14.21C Vancouver
ADS

Feb 25, 2026 2:17 PM - Connect Newsroom - Jasmine Singh

ਮੈਂਂਡੀ ਤੱਖੜ ਅਤੇ ਸਿੰਮੀ ਚਾਹਲ ਲੈ ਕੇ ਆ ਰਹੀਆਂ "ਟੁੱਟ ਪੈਣੀ ਇੰਗਲਿਸ਼ ਨੇ"

Share On
when-english-goes-wrong-a-riotous-reunion-after-a-decade
Mandy Takhar and Simi Chahal are all set to headline the upcoming Punjabi comedy Tutt Paini English Ne, hitting cinemas on September 25, 2026.

ਪੰਜਾਬੀ ਫਿਲਮ ਰੱਬ ਦਾ ਰੇਡੀਓ ਵਾਲੀਆਂ ਅਭਿਨੇਤਰੀਆਂ ਦੀ ਜੋੜੀ ਹੁਣ ਇਕ ਵਾਰ ਫਿਰ ਵੱਡੇ ਪਰਦੇ 'ਤੇ ਹਾਸਿਆਂ ਦਾ ਤੂਫਾਨ ਲੈ ਕੇ ਆ ਰਹੀ ਹੈ। ਮੈਂਂਡੀ ਤੱਖੜ ਅਤੇ ਸਿੰਮੀ ਚਾਹਲ ਆਉਣ ਵਾਲੀ ਪੰਜਾਬੀ ਕਾਮੇਡੀ ਫਿਲਮ "ਟੁੱਟ ਪੈਣੀ ਇੰਗਲਿਸ਼ ਨੇ" ਵਿੱਚ ਮੁੱਖ ਭੂਮਿਕਾਵਾਂ ਨਿਭਾਅ ਰਹੀਆਂ ਹਨ। ਨਿਰਮਾਤਾਵਾਂ ਦਾ ਕਹਿਣਾ ਹੈ ਕਿ ਇਹ ਫਿਲਮ 25 ਸਤੰਬਰ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ।

ਰੱਬ ਦਾ ਰੇਡੀਓ ਨੂੰ ਪਸੰਦ ਕਰਨ ਵਾਲੇ ਦਰਸ਼ਕ ਅਤੇ ਪ੍ਰਸ਼ੰਸਕ ਉਨ੍ਹਾਂ ਦੇ ਇਸ ਪੁਨਰ ਮਿਲਾਪ ਨੂੰ ਲੰਮੇ ਸਮੇਂ ਤੋਂ ਉਡੀਕ ਰਹੇ ਸਨ। ਫਿਲਮ ਦੀ ਕਾਮੇਡੀ ਇਸ ਰੰਗ ਵਿੱਚ ਵੀ ਰੰਗੀ ਹੋਈ ਹੈ ਕਿ ਜਦੋਂ ਅੰਗਰੇਜ਼ੀ ਦੀ ਭਾਸ਼ਾ ਵਿਗੜ ਜਾਂਦੀ ਹੈ ਤਾਂ ਫਿਰ ਕਿਸ ਤਰ੍ਹਾਂ ਅਰਥਾਂ ਦਾ ਅਨਰਥ ਹੁੰਦਾ ਹੈ। ਇਸ ਫਿਲਮ ਦੀ ਕਹਾਣੀ ਜੱਸ ਗਰੇਵਾਲ ਨੇ ਲਿਖੀ ਹੈ ਜਦੋਂਕਿ ਨਿਰਦੇਸ਼ਨ ਵਰਿੰਦਰ ਸ਼ਰਮਾ ਦਾ ਹੈ।

ਫਿਲਮ ਵਿੱਚ ਸਭਿਆਚਾਰਕ ਟਕਰਾਅ ਦੇ ਨਾਲ-ਨਾਲ ਖਾਸ ਭਰਪੂਰ ਗਲਤਫਹਿਮੀਆਂ ਅਤੇ ਭਾਸ਼ਾ ਦੀਆਂ ਰੁਕਾਵਟਾਂ ਕਾਰਨ ਪੈਦਾ ਹੋਣ ਵਾਲੀ ਅਜੀਬੋ-ਗਰੀਬ ਸਥਿਤੀ ਦਰਸ਼ਕਾਂ ਦਾ ਮਨੋਰੰਜਨ ਕਰੇਗੀ। ਦੋਹਾਂ ਅਭਿਨੇਤੀਆਂ ਦੀ ਪੰਜਾਬੀ ਸਿਨੇਮਾ ਵਿੱਚ ਕਾਫੀ ਚਰਚਾ ਰਹੀ ਹੈ ਅਤੇ ਇਕ ਵਾਰ ਫਿਰ ਉਨ੍ਹਾਂ ਦੀ ਇਕੱਠਿਆਂ ਪੇਸ਼ਕਾਰੀ ਦਰਸ਼ਕਾਂ ਦੀ ਵਿਸ਼ੇਸ਼ ਖਿੱਚ ਦਾ ਕਾਰਨ ਬਣੇਗੀ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link