17.31C Vancouver
ADS

Oct 3, 2025 4:06 PM - Connect Newsroom

ਕੈਲਗਰੀ ਫਿਲਮ ਫੈਸਟੀਵਲ ਵਿਚ ਪਹਿਲਵਾਨ ਗਾਮਾ ਸਿੰਘ ਦੀ ਵਿਰਾਸਤ ਚਮਕੀ

Share On
the-punjabi-connection-gama-singhs-legacy-shines-at-calgary-film-festival
The legendary wrestler was in attendance with his son for the screening of Singhs in the Ring — a powerful documentary chronicling his life, legacy, and the rise of South Asian wrestlers in North America.

ਕੈਲਗਰੀ ਦੇ ਸ਼ਾਨਦਾਰ ਫਿਲਮ ਫੈਸਟੀਵਲ ਵਿੱਚ ਕੁਸ਼ਤੀ ਖੇਤਰ ਦੀ ਮਹਾਨ ਸ਼ਖਸੀਅਤ ਗਾਮਾ ਸਿੰਘ ਵੀ ਮੌਜੂਦ ਸੀ। ਗਾਮਾ ਸਿੰਘ ਆਪਣੇ ਪੁੱਤਰ ਸਮੇਤ ਇਕ ਦਸਤਾਵੇਜ਼ੀ ਫਿਲਮ ਸਿੰਘਜ਼ ਇਨ ਦਾ ਰਿੰਗਜ਼ ਦੀ ਸ੍ਰਕੀਨਿੰਗ ਵਿੱਚ ਉਚੇਚੇ ਤੌਰ ਤੇ ਹਾਜ਼ਰ ਹੋਇਆ ਸੀ। ਇਹ ਇਕ ਅਜਿਹੀ ਫਿਲਮ ਹੈ ਜੋ ਗਾਮਾ ਸਿੰਘ ਦੇ ਜੀਵਨ ਉਸ ਦੀ ਵਿਰਾਸਤ ਅਤੇ ਉੱਤਰੀ ਅਮਰੀਕਾ ਵਿੱਚ ਦੱਖਣੀ ਏਸ਼ੀਆਈ ਖੇਤਰ ਦੇ ਪਹਿਲਵਾਨਾਂ ਬਾਰੇ ਦਰਸਾਉਂਦੀ ਹੈ।

ਗਾਮਾ ਸਿੰਘ ਨੇ ਕੁਨੈਕਟ ਮੀਡੀਆ ਨੈਟਵਰਕ ਨਾਲ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਸ਼ਾਵਾਂ ਵਿੱਚ ਖੁੱਲ੍ਹੀਆਂ ਗੱਲਾਂ ਕੀਤੀਆਂ ਅਤੇ ਦੱਸਿਆ ਕਿ ਕਿਸ ਤਰ੍ਰਾਂ ਪਹਿਲਵਾਨੀ ਦਾ ਸਫਰ ਉਸ ਨੂੰ ਬ੍ਰਿਟਿਸ਼ ਕੋਲੰਬੀਆ ਦੇ ਇਕ ਛੋਟੇ ਜਿਹੇ ਸ਼ਹਿਰ ਮੈਰਿਟ ਤੋਂ ਸੰਸਾਰ ਭਰ ਦੇ ਕੁਸ਼ਤੀ ਅਖਾੜਿਆਂ ਤੱਕ ਲੈ ਗਿਆ। ਉਸ ਨੇ ਦੱਸਿਆ ਕਿ ਹੁਣ ਤਾਂ ਕੁਸ਼ਤੀ ਇਕ ਮਨੋਰੰਜਨ ਵਰਗੀ ਹੈ ਅਤੇ ਕਾਰੋਬਾਰੀ। ਪਰ ਜਦੋਂ ਮੈਂ ਕੁਸ਼ਤੀ ਲੜਦਾ ਸਾਂ ਉਸ ਵੇਲੇ ਇਹ ਹਕੀਕਤ ਸੀ ਇਸ ਸੁਡੋਲ ਜੁਸਿੱਆਂ ਦੀ ਤਾਕਤ ਅਤੇ ਹਿੰਮਤ ਦੀ ਅਸਲ ਟੱਕਰ ਹੁੰਦੀ ਸੀ। ਨਾ ਕੋਈ ਚਮਕੀਲਾ ਭੜਕੀਲਾ ਪਹਿਰਾਵਾ ਹੁੰਦਾ ਸੀ ਅਤੇ ਨਾ ਕੋਈ ਨਾਟਕੀ ਐਂਟਰੀ ਪਰ ਅੱਜ ਤਾਂ ਇਹ ਤਮਾਸ਼ਬੀਨੀ ਹੈ। ਉਸ ਨੇ ਕਿਹਾ ਕਿ ਹੁਣ ਪਰਮੋਟਰ ਇਸ ਨੂੰ ਇਸੇ ਰੂਪ ਵਿੱਚ ਪਸੰਦ ਕਰਦੇ ਹਨ।

ਗਾਮਾ ਅਜਿਹਾ ਪਹਿਲਾ ਪੰਜਾਬੀ ਪਹਿਲਵਾਨ ਹੈ ਜਿਸ ਨੇ ਕੌਮਾਂਤਰੀ ਪੱਧਰ ਤੇ ਪੰਜਾਬੀ ਭਾਈਚਾਰੇ ਦਾ ਨਾਂਅ ਰੌਸ਼ਨਾਇਆ ਅਤੇ ਉਸ ਦੀਆਂ ਪ੍ਰਾਪਤੀਆਂ ਨੇ ਨਾ ਸਿਰਫ ਵਿਲੱਖਣ ਇਤਿਹਾਸ ਰਚਿਆ ਸਗੋਂ ਉਸ ਤੇ ਹਰ ਪੰਜਾਬੀ ਨੇ ਮਾਣ ਮਹਿਸੂਸ ਕੀਤਾ। ਆਪਣੀ ਖੁਰਾਕ ਬਾਰੇ ਗੱਲ਼ ਕਰਦਿਆਂ ਉਹ ਦੱਸਦਾ ਹੈ ਕਿ ਮੇਰੇ ਪਿਤਾ ਜੀ ਰੋਜ਼ ਇਕ ਗੈਲਨ ਦੁੱਧ ਮੈਨੂੰ ਪਿਆਉਂਦੇ ਸਨ।

ਅੱਜ ਦੇ ਪਹਿਲਵਾਨ ਤਾਂ ਮਿਣ ਤੋਲ ਕੇ ਖੁਰਾਕ ਖਾਂਦੇ ਹਨ। ਉਹ ਵੇਖਦੇ ਹਨ ਕਿ ਖਾਣਾ ਹੈ ਤੇ ਕੀ ਨਹੀਂ। ਬ੍ਰਿਟਿਸ਼ ਕੋਲੰਬੀਆ ਦੇ ਮੈਰਿਟ ਵਿਚ ਪੜ੍ਹਿਆ ਹੋਣ ਕਰਕੇ ਗਾਮਾ ਸਿੰਘ ਐਲਬਰਟਾ ਦੇ ਲੋਕਾਂ ਦੇ ਦਿਲਾਂ ਵਿੱਚ ਵੀ ਖਾਸ ਸਥਾਨ ਰੱਖਦਾ ਹੈ। ਸਰੀ ਅਤੇ ਕੈਲਗਰੀ ਵਰਗੇ ਸ਼ਹਿਰਾਂ ਵਿੱਚ ਉਹ ਪੰਜਾਬੀ ਭਾਈਚਾਰੇ ਦਾ ਨਾਇਕ ਹੈ।

Latest news

7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
bigg-boss-season-20-teaser-released-premiere-set-for-sept-6
Punjabi

‘ਬਿੱਗ ਬੌਸ’ ਦੇ 20ਵੇਂ ਸੀਜ਼ਨ ਦਾ ਟੀਜ਼ਰ ਜਾਰੀ, ਛੇ ਸਤੰਬਰ ਤੋਂ ਹੋਵੇਗਾ ਪ੍ਰਸਾਰਨ

ਰਿਐਲਿਟੀ ਸ਼ੋਅ 'ਬਿੱਗ ਬੌਸ' ਦੇ 20ਵੇਂ ਸੀਜ਼ਨ ਦਾ ਪਹਿਲਾ 'ਟੀਜ਼ਰ' ਮੰਗਲਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ।ਜਿਓ ਹੌਟਸਟਾਰ ਅਤੇ ਕਲਰਜ਼ ਚੈਨਲ ਨੇ ਮੰਗਲਵਾਰ ਨੂੰ ਇਹ ਟੀਜ਼ਰ ਜਾਰੀ ਕੀਤਾ ਜਿਸ ਵਿੱਚ ਸ਼ੋਅ ਦੀ ਮੇਜ਼ਬਾਨੀ ਇੱਕ ਵਾਰ ਫਿਰ ਉੱਘੇ ਅਦਾਕਾਰ ਸਲਮਾਨ ਖ਼ਾਨ ਕਰਨਗੇ ਅਤੇ ਇਸ ਦਾ ਪ੍ਰਸਾਰਨ ਛੇ ਸਤੰਬਰ ਤੋਂ ਸ਼ੁਰੂ ਹੋਵੇਗਾ।
mahabharat-actor-pradeep-rawat-cremated-in-mumbai-film-fraternity-pays-final-respects
Punjabi

ਮਹਾਭਾਰਤ ਦੇ ਅਦਾਕਾਰ ਪ੍ਰਦੀਪ ਰਾਵਤ ਦਾ ਮੁੰਬਈ ਵਿੱਚ ਹੋਇਆ ਅੰਤਿਮ ਸੰਸਕਾਰ

ਅਦਾਕਾਰ ਪ੍ਰਦੀਪ ਰਾਵਤ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਬੈਸਟ ਕਲੋਨੀ ਨੇੜੇ ਗੋਰੇਗਾਓਂ ਵਿੱਚ ਕੀਤਾ ਗਿਆ। ਉਨ੍ਹਾਂ ਦਾ ਪੁੱਤਰ ਵਿਕਰਮਾਦਿਤਿਆ ਆਪਣੇ ਪਿਤਾ ਦੀ ਦੇਹ ਦੇਖ ਕੇ ਭਾਵੁਕ ਹੋ ਗਏ।'ਲਗਾਨ' ਅਤੇ 'ਗਜਨੀ' ਵਰਗੀਆਂ ਫਿਲਮਾਂ ਵਿੱਚ ਨਜ਼ਰ ਆਏ ਪ੍ਰਦੀਪ ਰਾਵਤ ਦਾ ਮੰਗਲਵਾਰ ਸ਼ਾਮ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
punjab-born-pallavi-mukhija-crowned-mrs-canada-world-2026
Punjabi

ਪੰਜਾਬ ਦੀ ਧੀ ਪੱਲਵੀ ਮੁਖੀਜਾ ਬਣੀ ਮਿਸਿਜ਼ ਕੈਨੇਡਾ ਵਰਲਡ 2026

ਪੱਲਵੀ ਮੁਖੀਜਾ,ਜੋ ਕਿ ਮੂਲ ਰੂਪ ਵਿੱਚ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਗੁਰਾਇਆ ਦੀ ਰਹਿਣ ਵਾਲੀ ਹੈ ਅਤੇ ਹੁਣ ਕੈਨੇਡਾ ਵਿੱਚ ਵਸ ਗਈ ਹੈ, ਨੂੰ 25 ਜੁਲਾਈ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਦੇ ਬੈੱਲ ਪਰਫਾਰਮਿੰਗ ਆਰਟਸ ਸੈਂਟਰ ਵਿਖੇ ਹੋਏ ਰਾਸ਼ਟਰੀ ਮੁਕਾਬਲੇ ਵਿੱਚ ਮਿਸਿਜ਼ ਕੈਨੇਡਾ ਵਰਲਡ 2026 ਦਾ ਤਾਜ ਪਹਿਨਾਇਆ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link