Oct 13, 2026 4:40 PM - Connect Newsroom - Jasmine Singh

ਪੰਜਾਬ ਪੁਲਿਸ ਨੇ ਗੁਜਰਾਤ ਏ.ਟੀ.ਐੱਸ. ਦੀ ਮਦਦ ਨਾਲ ਅੰਮ੍ਰਿਤਸਰ ਦੇ ਚਰਚਿਤ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮਧੂਸੂਦਨ ਉਰਫ਼ ਮੈਡ ਸੰਧੂ ਦੀ ਹੱਤਿਆ ਦੇ ਮਾਮਲੇ ਵਿਚ ਦੋ ਹੋਰ ਮੁਲਜ਼ਮਾਂ ਹਰਸਿਮਰਨ ਸਿੰਘ ਅਤੇ ਫਤਿਹ ਸਿੰਘ ਨੂੰ ਗੁਜਰਾਤ ਦੇ ਵਲਸਾਡ ਜ਼ਿਲ੍ਹਾ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਇਲਾਕੇ ਦੀ ਰੇਕੀ ਕੀਤੀ ਸੀ।
ਪੁੱਛਗਿੱਛ ਦੌਰਾਨ ਇਹ ਵੀ ਖੁਲਾਸਾ ਹੋਇਆ ਕਿ ਇਨ੍ਹਾਂ ਮੁਲਜ਼ਮਾਂ ਨੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ 'ਤੇ ਤਰਨਤਾਰਨ ਜ਼ਿਲ੍ਹੇ ਦੇ ਤਿੰਨ ਵੱਖ-ਵੱਖ ਇਲਾਕਿਆਂ ਵਿਖੇ ਫਾਇਰਿੰਗ ਦੀਆਂ ਵਾਰਦਾਤਾਂ ਨੂੰ ਵੀ ਅੰਜਾਮ ਦਿੱਤਾ ਸੀ। ਇਸ ਤੋਂ ਪਹਿਲਾਂ ਮੁੱਖ ਸ਼ੂਟਰ ਪਰਮਿੰਦਰ ਸਿੰਘ ਉਰਫ਼ ਕਾਕਾ ਨੂੰ ਵੀ ਅਹਿਮਦਾਬਾਦ ਤੋਂ ਕਾਬੂ ਕੀਤਾ ਗਿਆ ਸੀ ਅਤੇ ਇਸ ਮਾਮਲੇ ਵਿਚ ਹੁਣ ਤੱਕ ਕੁੱਲ 8 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।




