16.3C Vancouver
ADS

Nov 10, 2025 7:41 PM - Connect Newsroom - Jasmine Singh

ਅਦਾਕਾਰ ਧਰਮਿੰਦਰ ਦਿਓਲ ਹਸਪਤਾਲ ਵਿੱਚ ਦਾਖਲ, ਹਾਲਤ ਨਾਜ਼ੁਕ

Share On
veteran-bollywood-actor-dharmendra-deol-hospitalized-in-mumbai-condition-reported-critical
Medical staff have indicated that the next few days will be crucial for his recovery. Family members, including his wife and actor–politician Hema Malini, are at the hospital. (Photo: Facebook/Dharmendra Deol)

ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਦਿਓਲ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਾਹ ਲੈਣ ਵਿਚ ਤਕਲੀਫ਼ ਹੋਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ ਹੈ।ਡਾਕਟਰਾਂ ਦੀ ਇੱਕ ਟੀਮ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ।

ਡਾਕਟਰਾਂ ਦਾ ਕਹਿਣਾ ਹੈ ਕਿ ਅਗਲੇ 72 ਘੰਟੇ ਧਰਮਿੰਦਰ ਲਈ ਬਹੁਤ ਮੁਸ਼ਕਲ ਹਨ । ਹੇਮਾ ਮਾਲਿਨੀ ਨੇ ਇੰਸਟਾਗ੍ਰਾਮ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ, "ਧਰਮਿੰਦਰ ਜੀ ਹਸਪਤਾਲ ਵਿੱਚ ਹਨ। ਡਾਕਟਰ ਉਨ੍ਹਾਂ ਦੀ ਦੇਖਭਾਲ ਕਰ ਰਹੇ ਹਨ। ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦੇ ਨਾਲ ਹੈ।"

ਅਦਾਕਾਰਾ ਨੇ ਸਾਰਿਆਂ ਨੂੰ ਧਰਮਿੰਦਰ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਨ ਲਈ ਵੀ ਕਿਹਾ ਹੈ। ਧਰਮਿੰਦਰ ਦਿਓਲ, ਜੋ 1960 ਅਤੇ 1970 ਦੇ ਦਹਾਕਿਆਂ ਵਿੱਚ ਹਿੰਦੀ ਫਿਲਮ ਉਦਯੋਗ ਦੇ ਸਭ ਤੋਂ ਪ੍ਰਮੁੱਖ ਅਦਾਕਾਰਾਂ ‘ਚੋਂ ਇਕ ਰਹੇ ਹਨ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link