19.12C Vancouver
ADS

Nov 28, 2024 7:17 PM - Connect Newsroom

ਵਿਜੇ ਦੇਵਰਕੋਂਡਾ ਰਸ਼ਮਿਕਾ ਨਾਲ ਡੇਟ ’ਤੇ ਆਏ ਨਜ਼ਰ

Share On
vijay-deverkonda-spotted-on-a-date-with-rashmika
In one snapshot, Vijay was seen dining at a table, while Rashmika sat across from him, her back to the camera.(Photo: Facebook/Rashmika Mandanna)

ਮਸ਼ਹੂਰ ਸਾਊਥ ਸਟਾਰ ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਡਾਨਾ ਦੀ ਡੇਟਿੰਗ ਨੂੰ ਲੈ ਲਗਾਤਾਰ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਵਿਚਾਲੇ ਹੁਣ ਉਨ੍ਹਾਂ ਦੀ ਲੰਚ ਡੇਟ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਹਮਣੇ ਆਈਆਂ ਹਨ, ਜਿਸ ਤੋਂ ਬਾਅਦ ਇਹ ਜੋੜਾ ਫਿਰ ਤੋਂ ਲਾਈਮਲਾਈਟ ’ਚ ਆ ਗਿਆ ਹੈ।

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਡਾਨਾ ਦੀ ਇੱਕ ਫੋਟੋ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਹੈ, ਲੋਕ ਇਸ ਦੀ ਕਾਫੀ ਚਰਚਾ ਵੀ ਕਰ ਰਹੇ ਹਨ। ਵਾਇਰਲ ਹੋ ਰਹੀ ਫੋਟੋ ’ਚ ਦੋਵਾਂ ਨੂੰ ਕੈਫੇ ’ਚ ਬੈਠੇ ਦੇਖਿਆ ਜਾ ਸਕਦਾ ਹੈ। ਜਿਵੇਂ ਹੀ ਇਹ ਫੋਟੋ ਇੰਟਰਨੈੱਟ ’ਤੇ ਸਾਹਮਣੇ ਆਈ, ਪ੍ਰਸ਼ੰਸਕਾਂ ਨੇ ਇਸ ’ਤੇ ਵੱਖ-ਵੱਖ ਤਰੀਕਿਆਂ ਨਾਲ ਪ੍ਰਤੀਕਿਰਿਆ ਕਰਨੀ ਸ਼ੁਰੂ ਕਰ ਦਿੱਤੀ ਅਤੇ ਲੋਕਾਂ ਨੇ ਇਸ ’ਤੇ ਟਿੱਪਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ।

ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਸ ਤਸਵੀਰ ’ਚ ਰਸ਼ਮਿਕਾ ਮੰਡਾਨਾ ਬੇਹੱਦ ਕੈਜ਼ੂਅਲ ਕੱਪੜਿਆਂ ’ਚ ਨਜ਼ਰ ਆ ਰਹੀ ਹੈ। ਹਾਲਾਂਕਿ ਉਨ੍ਹਾਂ ਦੇ ਬੈਕ ਸਾਈਡ ਦੀ ਫੋਟੋ ਹੈ, ਪਰ ਕੁਝ ਲੋਕ ਉਸ ਨੂੰ ਪਛਾਣ ਵੀ ਨਹੀਂ ਪਾ ਰਹੇ ਹਨ। ਇੰਨਾ ਹੀ ਨਹੀਂ ਸੋਸ਼ਲ ਮੀਡੀਆ ’ਤੇ ਇੱਕ ਹੋਰ ਫੋਟੋ ਸਾਹਮਣੇ ਆਈ ਹੈ, ਜਿਸ ’ਚ ਰਸ਼ਮਿਕਾ ਦਾ ਫਰੰਟ ਲੁੱਕ ਵਾਇਰਲ ਹੋ ਰਿਹਾ ਹੈ। ਇਸ ਤੋਂ ਇਲਾਵਾ ਜੇਕਰ ਵਿਜੇ ਦੀ ਗੱਲ ਕਰੀਏ ਤਾਂ ਉਹ ਚੈੱਕ ਸ਼ਰਟ ਅਤੇ ਡੈਨੀਮ ਦੇ ਨਾਲ ਚਿੱਟੇ ਰੰਗ ਦੀ ਟੀ-ਸ਼ਰਟ ’ਚ ਬੇਹੱਦ ਖੂਬਸੂਰਤ ਲੱਗ ਰਹੇ ਹਨ।

ਹਾਲ ਹੀ ਵਿੱਚ ਇੱਕ ਇੰਟਰਵਿਊ ਵਿੱਚ ਵਿਜੇ ਨੇ ਕਿਹਾ ਸੀ ਕਿ ਮੈਂ 35 ਸਾਲ ਦਾ ਹਾਂ ਅਤੇ ਕੀ ਤੁਹਾਨੂੰ ਲੱਗਦਾ ਹੈ ਕਿ ਮੈਂ ਅਜੇ ਵੀ ਸਿੰਗਲ ਹਾਂ। ਅਦਾਕਾਰ ਦੇ ਇਸ ਇੰਟਰਵਿਊ ਤੋਂ ਬਾਅਦ ਉਨ੍ਹਾਂ ਦੇ ਰਿਸ਼ਤੇ ਦੀ ਚਰਚਾ ਹੋਰ ਵੀ ਤੇਜ਼ ਹੋ ਗਈ। ਹੁਣ ਇਸ ਤੋਂ ਤੁਰੰਤ ਬਾਅਦ ਦੋਵਾਂ ਦੀ ਇਹ ਫੋਟੋ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ, ਜਿਸ ਨਾਲ ਦੋਵਾਂ ਦੇ ਰਿਲੇਸ਼ਨਸ਼ਿਪ ’ਚ ਹੋਣ ਦੀਆਂ ਖਬਰਾਂ ਨੂੰ ਹੋਰ ਵੀ ਹਵਾ ਮਿਲੀ ਅਤੇ ਕੁਝ ਲੋਕ ਇਸ ਨੂੰ ਪੁਸ਼ਟੀ ਵੀ ਮੰਨ ਰਹੇ ਹਨ।

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਡਾਨਾ ਦੋਵਾਂ ਵੱਲੋਂ ਇਨ੍ਹਾਂ ਅਫਵਾਹਾਂ ’ਤੇ ਅਜੇ ਤੱਕ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਹੈ। ਦੋਵਾਂ ਵਿੱਚੋਂ ਕਿਸੇ ਨੇ ਵੀ ਇਸ ਬਾਰੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਇਨ੍ਹਾਂ ਖਬਰਾਂ ਨੂੰ ਦੋਵਾਂ ਵੱਲੋਂ ਕਦੋਂ ਮਨਜ਼ੂਰੀ ਦਿੱਤੀ ਜਾਵੇਗੀ ਅਤੇ ਇਸ ਦੇ ਲਈ ਪ੍ਰਸ਼ੰਸਕਾਂ ਨੂੰ ਕਿੰਨਾ ਸਮਾਂ ਇੰਤਜ਼ਾਰ ਕਰਨਾ ਪਵੇਗਾ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link