13.66C Vancouver
ADS

Jan 30, 2025 1:16 PM - Connect Newsroom

ਕਬੀਰ ਖਾਨ ਦੇ ਨਿਰਦੇਸ਼ਨ 'ਚ ਅਭਿਨੈ ਕਲਾ ਦਿਖਾਉਣਗੇ ਵਿੱਕੀ ਕੌਸ਼ਲ

Share On
vicky-kaushal-kabir-khan-to-potentially-collaborate-for-a-film
Ever since Katrina and Vicky Kaushal came together, Kabir has always been a friend and mentor to Vicky.(Photo: Instagram/@kabirkhankk, vickykaushal09)

ਬਾਲੀਵੁੱਡ ਦੇ ਚਰਚਿਤ ਨਾਂਅ ਆਖਰਕਾਰ ਇਕ ਫ਼ਿਲਮ 'ਚ ਇਕਠੇ ਨਜ਼ਰ ਆ ਸਕਦੇ ਹਨ। ਇਸ ਤੋਂ ਪਹਿਲਾਂ ਇਨ੍ਹਾਂ ਦੋਹਾਂ ਕਬੀਰ ਖਾਨ ਅਤੇ ਵਿਕੀ ਕੋਸ਼ਲ ਦੀ ਕੋਈ ਫ਼ਿਲਮ ਨਹੀਂ ਆਈ। ਕਬੀਰ ਖਾਨ ਨੇ ਹੁਣ ਤੱਕ ਨਿਊਯਾਰਕ, ਬਜਰੰਗੀ ਭਾਈਜਾਨ, ਟਾਈਗਰ ਸੀਰੀਜ਼ ਵਰਗੀਆਂ ਹੋਰ ਫ਼ਿਲਮਾਂ 'ਚ ਆਪਣੇ ਬਿਹਤਰੀਨ ਨਿਰਦੇਸ਼ਨ ਨਾਲ ਕਾਫੀ ਨਾਮਣਾ ਖੱਟਿਆ ਹੈ। ਦੂਜੇ ਪਾਸੇ ਵਿੱਕੀ ਕੌਸ਼ਲ ਉੜੀ ਅਤੇ ਰਾਜ਼ੀ ਵਰਗੀਆਂ ਫ਼ਿਲਮਾਂ 'ਚ ਆਪਣੇ ਅਭਿਨੈ ਨਾਲ ਕਾਫੀ ਲੋਕਪ੍ਰਿਅਤਾ ਹਾਸਲ ਕੀਤੀ ਹੈ।

ਖ਼ਬਰਾਂ ਮੁਤਾਬਕ, ਵਿੱਕੀ ਕੌਸਲ ਅਤੇ ਕਬੀਰ ਖਾਨ ਨੇ ਇਕ ਆਗਾਮੀ ਫ਼ਿਲਮ ਦੇ ਲਈ ਹੱਥ ਮਿਲਾਇਆ ਹੈ। ਫ਼ਿਲਮਫੇਅਰ ਦੀ ਇਕ ਰਿਪੋਰਟ ਮੁਤਾਬਕ, ਇਕ ਸੂਤਰ ਨੇ ਇਸ ਬਾਰੇ 'ਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਬੀਰ ਖਾਨ ਅਤੇ ਕੈਟਰੀਨਾ ਕੈਫ ਦੇ 'ਚ ਲੰਬੇ ਸਮੇਂ ਤੋਂ ਦੋਸਤੀ ਅਤੇ ਸਹਿਯੋਗ ਰਿਹਾ ਹੈ। ਜਦੋਂ ਤੋਂ ਕੈਟਰੀਨਾ ਅਤੇ ਵਿੱਕੀ ਕੌਸ਼ਲ ਇਕੱਠੇ ਨਜ਼ਰ ਆਏ ਹਨ,ਕਬੀਰ ਹਮੇਸ਼ਾ ਵਿੱਕੀ ਦੇ ਦੋਸਤ ਅਤੇ ਸਲਾਹਕਾਰ ਰਹੇ ਹਨ ਪਰ ਹੁਣ ਇੰਨੇ ਸਾਲਾਂ ਬਾਅਦ ਉਨ੍ਹਾਂ ਨੂੰ ਆਖਰਕਾਰ ਇਕ ਅਜਿਹਾ ਪ੍ਰੋਜੈਕਟ ਮਿਲ ਗਿਆ ਹੈ, ਜਿਸ 'ਚ ਦੋਵੇਂ ਇਕੱਠੇ ਨਜ਼ਰ ਆ ਸਕਦੇ ਹਨ। ਡੀਲ ਅਜੇ ਤੱਕ ਪੱਕੀ ਨਹੀਂ ਹੋਈ ਹੈ ਪਰ ਇਹ ਲਗਭਗ ਤੈਅ ਹੋ ਚੁੱਕਾ ਹੈ।

ਹਾਲਾਂਕਿ ਆਉਣ ਵਾਲੇ ਪ੍ਰਾਜੈਕਟ ਦੇ ਵੇਰਵਿਆਂ ਦਾ ਅਧਿਕਾਰਤ ਤੌਰ 'ਤੇ ਐਲਾਨ ਨਹੀਂ ਕੀਤਾ ਗਿਆ ਪਰ ਇਹ ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਵਿੱਕੀ ਕਬੀਰ ਖਾਨ ਵਲੋਂ ਹਾਲ ਹੀ 'ਚ ਐਪਲਾਜ਼ ਐਂਟਰਟੇਨਮੈਂਟ ਦੇ ਸਹਿਯੋਗ ਨਾਲ ਐਲਾਨੀਆਂ ਗਈਆਂ ਦੋ ਫ਼ਿਲਮਾਂ ਚੋਂ ਕਿਸੇ ਦਾ ਵੀ ਹਿੱਸਾ ਹੋ ਸਕਦਾ ਹੈ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link