13.93C Vancouver
ADS

Aug 12, 2024 6:29 PM - Connect Newsroom

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਅਦਾਲਤ ਵੱਲੋਂ ਵਾਰੰਟ ਜਾਰੀ

Share On
warrant-issued-against-gippy-grewal
Gippy Grewal initially lodged a complaint at the Phase-8 police station against gangster Dilpreet Baba, alleging extortion and threats, which resulted in a case being filed against Baba. (Photo: Facebook/Gippy Grewal)

ਮੁਹਾਲੀ ਜ਼ਿਲ੍ਹੇ ਦੀ ਅਦਾਲਤ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਕਲਾਕਾਰ ਗਿੱਪੀ ਗਰੇਵਾਲ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਜ਼ਮਾਨਤੀ ਵਰੰਟ ਜਾਰੀ ਕੀਤੇ ਹਨ। ਇਹ ਵਰੰਟ ਉਸ ਵੱਲੋਂ ਗੈਂਗਸਟਰ ਦਿਲਪ੍ਰੀਤ ਬਾਬਾ ਵੱਲੋਂ 2018 ਵਿੱਚ ਮੈਸੇਜ ਰਾਹੀਂ ਮਿਲੀ ਧਮਕੀ ਦੇ ਸਬੰਧ ਵਿੱਚ ਭੇਜਿਆ ਗਿਆ ਹੈ। ਇਸ ਮਾਮਲੇ ਵਿੱਚ ਮੁਹਾਲੀ ਦੇ ਫੇਜ਼-8 ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ।

ਮੁਹਾਲੀ ਅਦਾਲਤ ਨੇ ਉਸ ਨੂੰ 24 ਜੁਲਾਈ ਨੂੰ ਪੇਸ਼ ਹੋਣ ਲਈ 5,000 ਰੁਪਏ ਦੀ ਜ਼ਮਾਨਤ ਦੇ ਨਾਲ ਸੰਮਨ ਵੀ ਭੇਜੇ ਸਨ। ਜੋ ਅਦਾਲਤ ਵਿੱਚ ਵਾਪਸ ਆ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਅਗਸਤ ਨੂੰ ਹੋਵੇਗੀ। ਗਿੱਪੀ ਗਰੇਵਾਲ ਨੇ ਅਦਾਲਤ ’ਚ ਗਵਾਹੀ ਦੇਣੀ ਹੈ। ਵਾਰ-ਵਾਰ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਗਿੱਪੀ ਗਰੇਵਾਲ ਅਦਾਲਤ ’ਚ ਪੇਸ਼ ਨਹੀਂ ਹੋਏ। ਇਸ ਕਾਰਨ ਹੁਣ ਮੁਹਾਲੀ ਕੋਰਟ ਨੇ ਪੰਜਾਬੀ ਗਾਇਕ ਖਿਲਾਫ ਵਾਰੰਟ ਜਾਰੀ ਕਰ ਦਿੱਤਾ ਹੈ।

31 ਮਈ, 2018 ਨੂੰ, ਗਿੱਪੀ ਗਰੇਵਾਲ ਨੂੰ ਇੱਕ ਅਣਜਾਣ ਨੰਬਰ ਤੋਂ ਉਸ ਦੇ ਵਟਸਐਪ ’ਤੇ ਵੌਇਸ ਅਤੇ ਟੈਕਸਟ ਸੁਨੇਹੇ ਪ੍ਰਾਪਤ ਹੋਏ। ਇਸ ਮੈਸੇਜ ਵਿੱਚ ਉਸ ਨੂੰ ਇੱਕ ਨੰਬਰ ਦਿੱਤਾ ਗਿਆ ਸੀ ਤੇ ਇਸ ਨੰਬਰ ’ਤੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨਾਲ ਗੱਲ ਕਰਨ ਲਈ ਕਿਹਾ ਗਿਆ। ਇਸ ਵਿੱਚ ਲਿਖਿਆ ਗਿਆ ਸੀ ਕਿ ਇਹ ਮੈਸੇਜ ਜਬਰੀ ਵਸੂਲੀ ਦੀ ਮੰਗ ਲਈ ਭੇਜਿਆ ਗਿਆ ਹੈ। ਤੁਸੀਂ ਗੱਲ ਕਰੋ ਨਹੀਂ ਤਾਂ ਤੁਹਾਡੀ ਹਾਲਤ ਪਰਮੀਸ਼ ਵਰਮਾ ਅਤੇ ਚਮਕੀਲਾ ਵਰਗੀ ਹੋ ਜਾਵੇਗੀ। ਇਸ ਤੋਂ ਬਾਅਦ ਗਿੱਪੀ ਗਰੇਵਾਲ ਨੇ ਇਸ ਦੀ ਸ਼ਿਕਾਇਤ ਮੁਹਾਲੀ ਪੁਲਿਸ ਨੂੰ ਕੀਤੀ।

ਮੁਹਾਲੀ ਪੁਲਿਸ ਨੇ ਗਿੱਪੀ ਗਰੇਵਾਲ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਸੀ। ਹੁਣ ਗਿੱਪੀ ਗਰੇਵਾਲ ਨੂੰ ਗਵਾਹੀ ਲਈ ਬੁਲਾਇਆ ਜਾ ਰਿਹਾ ਹੈ, ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਜਦੋਂ ਉਨ੍ਹਾਂ ਨੂੰ ਇਹ ਧਮਕੀ ਮਿਲੀ ਸੀ ਤਾਂ ਉਹ ਆਪਣੀ ਫਿਲਮ ਕੈਰੀ ਆਨ ਜੱਟਾ 2 ਦੇ ਪ੍ਰਮੋਸ਼ਨ ਲਈ ਪੰਜਾਬ ਤੋਂ ਬਾਹਰ ਸਨ।

Latest news

zee5-removes-diljit-dosanjhs-satluj-from-streaming-in-india-two-days-after-release
Punjabi

ਰਿਲੀਜ਼ ਹੋਣ ਤੋਂ ਦੋ ਦਿਨ ਬਾਅਦ ਹੀ ZEE5 ਤੋਂ ਹਟੀ ਦਿਲਜੀਤ ਦੋਸਾਂਝ ਦੀ 'Satluj'

ਪੰਜਾਬੀ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਦੀ ਬਹੁ-ਚਰਚਿਤ ਫਿਲਮ 'ਸਤਲੁਜ'ਨੂੰ ਰਿਲੀਜ਼ ਹੋਣ ਤੋਂ ਦੋ ਦਿਨ ਬਾਅਦ ਹੀ ਭਾਰਤ ਵਿੱਚ OTT ਪਲੇਟਫਾਰਮ ZEE5 ਤੋਂ ਹਟਾ ਦਿੱਤਾ ਗਿਆ ਹੈ। ਇਹ ਫਿਲਮ ਇਸ ਸਮੇਂ ਭਾਰਤ ਵਿੱਚ ਸਟ੍ਰੀਮਿੰਗ ਲਈ ਉਪਲਬਧ ਨਹੀਂ ਹੈ। ਇਸ ਫੈਸਲੇ ਤੋਂ ਬਾਅਦ,ਦਰਸ਼ਕਾਂ ਨੇ ਸੋਸ਼ਲ ਮੀਡੀਆ 'ਤੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ,ਜਦੋਂ ਕਿ ਸਟ੍ਰੀਮਿੰਗ ਪਲੇਟਫਾਰਮ ZEE5 ਨੇ ਕਿਹਾ ਹੈ ਕਿ ਉਹ ਫਿਲਮ ਨੂੰ ਦੁਬਾਰਾ ਉਪਲਬਧ ਕਰਵਾਉਣ ਲਈ ਕਾਨੂੰਨੀ ਵਿਕਲਪਾਂ ਦੀ ਪੜਚੋਲ ਕਰ ਰਿਹਾ ਹੈ।
justin-bieber-in-talks-for-first-ever-fifa-world-cup-halftime-show
Punjabi

Justin Bieber in Talks for First-Ever FIFA World Cup Halftime Show

Excitement is brewing among Justin Bieber fans as reports suggest that the pop icon is in discussions to perform at the upcoming FIFA World Cup Halftime Show. This year marks the event's inaugural Halftime Show, and Bieber is being considered alongside other music legends like Madonna, Shakira, and the K-pop sensation BTS, who were confirmed back in May.
jasmin-bhasin-shares-positive-health-update-after-hospitalization
Punjabi

ਜੈਸਮੀਨ ਭਸੀਨ ਨੇ ਹਸਪਤਾਲ ਤੋਂ ਛੁੱਟੀ ਮਗਰੋਂ ਸਿਹਤ ਵਿੱਚ ਸੁਧਾਰ ਸੰਬੰਧੀ ਦਿੱਤੀ ਜਾਣਕਾਰੀ

ਟੈਲੀਵਿਜ਼ਨ ਅਦਾਕਾਰਾ ਜੈਸਮੀਨ ਭਸੀਨ ਨੇ ਦੁਬਈ ਵਿੱਚ ਟਰਮੀਨਲ ਇਲੀਆਇਟਿਸ ਕਾਰਨ ਹਸਪਤਾਲ ਵਿੱਚ ਦਾਖਲ ਹੋਣ ਤੋਂ ਬਾਅਦ ਆਪਣੀ ਸਿਹਤ ਬਾਰੇ ਸਕਾਰਾਤਮਕ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਹੁਣ ਭਾਰਤ ਵਿੱਚ ਆਪਣੇ ਘਰ 'ਚ ਹਨ ਅਤੇ ਸਿਹਤਯਾਬੀ ਵੱਲ ਵਧ ਰਹੇ ਹਨ।ਇੰਸਟਾਗ੍ਰਾਮ ਸਟੋਰੀਜ਼ 'ਤੇ ਸਾਂਝੇ ਕੀਤੇ ਸੰਦੇਸ਼ ਵਿੱਚ ਭਸੀਨ ਨੇ ਲਿਖਿਆ, "ਮੈਂ ਹੁਣ ਹਸਪਤਾਲ ਤੋਂ ਘਰ ਆ ਗਈ ਹਾਂ, ਆਰਾਮ ਕਰ ਰਹੀ ਹਾਂ ਅਤੇ ਮੇਰੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਕੋਈ ਤਣਾਅ ਜਾਂ ਖ਼ਤਰੇ ਵਾਲੀ ਗੱਲ ਨਹੀਂ ਹੈ। ਤੁਹਾਡੀਆਂ ਦੁਆਵਾਂ ਅਤੇ ਸੰਦੇਸ਼ਾਂ ਲਈ ਸਭ ਦਾ ਧੰਨਵਾਦ।"ਦੱਸ ਦੇਈਏ ਕਿ 28 ਜੂਨ ਨੂੰ ਆਪਣਾ 36ਵਾਂ ਜਨਮਦਿਨ ਜੈਸਮੀਨ ਨੇ ਹਸਪਤਾਲ ਵਿੱਚ ਹੀ ਮਨਾਇਆ।ਉਨ੍ਹਾਂ ਦੇ ਬੁਆਏਫ੍ਰੈਂਡ ਅਤੇ ਅਦਾਕਾਰ ਅਲੀ ਗੋਨੀ ਨੇ ਸੋਸ਼ਲ ਮੀਡੀਆ 'ਤੇ ਭਾਵੁਕ ਸੰਦੇਸ਼ ਸਾਂਝਾ ਕਰਦਿਆਂ ਕਿਹਾ ਕਿ ਉਹ ਜਨਮਦਿਨ ਮਨਾਉਣ ਲਈ ਗਏ ਸਨ, ਪਰ ਹਾਲਾਤਾਂ ਨੇ ਹੋਰ ਰੂਪ ਧਾਰ ਲਿਆ ਅਤੇ ਉਹ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕਰਦੇ ਰਹੇ।
tarsem-jassar-talks-dastaar-and-dreams-of-collaborating-with-taapsee-pannu
Punjabi

ਤਰਸੇਮ ਜੱਸੜ ਨੇ ਤਾਪਸੀ ਪੰਨੂ ਨਾਲ ਕੰਮ ਕਰਨ ਦੀ ਜਤਾਈ ਇੱਛਾ

ਪੰਜਾਬੀ ਅਦਾਕਾਰ ਤਰਸੇਮ ਜੱਸੜ ਨੇ ਹਾਲ ਹੀ ਵਿੱਚ ਕਨੈਕਟ ਮੀਡੀਆ ਨੈੱਟਵਰਕ ਦੇ ਦਫ਼ਤਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਵ੍ਹਾਈਟ ਹਿੱਲ ਸਟੂਡੀਓਜ਼ ਵੱਲੋਂ ਬਣਾਈ ਗਈ ਆਪਣੀ ਨਵੀਂ ਫ਼ਿਲਮ ‘ਦਸਤਾਰ’ ਬਾਰੇ ਗੱਲਬਾਤ ਕੀਤੀ।
diljit-dosanjhs-punjab-95-releases-on-ott-uncut-under-a-new-title-satluj
Punjabi

ਦਿਲਜੀਤ ਦੋਸਾਂਝ ਦੀ ਫ਼ਿਲਮ ਸਤਲੁਜ ਤਿੰਨ ਸਾਲਾਂ ਦੀ ਉਡੀਕ ਮਗਰੋਂ ZEE5 'ਤੇ ਹੋਈ ਰਿਲੀਜ਼

'ਪੰਜਾਬ 95' ਆਖਰਕਾਰ ਅੱਜ, 3 ਜੁਲਾਈ ਨੂੰ ZEE5 'ਤੇ ਹਿੰਦੀ ਵਿੱਚ ਸਟ੍ਰੀਮ ਹੋ ਰਹੀ ਹੈ। ਇਸ ਨੂੰ ਸ਼ਾਮ 6 ਵਜੇ ਬਿਨਾਂ ਕਿਸੇ ਵੱਡੇ ਪ੍ਰਚਾਰ ਦੇ ਚੁੱਪ ਚਪੀਤੇ ਰਿਲੀਜ਼ ਕਰ ਦਿੱਤਾ ਗਿਆ ਅਤੇ ਫਿਲਮ ਦਾ ਨਾਮ 'ਸਤਲੁਜ' ਰੱਖਿਆ ਗਿਆ ਹੈ। ਹਨੀ ਤ੍ਰੇਹਨ ਵੱਲੋਂ ਨਿਰਦੇਸ਼ਤ, ਇਸ ਫਿਲਮ ਵਿੱਚ ਦਿਲਜੀਤ ਦੋਸਾਂਝ, ਅਰਜੁਨ ਰਾਮਪਾਲ, ਕੰਵਲਜੀਤ ਸਿੰਘ, ਸੁਵਿੰਦਰ ਵਿੱਕੀ ਅਤੇ ਗੀਤਿਕਾ ਵਿਦਿਆ ਓਹਲੀਅਨ ਮੁੱਖ ਭੂਮਿਕਾਵਾਂ ਨਿਭਾ ਰਹੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link