16.3C Vancouver
ADS

Apr 23, 2025 12:51 PM - Connect Newsroom

ਰੁਪਿੰਦਰ ਹਾਂਡਾ ਨੂੰ ਕਿਉਂ ਆਇਆ ਗੁੱਸਾ

Share On
the-night-rupinder-handa-became-talk-of-the-town
They alleged that Handa had been paid in full and had simply failed to show up on time, accusing her of being unprofessional. (Photo: Instagram/rupinderhandaofficial)

Jasmine Singh

ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੂੰ ਕਾਲੀ ਐਕਟਿਵਾ ਵਰਗੀ ਹਿੱਟ ਪੇਸ਼ਕਾਰੀ ਸਦਕਾ ਬੇਹੱਦ ਪ੍ਰਸਿੱਧੀ ਮਿਲੀ ਅਤੇ ਸੋਸ਼ਲ ਮੀਡੀਆ 'ਤੇ ਇਸ ਗਾਣੇ ਨਾਲ ਰੀਲਾਂ ਅਤੇ ਵੀਡੀਓ ਬਣਾਉਣ ਵਾਲੇ ਉਸ ਦੇ ਪ੍ਰਸ਼ੰਸਕਾਂ ਦਾ ਹੜ ਆ ਗਿਆ ਪਰ ਹਾਲ ਹੀ 'ਚ ਰੁਪਿੰਦਰ ਹਾਂਡਾ ਕੁਝ ਹੋਰ ਕਾਰਨਾਂ ਕਰਕੇ ਚਰਚਿਤ ਹੋ ਰਹੀ ਹੈ। ਹਾਲਾਂਕਿ ਇਨ੍ਹਾਂ ਗੱਲਾਂ ਦੀ ਕੋਈ ਉਮੀਦ ਨਹੀਂ ਸੀ। ਪਿਛਲੇ ਹਫਤੇ ਕੈਨੇਡਾ ਦੇ ਸ਼ਹਿਰ ਐਡਮਿੰਟਨ,ਜਿਸ ਨੂੰ ਪੰਜਾਬੀ ਸੰਗੀਤ ਪ੍ਰੇਮੀਆਂ ਦੇ ਸ਼ਹਿਰ ਵਜੋਂ ਜਾਣਿਆ ਜਾਂਦਾ ਹੈ ਵਿੱਚ ਰੁਪਿੰਦਰ ਨਾਲ ਕੁਝ ਅਜੀਬ ਘਟਨਾ ਚੱਕਰ ਵਾਪਰਿਆ।

ਐਡਮਿੰਟਨ ਵਿੱਚ ਉਸ ਨੇ ਇਕ ਸਟੇਜ 'ਤੇ ਪਰਫਾਰਮ ਕਰਨਾ ਸੀ ਪਰ ਉੱਥੇ ਮੌਜੂਦ ਦਰਸ਼ਕਾਂ ਦਾ ਗੁੱਸਾ ਉਸ ਵੇਲੇ ਭੜਕ ਗਿਆ ਜਦੋਂ ਰੁਪਿੰਦਰ ਹਾਂਡਾ ਮੰਚ 'ਤੇ ਦੇਰ ਨਾਲ ਪੁੱਜੀ, ਇਹ ਦੇਰੀ ਵੀ ਕੁਝ ਮਿੰਟਾਂ ਦੀ ਨਹੀਂ ਸੀ ਸਗੋਂ ਗਾਇਕਾ 4-5 ਘੰਟੇ ਲੇਟ ਸੀ। ਉਸ ਤੋਂ ਬਾਅਦ ਉੱਥੇ ਅਜਿਹਾ ਦ੍ਰਿਸ਼ ਬਣ ਗਿਆ,ਜਿਸ ਦੀ ਕਿਸੇ ਨੂੰ ਉਮੀਦ ਨਹੀਂ ਸੀ। ਗੁੱਸੇ 'ਚ ਭਰੀ ਭੀੜ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਅਤੇ ਦਰਸ਼ਕ ਇਸ ਗੱਲ ਦੀ ਮੰਗ ਕਰਨ ਲੱਗੇ ਕਿ ਰੁਪਿੰਦਰ ਹਾਂਡਾ ਨੂੰ ਇਸ ਦੇਰੀ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ ਜਦੋਂ ਰੁਪਿੰਦਰ ਹਾਂਡਾ ਨੇ ਸਟੇਜ ਸੰਭਾਲੀ ਤਾਂ ਉਸ ਨੇ ਕੋਈ ਪੇਸ਼ਕਾਰੀ ਨਹੀਂ ਦਿੱਤੀ ਸਗੋਂ ਉਹ ਆਪਣਾ ਬਚਾਅ ਕਰਨ ਲੱਗ ਗਈ।ਉਹ ਕਾਫੀ ਗੁੱਸੇ ਚ ਆ ਗਈ।

ਉਸ ਨੇ ਇਸ ਸਾਰੀ ਸਮੱਸਿਆ ਲਈ ਪ੍ਰਮੋਟਰਾਂ ਨੂੰ ਜ਼ਿੰਮੇਵਾਰ ਠਹਿਰਾਇਆ। ਜਦੋਂ ਕਿ ਪ੍ਰਮੋਟਰਾਂ ਨੇ ਕਿਹਾ ਕਿ ਸਾਰੀ ਗਲਤੀ ਰੁਪਿੰਦਰ ਹਾਂਡਾ ਦੀ ਸੀ। ਗਾਇਕ ਅਤੇ ਪ੍ਰਮੋਟਰਾਂ ਦਰਮਿਆਨ ਸਟੇਜ 'ਤੇ ਇਕ ਬਹਿਸ ਛਿੜ ਗਈ। ਜਦੋਂ ਗੁੱਸਾ ਅਤੇ ਤਣਾਅ ਜ਼ਿਆਦਾ ਭੜਕ ਗਿਆ ਤਾਂ ਪੁਲਿਸ ਨੂੰ ਬੁਲਾਉਣਾ ਪਿਆ। ਰੁਪਿੰਦਰ ਹਾਂਡਾ ਸੁਰੱਖਿਆ ਘੇਰੇ 'ਚ ਮੰਚ ਤੋਂ ਚਲੀ ਗਈ।ਹੁਣ ਇਨ੍ਹਾਂ ਘਟਨਾਵਾਂ ਦੇ ਵੀਡੀਓ ਕਲਿਪ ਅਤੇ ਪ੍ਰਸ਼ੰਸਕਾਂ ਦੀਆਂ ਪ੍ਰਤੀਕਿਰਿਆਵਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link