14.23C Vancouver
ADS

Nov 19, 2024 5:22 PM - Connect Newsroom

ਫਿਰ ਤੁਸੀਂ ਸ਼ਰਾਬ ਬੈਨ ਕਰ ਦਿਓ: ਦਿਲਜੀਤ ਦੋਸਾਂਝ

Share On
then-ban-alcohol-diljit-dosanjh
Diljit's comments came in response to the Telangana government's request for him to avoid promoting alcohol, drugs, and violence in his music ahead of his upcoming concert in Hyderabad.(Photo: Facebook/Diljit Dosanjh)

ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ ਠੇਕੇ ਬੰਦ ਕਰ ਦਿੰਦੀ ਹੈ ਤਾਂ ਉਹ ਦਾਰੂ ਵਾਲੇ ਗੀਤ ਗਾਉਣੇ ਬੰਦ ਕਰ ਦੇਵੇਗਾ। ਉਸ ਨੇ ਕਿਹਾ ਕਿ ਉਹ ਚਾਹੁੰਦਾ ਹੈ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਵੀ ਡਰਾਈ ਸਿਟੀ (ਸ਼ਰਾਬ ’ਤੇ ਪਾਬੰਦੀ) ਐਲਾਨਿਆ ਜਾਣਾ ਚਾਹੀਦਾ ਹੈ।

ਅਹਿਮਦਾਬਾਦ ’ਚ ਐਤਵਾਰ ਨੂੰ ਹੋਏ ਸ਼ੋਅ ਦੌਰਾਨ ਦਿਲਜੀਤ ਨੇ ਹੈਦਰਾਬਾਦ ’ਚ ਪ੍ਰੋਗਰਾਮ ਤੋਂ ਪਹਿਲਾਂ ਜਾਰੀ ਹੋਏ ਨੋਟਿਸ ’ਤੇ ਪ੍ਰਤੀਕਰਮ ਦਿੰਦਿਆਂ ਇਹ ਗੱਲ ਆਖੀ। ਦਿਲਜੀਤ ਨੂੰ ਭੇਜੇ ਨੋਟਿਸ ’ਚ ਤਿਲੰਗਾਨਾ ਸਰਕਾਰ ਨੇ ਕਿਹਾ ਸੀ ਕਿ ਉਹ ਸ਼ਰਾਬ, ਨਸ਼ਿਆਂ ਅਤੇ ਹਿੰਸਾ ਨਾਲ ਸਬੰਧਤ ਗੀਤਾਂ ਨੂੰ ਗਾਉਣ ਤੋਂ ਗੁਰੇਜ਼ ਕਰੇ।

ਅਹਿਮਦਾਬਾਦ ’ਚ ਸ਼ੋਅ ਦੌਰਾਨ ਦਿਲਜੀਤ ਨੇ ਕਿਹਾ, ‘‘ਇਕ ਵਧੀਆ ਖ਼ਬਰ ਹੈ। ਮੈਨੂੰ ਅੱਜ ਕੋਈ ਨੋਟਿਸ ਨਹੀਂ ਮਿਲਿਆ। ਇਕ ਹੋਰ ਵਧੀਆ ਖ਼ਬਰ ਹੈ, ਮੈਂ ਅੱਜ ਵੀ ਦਾਰੂ ਬਾਰੇ ਇਕ ਵੀ ਗੀਤ ਨਹੀਂ ਗਾਊਂਗਾ। ਮੈਨੂੰ ਪੁੱਛੋ ਕਿਉਂ? ਕਿਉਂਕਿ ਗੁਜਰਾਤ ’ਚ ਦਾਰੂ ’ਤੇ ਪਾਬੰਦੀ (ਡਰਾਈ ਸਟੇਟ) ਹੈ।’’ ਦਿਲਜੀਤ ਨੇ ਕਿਹਾ ਕਿ ਉਹ ਸ਼ਰਾਬ ਨਹੀਂ ਪੀਂਦਾ ਹੈ ਅਤੇ ਇਹ ਪ੍ਰਣ ਲੈਣ ਲਈ ਵੀ ਤਿਆਰ ਹੈ ਕਿ ਉਹ ਦਾਰੂ ਵਾਲੇ ਗੀਤ ਨਹੀਂ ਗਾਏਗਾ ਪਰ ਹਰੇਕ ਸੂਬੇ ਦੀ ਸਰਕਾਰ ਨੂੰ ਡਰਾਈ ਸਟੇਟ ਐਲਾਨਣਾ ਚਾਹੀਦਾ ਹੈ।

ਉਸ ਨੇ ਕਿਹਾ, ‘‘ਦੇਸ਼ ਭਰ ’ਚ ਠੇਕੇ ਬੰਦ ਹੋਣਾ ਮੁਸ਼ਕਲ ਹੈ ਕਿਉਂਕਿ ਇਹ ਮਾਲੀਏ ਦਾ ਬਹੁਤ ਵੱਡਾ ਸਰੋਤ ਹੈ। ਕਰੋਨਾ ਸਮੇਂ ਸਾਰਾ ਕੁਝ ਬੰਦ ਸੀ ਪਰ ਠੇਕੇ ਖੁੱਲ੍ਹੇ ਸਨ। ਤੁਸੀਂ ਨੌਜਵਾਨਾਂ ਨੂੰ ਮੂਰਖ ਨਹੀਂ ਬਣਾ ਸਕਦੇ ਹੋ।

Latest news

film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
bobby-deols-bandar-to-premiere-on-zee5-on-august-28
Punjabi

ਬੌਬੀ ਦਿਓਲ ਦੀ ਫਿਲਮ ‘ਬੰਦਰ’ 28 ਅਗਸਤ ਨੂੰ ZEE5 ’ਤੇ ਹੋਵੇਗੀ ਰਿਲੀਜ਼

ਥੀਏਟਰ ਵਿੱਚ ਰਿਲੀਜ਼ ਹੋਣ ਤੋਂ ਬਾਅਦ ਚਰਚਾ ਵਿੱਚ ਰਹੀ ਅਨੁਰਾਗ ਕਸ਼ਯਪ ਦੀ ਫਿਲਮ “ਬੰਦਰ”, ਜਿਸ ਵਿੱਚ ਬੌਬੀ ਦਿਓਲ ਮੁੱਖ ਭੂਮਿਕਾ ਵਿੱਚ ਹਨ, ਹੁਣ ਡਿਜੀਟਲ ਪ੍ਰੀਮੀਅਰ ਦੇ ਲਈ ਤਿਆਰ ਹੈ। ਸਟ੍ਰੀਮਿੰਗ ਪਲੇਟਫਾਰਮ ਜ਼ੀ5 ਨੇ ਬੀਤੇ ਦਿਨ ਐਲਾਨ ਕੀਤਾ ਕਿ ਇਹ ਫਿਲਮ ਇਸ ਮਹੀਨੇ ਦੇ ਅੰਤ ਵਿੱਚ ਰਿਲੀਜ਼ ਹੋਵੇਗੀ।
taapsee-pannus-gandhari-to-release-on-netflix-on-september-3
Punjabi

ਤਾਪਸੀ ਪੰਨੂ ਦੀ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼

ਤਾਪਸੀ ਪੰਨੂ ਸਟਾਰਰ ਫਿਲਮ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਦੇਵਾਸ਼ੀਸ਼ ਮਖੀਜਾ ਵਲੋਂ ਨਿਰਦੇਸ਼ਤ, ਇਹ ਫਿਲਮ ਕਨਿਕਾ ਢਿੱਲੋਂ ਦੁਆਰਾ ਬਣਾਈ ਗਈ ਹੈ। ਇਸ ਫਿਲਮ ਵਿੱਚ ਇਸ਼ਵਾਕ ਸਿੰਘ, ਛਾਇਆ ਕਦਮ, ਸਵਾਸਤਿਕਾ ਮੁਖਰਜੀ, ਮੀਤਾ ਵਸ਼ਿਸ਼ਟ ਅਤੇ ਜਤਿਨ ਸਰਨਾ ਵੀ ਮੁੱਖ ਭੂਮਿਕਾਵਾਂ ਵਿੱਚ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link