14.83C Vancouver
ADS

Apr 13, 2026 12:08 PM - Connect Newsroom - Jasmine Singh

ਪ੍ਰਸਿੱਧ ਗਾਇਕਾ ਆਸ਼ਾ ਭੌਂਸਲੇ ਦਾ ਮੁੰਬਈ ਵਿੱਚ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

Share On
veteran-indian-singer-asha-bhosle-cremated-with-state-honours-in-mumbai
Bhosle began her singing career at the age of 10 and went on to record thousands of songs across multiple languages over a career spanning more than eight decades.

ਸੁਰੀਲੀ ਆਵਾਜ਼ ਦੀ ਮਲਿਕਾ ਅਤੇ ਪ੍ਰਸਿੱਧ ਭਾਰਤੀ ਗਾਇਕਾ ਆਸ਼ਾ ਭੌਂਸਲੇ ਬੀਤੇ ਦਿਨ 92 ਸਾਲ ਦੀ ਉਮਰ ਵਿੱਚ ਸਵਰਗਵਾਸ ਹੋ ਗਈ। ਅੱਜ ਮੁੰਬਈ ਦੇ ਸ਼ਿਵਾਜੀ ਪਾਰਕ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਤਿਰੰਗੇ ਵਿੱਚ ਲਪੇਟਿਆ ਗਿਆ ਸੀ ਅਤੇ ਉਨ੍ਹਾਂ ਦੀ ਅਰਥੀ ਯਾਤਰਾ ਵਿੱਚ ਬਾਲੀਵੁੱਡ ਦੀਆਂ ਪ੍ਰਸਿੱਧ ਹਸਤੀਆਂ ਸਿਆਸੀ ਸ਼ਖਸੀਅਤਾਂ ਅਤੇ ਹੋਰ ਖੇਤਰਾਂ ਦੇ ਪ੍ਰਮੁੱਖ ਲੋਕਾਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਆਮ ਨਾਗਰਿਕ ਵੀ ਸ਼ਾਮਲ ਸਨ।

ਆਸ਼ਾ ਭੌਂਸਲੇ ਨੇ 10 ਸਾਲ ਦੀ ਉਮਰ ਵਿੱਚ ਗਾਉਣਾ ਸ਼ੁਰੂ ਕਰਕੇ 82 ਸਾਲ ਤੱਕ ਵੱਖ-ਵੱਖ ਭਸ਼ਾਵਾਂ ਵਿੱਚ ਹਜ਼ਾਰਾਂ ਗੀਤ ਰਿਕਾਰਡ ਕਰਵਾਏ। ਆਸ਼ਾ ਨੂੰ ਆਪਣੇ ਗਾਇਨ ਕਰੀਅਰ ਵਿੱਚ ਫਿਲਮ ਫੇਅਰ ਦੇ 9ਐਵਾਰਡਾਂ ਸਮੇਤ 100 ਤੋਂ ਵੱਧ ਐਵਾਰਡ ਹਾਸਲ ਹੋਏ, ਜਿਨ੍ਹਾਂ ਵਿੱਚ ਦੇਸ਼ ਦਾ ਪ੍ਰਮੁੱਖ ਨਾਗਰਿਕ ਸਨਮਾਨ ਪਦਮ ਵਿਭੂਸ਼ਣ ਵੀ ਸ਼ਾਮਲ ਸੀ।

Latest news

7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
bigg-boss-season-20-teaser-released-premiere-set-for-sept-6
Punjabi

‘ਬਿੱਗ ਬੌਸ’ ਦੇ 20ਵੇਂ ਸੀਜ਼ਨ ਦਾ ਟੀਜ਼ਰ ਜਾਰੀ, ਛੇ ਸਤੰਬਰ ਤੋਂ ਹੋਵੇਗਾ ਪ੍ਰਸਾਰਨ

ਰਿਐਲਿਟੀ ਸ਼ੋਅ 'ਬਿੱਗ ਬੌਸ' ਦੇ 20ਵੇਂ ਸੀਜ਼ਨ ਦਾ ਪਹਿਲਾ 'ਟੀਜ਼ਰ' ਮੰਗਲਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ।ਜਿਓ ਹੌਟਸਟਾਰ ਅਤੇ ਕਲਰਜ਼ ਚੈਨਲ ਨੇ ਮੰਗਲਵਾਰ ਨੂੰ ਇਹ ਟੀਜ਼ਰ ਜਾਰੀ ਕੀਤਾ ਜਿਸ ਵਿੱਚ ਸ਼ੋਅ ਦੀ ਮੇਜ਼ਬਾਨੀ ਇੱਕ ਵਾਰ ਫਿਰ ਉੱਘੇ ਅਦਾਕਾਰ ਸਲਮਾਨ ਖ਼ਾਨ ਕਰਨਗੇ ਅਤੇ ਇਸ ਦਾ ਪ੍ਰਸਾਰਨ ਛੇ ਸਤੰਬਰ ਤੋਂ ਸ਼ੁਰੂ ਹੋਵੇਗਾ।
mahabharat-actor-pradeep-rawat-cremated-in-mumbai-film-fraternity-pays-final-respects
Punjabi

ਮਹਾਭਾਰਤ ਦੇ ਅਦਾਕਾਰ ਪ੍ਰਦੀਪ ਰਾਵਤ ਦਾ ਮੁੰਬਈ ਵਿੱਚ ਹੋਇਆ ਅੰਤਿਮ ਸੰਸਕਾਰ

ਅਦਾਕਾਰ ਪ੍ਰਦੀਪ ਰਾਵਤ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਬੈਸਟ ਕਲੋਨੀ ਨੇੜੇ ਗੋਰੇਗਾਓਂ ਵਿੱਚ ਕੀਤਾ ਗਿਆ। ਉਨ੍ਹਾਂ ਦਾ ਪੁੱਤਰ ਵਿਕਰਮਾਦਿਤਿਆ ਆਪਣੇ ਪਿਤਾ ਦੀ ਦੇਹ ਦੇਖ ਕੇ ਭਾਵੁਕ ਹੋ ਗਏ।'ਲਗਾਨ' ਅਤੇ 'ਗਜਨੀ' ਵਰਗੀਆਂ ਫਿਲਮਾਂ ਵਿੱਚ ਨਜ਼ਰ ਆਏ ਪ੍ਰਦੀਪ ਰਾਵਤ ਦਾ ਮੰਗਲਵਾਰ ਸ਼ਾਮ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
punjab-born-pallavi-mukhija-crowned-mrs-canada-world-2026
Punjabi

ਪੰਜਾਬ ਦੀ ਧੀ ਪੱਲਵੀ ਮੁਖੀਜਾ ਬਣੀ ਮਿਸਿਜ਼ ਕੈਨੇਡਾ ਵਰਲਡ 2026

ਪੱਲਵੀ ਮੁਖੀਜਾ,ਜੋ ਕਿ ਮੂਲ ਰੂਪ ਵਿੱਚ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਗੁਰਾਇਆ ਦੀ ਰਹਿਣ ਵਾਲੀ ਹੈ ਅਤੇ ਹੁਣ ਕੈਨੇਡਾ ਵਿੱਚ ਵਸ ਗਈ ਹੈ, ਨੂੰ 25 ਜੁਲਾਈ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਦੇ ਬੈੱਲ ਪਰਫਾਰਮਿੰਗ ਆਰਟਸ ਸੈਂਟਰ ਵਿਖੇ ਹੋਏ ਰਾਸ਼ਟਰੀ ਮੁਕਾਬਲੇ ਵਿੱਚ ਮਿਸਿਜ਼ ਕੈਨੇਡਾ ਵਰਲਡ 2026 ਦਾ ਤਾਜ ਪਹਿਨਾਇਆ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link