13.36C Vancouver
ADS

Jun 11, 2024 5:00 PM - Connect Newsroom

ਗਾਇਕ ਕਰਨ ਔਜਲਾ ਨੇ ਬਾਲੀਵੁੱਡ ਇੰਡਸਟਰੀ ’ਚ ਰੱਖਿਆ ਕਦਮ

Share On
this-isnt-a-bad-newz-for-karan-aujla
However, he won't be stepping into the acting realm; instead, his song is set to be featured in the upcoming Bollywood film "Bad Newz." (Photo: Instagram/karanaujla)

ਪੰਜਾਬੀ ਗਾਇਕ ਕਰਨ ਔਜਲਾ ਆਪਣੀ ਗਾਇਕੀ ਅਤੇ ਲਿਖਤ ਨਾਲ ਦੁਨੀਆ ਭਰ ਵਿੱਚ ਖੂਬ ਨਾਂਅ ਕਮਾ ਰਹੇ ਹਨ। ਉਨ੍ਹਾਂ ਨੇ ਆਪਣੀ ਗਾਇਕੀ ਨਾਲ ਸਿਰਫ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦਾ ਦਿਲ ਵੀ ਜਿੱਤਿਆ ਹੈ। ਇਸੀ ਵਿਚਾਲੇ ਉਨ੍ਹਾਂ ਨੇ ਆਪਣੇ ਫੈਨਜ਼ ਨੂੰ ਖੁਸ਼ਖਬਰੀ ਦਿੱਤੀ ਹੈ।

ਦਰਅਸਲ ਹੁਣ ਪੰਜਾਬੀ ਗਾਇਕ ਬਾਲੀਵੁੱਡ ਇੰਡਸਟਰੀ ‘ਚ ਧੂਮ ਮਚਾਉਣ ਲਈ ਤਿਆਰ ਹਨ। ਕਰਨ ਔਜਲਾ ਨੇ ਆਪਣੇ ਇੰਸਟਾਗ੍ਰਾਮ ’ਤੇ ਸਟੋਰੀ ਸ਼ੇਅਰ ਕੀਤੀ ਹੈ। ਖਬਰਾਂ ਮੁਤਾਬਕ ਉਨ੍ਹਾਂ ਦਾ ਗੀਤ ਧਰਮਾ ਪ੍ਰੋਡਕਸ਼ਨ ਦੇ ਤਹਿਤ ਸ਼ੂਟ ਕੀਤਾ ਗਿਆ ਹੈ।ਉਨ੍ਹਾਂ ਨੇ ਫਿਲਮ ‘ਬੈਡ ਨਿਊਜ਼’ ਦੇ ਗੀਤ ਲਈ ਆਪਣੀ ਆਵਾਜ਼ ਦਿੱਤੀ ਹੈ। ਕਰਨ ਔਜਲਾ ਦਾ ਇਹ ਪਹਿਲਾ ਬਾਲੀਵੁੱਡ ਗੀਤ ਹੈ।

ਦੱਸ ਦੇਈਏ ਕਿ ‘ਬੈਡ ਨਿਊਜ਼’ ’ਚ ਪਹਿਲੀ ਵਾਰ ਵਿੱਕੀ ਕੌਸ਼ਲ ਨਾਲ ਐਮੀ ਵਿਰਕ ਤੇ ਤ੍ਰਿਪਤੀ ਡਿਮਰੀ ਨਜ਼ਰ ਆਉਣਗੇ। ਤਿੰਨਾਂ ਦੀ ਮਜ਼ੇਦਾਰ ਜੋੜੀ ਪਹਿਲਾਂ ਹੀ ਪ੍ਰਸ਼ੰਸਕਾਂ ਨੂੰ ਉਤਸ਼ਾਹਿਤ ਕਰ ਰਹੀ ਹੈ।

ਵਿੱਕੀ ਕੌਸ਼ਲ ਦਾ ਮਨਮੋਹਕ ਅੰਦਾਜ਼, ਐਮੀ ਦਾ ਪੰਜਾਬੀ ਸਟਾਈਲ ਅਤੇ ਐਨੀਮਲ ਤੋਂ ਨੈਸ਼ਨਲ ਕ੍ਰਸ਼ ਤ੍ਰਿਪਤੀ ਨੂੰ ਇਕੱਠੇ ਦੇਖਣਾ ਪ੍ਰਸ਼ੰਸਕਾਂ ਲਈ ਕਿਸੇ ਟਰੀਟ ਤੋਂ ਘੱਟ ਨਹੀਂ ਹੋਵੇਗਾ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link