13.82C Vancouver
ADS

May 26, 2026 6:29 PM - Connect Newsroom - Jasmine Singh

ਦਿਲਜੀਤ ਦੋਸਾਂਝ ਤੇ ਲੁਧਿਆਣਾ ਨਗਰ ਨਿਗਮ ਮੇਅਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Share On
threat-against-punjabi-star-diljit-dosanjh-sparks-major-security-response
Police personnel and bomb disposal teams conduct security checks outside the Ludhiana Municipal Corporation offices following a bomb threat linked to Punjabi singer Diljit Dosanjh. (Photo: Instagram/diljitdosanjh)

ਗਲੋਬਲ ਸਟਾਰ ਅਤੇ ਮਸ਼ਹੂਰ ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਦੇ ਲੁਧਿਆਣਾ ਸਥਿਤ ਘਰ ਅਤੇ ਨਗਰ ਨਿਗਮ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਸਨਸਨੀਖੇਜ਼ ਧਮਕੀ ਮਿਲਣ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਹਾਹਾਕਾਰ ਮੱਚ ਗਈ। ਇਹ ਖ਼ੌਫ਼ਨਾਕ ਧਮਕੀ ਭਰੀ ਈਮੇਲ ਲੁਧਿਆਣਾ ਨਗਰ ਨਿਗਮ ਦੇ ਅਧਿਕਾਰਤ ਈਮੇਲ ਖਾਤੇ ’ਤੇ ਭੇਜੀ ਗਈ ਸੀ, ਜਿਸ ਤੋਂ ਬਾਅਦ ਨਿਗਮ ਅਧਿਕਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਤੁਰੰਤ ਸੁਰੱਖਿਆ ਸਖ਼ਤ ਕਰ ਦਿੱਤੀ ਗਈ।

ਧਮਕੀ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀਆਂ ਹਾਈ-ਟੈਕ ਟੀਮਾਂ, ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਤੁਰੰਤ ਹਰਕਤ ਵਿੱਚ ਆ ਗਏ। ਪ੍ਰਸ਼ਾਸਨ ਵੱਲੋਂ ਦਿਲਜੀਤ ਦੋਸਾਂਝ ਦੇ ਲੁਧਿਆਣਾ ਵਾਲੇ ਨਿਵਾਸ ਸਥਾਨ ਦੇ ਆਲੇ-ਦੁਆਲੇ ਅਤੇ ਨਗਰ ਨਿਗਮ ਦੇ ਜ਼ੋਨ-ਏ ਦਫ਼ਤਰ ਵਿਖੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।

ਸੁਰੱਖਿਆ ਦੇ ਲਿਹਾਜ਼ ਨਾਲ ਜ਼ੋਨ-ਏ ਦਫ਼ਤਰ ਦੀ ਪੂਰੀ ਬਿਲਡਿੰਗ ਨੂੰ ਖ਼ਾਲੀ ਕਰਵਾ ਕੇ ਚੱਪੇ-ਚੱਪੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਨਿਗਮ ਕਮਿਸ਼ਨਰ ਨੀਰੂ ਕਾਤਿਆਲ ਨੇ ਪੁਸ਼ਟੀ ਕਰਦਿਆਂ ਦੱਸਿਆ, “ ਧਮਕੀ ਭਰੀ ਮੇਲ ਮਿਲਣ ਸਾਰ ਹੀ ਮੈਂ ਪੁਲਿਸ ਕਮਿਸ਼ਨਰ ਨੂੰ ਸੂਚਿਤ ਕੀਤਾ। ਸਾਵਧਾਨੀ ਵਜੋਂ ਪੂਰੀ ਬਿਲਡਿੰਗ ਖ਼ਾਲੀ ਕਰਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।”

Latest news

ranveer-singh-and-deepika-padukone-share-adorable-photos-of-daughter-dua-await-second-child
Punjabi

ਰਣਵੀਰ-ਦੀਪਿਕਾ ਨੇ ਸਾਂਝੀਆਂ ਕੀਤੀਆਂ ਧੀ ਦੁਆ ਦੀਆਂ ਪਿਆਰੀਆਂ ਤਸਵੀਰਾਂ, ਦੂਜੇ ਬੱਚੇ ਦੀ ਕਰ ਰਹੇ ਉਡੀਕ

ਬਾਲੀਵੁੱਡ ਦੇ ਪਾਵਰ ਕਪਲ, ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ, ਆਪਣੇ ਦੂਜੇ ਬੱਚੇ ਦੇ ਆਉਣ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ, ਉਸ ਨੇ ਆਪਣੇ ਇੰਸਟਾਗ੍ਰਾਮ ਪਰਿਵਾਰ ਨਾਲ ਦੁਆ ਦੀਆਂ ਕੁਝ ਪਿਆਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਮੰਗਲਵਾਰ ਨੂੰ, ਰਣਵੀਰ ਅਤੇ ਦੀਪਿਕਾ ਨੇ ਇਕ ਸਾਂਝੀ ਪੋਸਟ ਸਾਂਝੀ ਕੀਤੀ, ਜਿਸ 'ਚ ਕੈਪਸ਼ਨ ਦਿੱਤਾ ਗਿਆ ਸੀ: "ਬੇਬੀ ਦੁਆ ਅਤੇ ਸਾਡੇ ਦਿਲ ਵੱਡੇ ਹੋ ਰਹੇ ਹਨ! ਤੁਹਾਡੇ ਆਸ਼ੀਰਵਾਦ ਲਈ ਧੰਨਵਾਦ! (ਬੁਰੀ ਨਜ਼ਰ ਅਤੇ ਹੱਥ ਜੋੜਨ ਵਾਲਾ ਇਮੋਜੀ) @deepikapadukone।"
sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link