Jun 5, 2024 4:32 PM - Connect Newsroom

ਬਾਲੀਵੁੱਡ ਅਦਾਕਾਰ ਵਰੁਣ ਧਵਨ ਅਤੇ ਉਨ੍ਹਾਂ ਦੀ ਪਤਨੀ ਨਤਾਸ਼ਾ ਮਾਤਾ-ਪਿਤਾ ਬਣ ਗਏ ਹਨ। ਵਰੁਣ ਦੀ ਪਤਨੀ ਨਤਾਸ਼ਾ ਦਲਾਲ ਨੇ ਬੇਟੀ ਨੂੰ ਜਨਮ ਦਿੱਤਾ ਹੈ। ਇਸ ਦੀ ਜਾਣਕਾਰੀ ਅਦਾਕਾਰ ਵਰੁਣ ਧਵਨ ਨੇ ਆਪਣੇ ਇੰਸਟਾਗ੍ਰਾਮ ’ਤੇ ਵੀਡੀਓ ਸ਼ੇਅਰ ਕਰਕੇ ਦਿੱਤੀ। ਵਰੁਣ ਨੇ ਆਪਣੇ ਇੰਸਟਾਗ੍ਰਾਮ ’ਤੇ ਇਕ ਐਨੀਮੇਟਿਡ ਵੀਡੀਓ ਸ਼ੇਅਰ ਕੀਤੀ ਕਿ ਉਨ੍ਹਾਂ ਦੀ ਬੇਟੀ ਸੋਮਵਾਰ ਨੂੰ ਹੋਈ ਹੈ।
ਵਰੁਣ ਧਵਨ ਨੇ ਕੈਪਸ਼ਨ ’ਚ ਲਿਖਿਆ, ‘ਹਮਾਰੇ ਇੱਥੇ ਬੇਟੀ ਆਈ ਹੈ। ਬੱਚੇ ਨੂੰ ਢੇਰ ਸਾਰਾ ਪਿਆਰ ਅਤੇ ਮੁਬਾਰਕਾਂ ਦੇਣ ਲਈ ਤੁਹਾਡਾ ਸਭ ਦਾ ਧੰਨਵਾਦ। ਪਿਤਾ ਨੂੰ ਹਰ ਪਾਸੇ ਤੋਂ ਵਧਾਈਆਂ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਖਾਸ ਸਮੇਂ ਦੌਰਾਨ, ਅਸੀਂ ਮੀਡੀਆ ਨੂੰ ਬੇਨਤੀ ਕਰਦੇ ਹਾਂ ਕਿ ਉਹ ਸਾਨੂੰ ਸਾਡੀ ਨਿੱਜਤਾ ਦੇਣ। ਤੁਹਾਡੇ ਸਮਰਥਨ ਅਤੇ ਸਮਝ ਲਈ ਤੁਹਾਡਾ ਧੰਨਵਾਦ। ਨਤਾਸ਼ਾ ਅਤੇ ਵਰੁਣ।




