13.95C Vancouver
ADS

Oct 25, 2024 5:06 PM - Connect Newsroom

ਮੈਨੂੰ ਨਹੀਂ ਪਤਾ ਕਿ ਦੋਹਾਂ ’ਚ ਪਿਆਰ ਸੀ: ਸੁੱਖ ਸੰਘੇੜਾ

Share On
were-they-in-love-i-dont-know-sukh-sanghera
He also mentioned working on projects featuring both Garry and Jasmine, noting Jasmine's bold and strong-willed personality with a chuckle.

ਪੰਜਾਬੀ ਸਿਨੇਮਾ ਦੇ ਨਿਰਦੇਸ਼ਕ ਸੁੱਖ ਸੰਘੇੜਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਗੋਰਿਆਂ ਨਾਲ ਲੱਗਦੀ ਜ਼ਮੀਨ ਜੱਟ ਦੀ’ ਨੂੰ ਲੈ ਕੇ ਕਾਫ਼ੀ ਰੁਝੇ ਹੋਏ ਹਨ। ਕੁਨੈਕਟ ਮੀਡੀਆ ਨੈੱਟਵਰਕ ਨਾਲ ਵਿਸ਼ੇਸ਼ ਗੱਲਬਾਤ ’ਚ ਉਸ ਨੇ ਆਪਣੀ ਫ਼ਿਲਮ ਸੰਬੰਧੀ ਕਈ ਗੱਲਾਂ ਸਾਂਝੀਆਂ ਕੀਤੀਆਂ ਅਤੇ ਇਹ ਵੀ ਜ਼ਿਕਰ ਕੀਤਾ ਕਿ ਫ਼ਿਲਮ ’ਚ ਪੰਜਾਬੀ ਗਾਇਕ ਗੈਰੀ ਸੰਧੂ ਅਤੇ ਜੈਸਮੀਨ ਸੈਂਡਲਾਸ ਦੀ ਜੋੜੀ ਨੇ ਮੁੱਖ ਭੂਮਿਕਾਵਾਂ ਨਿਭਾਈਆਂ ਹਨ। ਫ਼ਿਲਮ ਦੇ ਸੈੱਟ ’ਤੇ ਦੋਹਾਂ ਨਾਲ ਹੋਏ ਤਜ਼ਰਬੇ ਸੰਬੰਧੀ ਵੀ ਸੁੱਖ ਸੰਘੇੜਾ ਨੇ ਬਹੁਤ ਕੁਝ ਸਾਂਝਾ ਕੀਤਾ।

ਸੁੱਖ ਨੇ ਦੱਸਿਆ ਕਿ ਉਸ ਨੇ ਗੈਰੀ ਵਾਸਤੇ ਕਈ ਗੀਤਾਂ ਦੀ ਰਚਨਾ ’ਚ ਸਹਿਯੋਗ ਕੀਤਾ ਹੈ। ਭਾਵੇਂ ਕਿ ਉਸ ਨੇ ਮਜ਼ਾਕ ’ਚ ਇਹ ਵੀ ਕਿਹਾ ਕਿ ਗੈਰੀ ਨੂੰ ਹੁਣ ਗੱਲਾਂ ਯਾਦ ਨਹੀਂ। ‘ਗੋਰਿਆਂ ਨਾਲ ਲੱਗਦੀ ਜ਼ਮੀਨ ਜੱਟ ਦੀ’ ਦੇ ਪ੍ਰੋਜੈਕਟ ਸੰਬੰਧੀ ਵੀ ਉਸ ਨੇ ਜ਼ਿਕਰ ਕੀਤਾ ਕਿ ਗੈਰੀ ਅਤੇ ਜੈਸਮੀਨ ਨੇ ਇਸ ਵਿੱਚ ਵਧੀਆ ਢੰਗ ਨਾਲ ਕੰਮ ਕੀਤਾ ਹੈ।

ਜੈਸਮੀਨ ਕਾਫ਼ੀ ਦਲੇਰ ਹੈ ਅਤੇ ਮਜ਼ਬੂਤ ਇੱਛਾ ਸ਼ਕਤੀ ਵਾਲੀ ਸ਼ਖ਼ਸੀਅਤ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਜਦੋਂ ਉਹ ਇੱਥੇ ਹੁੰਦੇ ਸਨ ਤਾਂ ਉਨ੍ਹਾਂ ’ਚ ਰੋਮਾਂਟਿਕ ਭਾਵਨਾਵਾਂ ਦਾ ਅਦਾਨ-ਪ੍ਰਦਾਨ ਵੀ ਹੁੰਦਾ ਸੀ ਤਾਂ ਸੁੱਖ ਨੇ ਸਪੱਸ਼ਟ ਕਿਹਾ ਕਿ ਇਮਾਨਦਾਰੀ ਨਾਲ ਮੈਂ ਕਹਿ ਸਕਦਾ ਹਾਂ ਕਿ ਮੈਨੂੰ ਇਸ ਬਾਰੇ ਕੁਝ ਨਹੀਂ ਪਤਾ ਕਿ ਉਨ੍ਹਾਂ ’ਚ ਪਿਆਰ ਵਰਗੀ ਕੋਈ ਗੱਲ ਹੈ।

Latest news

film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
bobby-deols-bandar-to-premiere-on-zee5-on-august-28
Punjabi

ਬੌਬੀ ਦਿਓਲ ਦੀ ਫਿਲਮ ‘ਬੰਦਰ’ 28 ਅਗਸਤ ਨੂੰ ZEE5 ’ਤੇ ਹੋਵੇਗੀ ਰਿਲੀਜ਼

ਥੀਏਟਰ ਵਿੱਚ ਰਿਲੀਜ਼ ਹੋਣ ਤੋਂ ਬਾਅਦ ਚਰਚਾ ਵਿੱਚ ਰਹੀ ਅਨੁਰਾਗ ਕਸ਼ਯਪ ਦੀ ਫਿਲਮ “ਬੰਦਰ”, ਜਿਸ ਵਿੱਚ ਬੌਬੀ ਦਿਓਲ ਮੁੱਖ ਭੂਮਿਕਾ ਵਿੱਚ ਹਨ, ਹੁਣ ਡਿਜੀਟਲ ਪ੍ਰੀਮੀਅਰ ਦੇ ਲਈ ਤਿਆਰ ਹੈ। ਸਟ੍ਰੀਮਿੰਗ ਪਲੇਟਫਾਰਮ ਜ਼ੀ5 ਨੇ ਬੀਤੇ ਦਿਨ ਐਲਾਨ ਕੀਤਾ ਕਿ ਇਹ ਫਿਲਮ ਇਸ ਮਹੀਨੇ ਦੇ ਅੰਤ ਵਿੱਚ ਰਿਲੀਜ਼ ਹੋਵੇਗੀ।
taapsee-pannus-gandhari-to-release-on-netflix-on-september-3
Punjabi

ਤਾਪਸੀ ਪੰਨੂ ਦੀ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼

ਤਾਪਸੀ ਪੰਨੂ ਸਟਾਰਰ ਫਿਲਮ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਦੇਵਾਸ਼ੀਸ਼ ਮਖੀਜਾ ਵਲੋਂ ਨਿਰਦੇਸ਼ਤ, ਇਹ ਫਿਲਮ ਕਨਿਕਾ ਢਿੱਲੋਂ ਦੁਆਰਾ ਬਣਾਈ ਗਈ ਹੈ। ਇਸ ਫਿਲਮ ਵਿੱਚ ਇਸ਼ਵਾਕ ਸਿੰਘ, ਛਾਇਆ ਕਦਮ, ਸਵਾਸਤਿਕਾ ਮੁਖਰਜੀ, ਮੀਤਾ ਵਸ਼ਿਸ਼ਟ ਅਤੇ ਜਤਿਨ ਸਰਨਾ ਵੀ ਮੁੱਖ ਭੂਮਿਕਾਵਾਂ ਵਿੱਚ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link