13.83C Vancouver
ADS

Feb 11, 2025 8:10 PM - Connect Newsroom

ਵਿਕਰਾਂਤ ਮੈਸੀ ਨੇ ਪਹਿਲੀ ਵਾਰ ਦਿਖਾਇਆ ਬੇਟੇ ਵਰਦਾਨ ਦਾ ਚਿਹਰਾ

Share On
vikrant-massey-shares-first-pictures-of-son-vardaan-on-his-first-birthday
The couple is celebrating their son's milestone, and on this special occasion, they shared heartfelt family photos.(Photo: Instagram/vikrant massey)

ਬਾਲੀਵੁੱਡ ਅਦਾਕਾਰ ਵਿਕਰਾਂਤ ਮੈਸੀ ਕੁਝ ਸਮਾਂ ਪਹਿਲਾਂ ਬ੍ਰੇਕ ਦਾ ਐਲਾਨ ਕਰਕੇ ਸੁਰਖੀਆਂ ਵਿੱਚ ਆਏ ਸਨ। ਹੁਣ ਉਨ੍ਹਾਂ ਨੇ ਆਪਣੇ ਬੇਟੇ ਦੇ ਪਹਿਲੇ ਜਨਮਦਿਨ ’ਤੇ ਪ੍ਰਸ਼ੰਸਕਾਂ ਨਾਲ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਸ ਵਿੱਚ ਬੇਟੇ ਦਾ ਚਿਹਰਾ ਪਹਿਲੀ ਵਾਰ ਨਜ਼ਰ ਆ ਰਿਹਾ ਹੈ। ਇਹ ਜੋੜਾ ਆਪਣੇ ਬੇਟੇ ਦਾ ਪਹਿਲਾ ਜਨਮਦਿਨ ਮਨਾ ਰਿਹਾ ਹੈ ਅਤੇ ਇਸ ਮੌਕੇ ਉਨ੍ਹਾਂ ਨੇ ਪਰਿਵਾਰ ਦੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਵਿਕਰਾਂਤ ਮੈਸੀ ਦੇ ਬੇਟੇ ਦਾ ਨਾਂ ਵਰਦਾਨ ਹੈ। ਉਹ ਪਿਛਲੇ ਸਾਲ ਫਰਵਰੀ ’ਚ ਪਿਤਾ ਬਣੇ ਸਨ। ਸੋਮਵਾਰ ਨੂੰ ਅਦਾਕਾਰ ਨੇ ਪਤਨੀ ਸ਼ੀਤਲ ਠਾਕੁਰ ਅਤੇ ਬੇਟੇ ਦੀ ਤਸਵੀਰ ਸਾਂਝੀ ਕੀਤੀ। ਜਿੱਥੇ ਉਨ੍ਹਾਂ ਨੇ ਆਪਣੇ ਬੇਟੇ ‘ਤੇ ਬਹੁਤ ਪਿਆਰ ਦੀ ਵਰਖਾ ਕੀਤੀ ਅਤੇ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਵਰਦਾਨ ਇੱਕ ਸਾਲ ਦਾ ਹੋ ਗਿਆ ਹੈ। ਇਸ ਮੌਕੇ ਵਿਕਰਾਂਤ ਮੈਸੀ ਨੇ ਪਹਿਲੀ ਵਾਰ ਆਪਣੇ ਬੇਟੇ ਦਾ ਚਿਹਰਾ ਦਿਖਾਇਆ ਹੈ। ਹੁਣ ਤੱਕ ਉਨ੍ਹਾਂ ਨੇ ਆਪਣੇ ਪੁੱਤਰ ਦਾ ਮੂੰਹ ਨਹੀਂ ਦਿਖਾਇਆ ਸੀ। ਅਦਾਕਾਰ ਨੇ ਆਪਣੇ ਬੇਟੇ ਦੇ ਜਨਮਦਿਨ ਦੇ ਜਸ਼ਨ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link