Aug 30, 2023 8:33 PM - CONNECT NEWS

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਬਾਲੀਵੁੱਡ ਸਟਾਰ ਅਮਿਤਾਭ ਬੱਚਨ ਨਾਲ ਮੁੰਬਈ ਵਿਖੇ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ।
ਬੈਨਰਜੀ ਇਥੇ 31 ਅਗਸਤ ਤੋਂ 1 ਸਤੰਬਰ ਨੂੰ ਹੋਣ ਵਾਲੀ ਵਿਰੋਧੀ ਧਿਰ (I.N.D.I.A.) ਦੀ ਦੋ ਦਿਨਾ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਆਏ ਸਨ ਜਿਸ ਤੋਂ ਪਹਿਲਾਂ ਉਹ ਜੁਹੂ ਵਿਚ ਅਮਿਤਾਭ ਬੱਚਨ ਦੀ ਰਿਹਾਇਸ਼ 'ਤੇ ਉਨ੍ਹਾਂ ਨੂੰ ਮਿਲਣ ਪਹੁੰਚੇ।
ਬੱਚਨ ਨੇ ਪਿਛਲੇ ਸਾਲ ਕੋਲਕਾਤਾ ਇੰਟਰਨੈਸ਼ਨਲ ਫਿਲਮ ਫੈਸਟੀਵਲ ਦੇ ਉਦਘਾਟਨੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਸੀ, ਜਿੱਥੇ ਬੈਨਰਜੀ ਵਲੋਂ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਉਨ੍ਹਾਂ ਨੂੰ ਦੇਸ਼ ਦਾ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਦਿੱਤੇ ਜਾਣ ਦੀ ਮੰਗ ਕੀਤੀ ਗਈ ਸੀ।
ਬੱਚਨ ਅਤੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਬੈਨਰਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਅਭਿਨੇਤਾ ਨੂੰ ਕੋਲਕਾਤਾ ਆਉਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਮਿਤ ਜੀ ਸਾਡੇ ਭਾਰਤ ਰਤਨ ਹਨ। ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੇ ਫਿਲਮ ਇੰਡਸਟ੍ਰੀ ਵਿਚ ਬਹੁਤ ਵੱਡਾ ਯੋਗਦਾਨ ਦਿੱਤਾ ਹੈ। ਇਸ ਮੁਲਾਕਾਤ ਦੌਰਾਨ ਮਮਤਾ ਬੈਨਰਜੀ ਵਲੋਂ ਬਾਲੀਵੁੱਡ ਸਟਾਰ ਦੇ ਗੁੱਟ 'ਤੇ ਰੱਖੜੀ ਵੀ ਬੰਨ੍ਹੀ ਗਈ।




