15.88C Vancouver
ADS

Feb 17, 2026 12:10 PM - Connect Newsroom - Jasmine Singh

'ਫਰਜ਼ੀ ਸੀਜ਼ਨ 2' ਦੀ ਹੋਈ ਸ਼ੁਰੂਆਤ

Share On
the-game-is-back-on-farzi-season-2-officially-begins
The big reveal came straight from Shahid himself when he took to social media and sent excitement levels soaring. (Photo: Facebook/Shahid Kapoor)

ਆਖਰਕਾਰ ਇਕ ਵਾਰ ਫਿਰ ਖੇਡ ਵਾਪਸ ਆ ਗਈ ਹੈ। ਸ਼ਾਹਿਦ ਕਪੂਰ ਨੇ ਖੁਲਾਸਾ ਕੀਤਾ ਹੈ ਕਿ 'ਫਰਜ਼ੀ ਸੀਜ਼ਨ 2' ਦੀ ਸ਼ੁਰੂਆਤ ਹੋ ਰਹੀ ਹੈ। ਪਿਛਲੇ ਕੁਝ ਸਮੇਂ ਤੋਂ ਪ੍ਰਸ਼ੰਸਕ ਇਸ ਗੱਲ ਬਾਰੇ ਕਿਆਫੇ ਲਾ ਰਹੇ ਸਨ ਅਤੇ ਇਸ ਦੀ ਉਡੀਕ ਕਰ ਰਹੇ ਸਨ ਪਰ ਹੁਣ ਸ਼ਾਹਿਦ ਕਪੂਰ ਦੇ ਖੁਲਾਸੇ ਨਾਲ ਉਨ੍ਹਾਂ ਦੀ ਉਡੀਕ ਖਤਮ ਹੋ ਜਾਵੇਗੀ।

ਸ਼ਾਹਿਦ ਨੇ ਇਸ ਬਾਰੇ ਸ਼ੋਸਲ ਮੀਡੀਆ 'ਤੇ ਆਪ ਹੀ ਜਾਣਕਾਰੀ ਦਿੱਤੀ ਹੈ। ਸ਼ਾਹਿਦ ਨੇ ਸ਼ੋਅ ਦੇ ਮਾਸਟਰ ਮਾਈਂਡ ਰਾਜ ਨਿਧੀ ਮੁਰੂ ਕ੍ਰਿਸ਼ਨਾ ਡੀ.ਕੇ ਦੇ ਨਾਲ ਇਕ ਸਨੈਪਸ਼ਾਟ ਸਾਂਝਾ ਕਰਦਿਆਂ ਸਪੱਸ਼ਟ ਕਰ ਦਿੱਤਾ ਹੈ ਕਿ ਕਹਾਣੀ ਅੱਗੇ ਵੱਧ ਰਹੀ ਹੈ।ਸ਼ਾਹਿਦ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਲੋਕਾਂ ਨੂੰ ਬੰਨ੍ਹ ਕੇ ਰੱਖਣ ਵਾਲਾ ਇਹ ਕ੍ਰਾਈਮ ਡਰਾਮਾ ਫਿਰ ਤੁਹਾਡੇ ਸਾਹਮਣੇ ਆ ਰਿਹਾ ਹੈ। ਰਾਜ ਅਤੇ ਡੀ.ਕੇ ਨੇ ਵੀ ਆਪਣੇ ਇੰਸਟਾਗ੍ਰਾਮ 'ਤੇ ਇਨ੍ਹਾਂ ਚਰਚਿਆਂ ਨੂੰ ਹਵਾ ਦਿੱਤੀ ਹੈ। ਉਨ੍ਹਾਂ ਨੇ ਕਰੰਸੀ ਬੰਡਲਾਂ ਦੀ ਇਕ ਤਸਵੀਰ ਸਾਂਝੀ ਕਰਕੇ ਲਿਖਿਆ ਰਾਊਂਡ 2 ਪ੍ਰਗਤੀ ਵਿੱਚ ਹੈ।

Latest news

bobby-deols-bandar-to-premiere-on-zee5-on-august-28
Punjabi

ਬੌਬੀ ਦਿਓਲ ਦੀ ਫਿਲਮ ‘ਬੰਦਰ’ 28 ਅਗਸਤ ਨੂੰ ZEE5 ’ਤੇ ਹੋਵੇਗੀ ਰਿਲੀਜ਼

ਥੀਏਟਰ ਵਿੱਚ ਰਿਲੀਜ਼ ਹੋਣ ਤੋਂ ਬਾਅਦ ਚਰਚਾ ਵਿੱਚ ਰਹੀ ਅਨੁਰਾਗ ਕਸ਼ਯਪ ਦੀ ਫਿਲਮ “ਬੰਦਰ”, ਜਿਸ ਵਿੱਚ ਬੌਬੀ ਦਿਓਲ ਮੁੱਖ ਭੂਮਿਕਾ ਵਿੱਚ ਹਨ, ਹੁਣ ਡਿਜੀਟਲ ਪ੍ਰੀਮੀਅਰ ਦੇ ਲਈ ਤਿਆਰ ਹੈ। ਸਟ੍ਰੀਮਿੰਗ ਪਲੇਟਫਾਰਮ ਜ਼ੀ5 ਨੇ ਬੀਤੇ ਦਿਨ ਐਲਾਨ ਕੀਤਾ ਕਿ ਇਹ ਫਿਲਮ ਇਸ ਮਹੀਨੇ ਦੇ ਅੰਤ ਵਿੱਚ ਰਿਲੀਜ਼ ਹੋਵੇਗੀ।
taapsee-pannus-gandhari-to-release-on-netflix-on-september-3
Punjabi

ਤਾਪਸੀ ਪੰਨੂ ਦੀ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼

ਤਾਪਸੀ ਪੰਨੂ ਸਟਾਰਰ ਫਿਲਮ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਦੇਵਾਸ਼ੀਸ਼ ਮਖੀਜਾ ਵਲੋਂ ਨਿਰਦੇਸ਼ਤ, ਇਹ ਫਿਲਮ ਕਨਿਕਾ ਢਿੱਲੋਂ ਦੁਆਰਾ ਬਣਾਈ ਗਈ ਹੈ। ਇਸ ਫਿਲਮ ਵਿੱਚ ਇਸ਼ਵਾਕ ਸਿੰਘ, ਛਾਇਆ ਕਦਮ, ਸਵਾਸਤਿਕਾ ਮੁਖਰਜੀ, ਮੀਤਾ ਵਸ਼ਿਸ਼ਟ ਅਤੇ ਜਤਿਨ ਸਰਨਾ ਵੀ ਮੁੱਖ ਭੂਮਿਕਾਵਾਂ ਵਿੱਚ ਹਨ।
karan-aujla-gets-angry-at-fan-during-australia-concert
Punjabi

ਕਰਨ ਔਜਲਾ ਆਸਟ੍ਰੇਲੀਆ ’ਚ ਫੈਨ ’ਤੇ ਭੜਕੇ, ਸਟੇਜ ’ਤੇ ਜੈਕੇਟ ਸੁੱਟਣ ਤੋਂ ਬਾਅਦ ਰੋਕਿਆ ਸ਼ੋਅ

ਪੰਜਾਬੀ ਗਾਇਕ ਕਰਨ ਔਜਲਾ ਆਸਟ੍ਰੇਲੀਆ ਵਿੱਚ ਇੱਕ ਸੰਗੀਤ ਸਮਾਰੋਹ ਦੌਰਾਨ ਇੱਕ ਪ੍ਰਸ਼ੰਸਕ ਤੇ ਭੜਕ ਗਏ। ਐਡੀਲੇਡ ਵਿੱਚ ਆਪਣੇ ਲਾਈਵ ਸ਼ੋਅ ਦੌਰਾਨ, ਇੱਕ ਪ੍ਰਸ਼ੰਸਕ ਨੇ ਸਟੇਜ 'ਤੇ ਇੱਕ ਜੈਕੇਟ ਸੁੱਟ ਦਿੱਤੀ।
7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link