀ ਪੰਜਾਬੀ ਫਿਲਮ ’ਸ਼ੁਕਰਾਨਾ’ ਰਿਲੀਜ਼ ਲਈ ਤਿਆਰ ਹੈ, ਜਿਸ ਨੂੰ ਵਰਲਡ-ਵਾਈਡ ਜਾਰੀ ਕੀਤੇ ਜਾਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ, ਜੋ 27 ਸਤੰਬਰ 2024 ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ।
‘ਵਿਲੇਜ਼ਰ ਫਿਲਮ ਸਟੂਡੀਓ’ ਅਤੇ ’ਨਿਊ ਇਰਾ ਮੋਸ਼ਨ ਪਿਕਚਰਜ਼’ ਦੇ ਬੈਨਰ ਹੇਠ ਬਣਾਈ ਜਾ ਰਹੀ ਅਤੇ ’ਨੀਰੂ ਬਾਜਵਾ ਐਂਟਰਟੇਨਮੈਂਟ’ ਦੀ ਐਸੋਸੀਏਸ਼ਨ ਅਧੀਨ ਬਣਾਈ ਗਈ ਉਕਤ ਫਿਲਮ ਨੂੰ ਬਿੱਗ ਅਤੇ ਮਲਟੀ-ਸਟਾਰਰ ਸੈਟਅੱਪ ਅਧੀਨ ਬਣਾਇਆ ਜਾ ਰਿਹਾ ਹੈ।
ਪਰਿਵਾਰਿਕ ਕਦਰਾਂ-ਕੀਮਤਾਂ ਦੀ ਤਰਜ਼ਮਾਨੀ ਕਰਦੀ ਅਤੇ ਪੁਰਾਤਨ ਵੰਨਗੀਆਂ ਅਧੀਨ ਸੰਜੋਈ ਗਈ ਇਸ ਫਿਲਮ ਦੀ ਸਟਾਰ-ਕਾਸਟ ਦੀ ਗੱਲ ਕਰੀਏ ਤਾਂ ਇਸ ਵਿੱਚ ਨੀਰੂ ਬਾਜਵਾ, ਜੱਸ ਬਾਜਵਾ, ਅੰਮ੍ਰਿਤ ਮਾਨ ਅਤੇ ਸਿਮਰਨ ਚਾਹਲ ਲੀਡਿੰਗ ਕਿਰਦਾਰ ਅਦਾ ਕਰ ਰਹੇ ਹਨ, ਜਿਨ੍ਹਾਂ ਤੋਂ ਇਲਾਵਾ ਹਰਬੀ ਸੰਘਾ, ਸੀਮਾ ਕੌਸ਼ਲ, ਹਨੀ ਮੱਟੂ, ਬੀਐਨ ਸ਼ਰਮਾ, ਸੁਖਵਿੰਦਰ ਚਾਹਲ, ਗੁਰਮੀਤ ਸਾਜਨ, ਰੁਪਿੰਦਰ ਰੂਪੀ, ਗੁਰਪ੍ਰੀਤ ਕੌਰ ਭੰਗੂ ਵੀ ਮਹੱਤਵਪੂਰਨ ਭੂਮਿਕਾਵਾਂ ਵਿੱਚ ਨਜ਼ਰੀ ਪੈਣਗੇ।




