12.28C Vancouver
ADS

May 21, 2024 3:24 PM - Connect Newsroom

ਯਾਮੀ ਗੌਤਮ ਅਤੇ ਆਦਿਤਿਆ ਧਰ ਦੇ ਘਰ ਬੇਟੇ ਨੇ ਲਿਆ ਜਨਮ

Share On
yami-gautam-aditya-dhar-blessed-with-a-baby-boy
The couple shared the good news with their fans, they also thanked the medical professionals who served their delivery. In their announcement post, Yami and Aditya also expressed their feelings about the joyous occasion.(Photo: Instagram/yamigautam)

ਬਾਲੀਵੁੱਡ ਅਦਾਕਾਰਾ ਯਾਮੀ ਗੌਤਮ ਅਤੇ ਫਿਲਮ ਨਿਰਦੇਸ਼ਕ ਆਦਿਤਿਆ ਧਰ ਦੇ ਘਰ ਇਕ ਛੋਟਾ ਜਿਹਾ ਮਹਿਮਾਨ ਆਇਆ ਹੈ। ਜੀ ਹਾਂ, ਯਾਮੀ ਨੇ ਆਪਣੇ ਪਹਿਲੇ ਬੱਚੇ ਨੂੰ ਜਨਮ ਦਿੱਤਾ ਹੈ। ਯਾਮੀ ਨੇ ਖੁਦ ਸੋਸ਼ਲ ਮੀਡੀਆ ’ਤੇ ਇਕ ਪੋਸਟ ’ਚ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਯਾਮੀ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਲੱਡੂ ਗੋਪਾਲ ਦਾ ਜਨਮ ਹੋਇਆ। ਇੰਨਾ ਹੀ ਨਹੀਂ ਯਾਮੀ ਨੇ ਆਪਣੇ ਬੇਟੇ ਦੇ ਨਾਂ ਦਾ ਵੀ ਖੁਲਾਸਾ ਕੀਤਾ ਹੈ।

ਯਾਮੀ ਨੇ ਭਾਰਤੀ ਮਿਥਿਹਾਸ ਤੋਂ ਪ੍ਰੇਰਿਤ ਮਾਂ ਅਤੇ ਬੇਟੇ ਦੀ ਤਸਵੀਰ ਇੰਸਟਾਗ੍ਰਾਮ ’ਤੇ ਸ਼ੇਅਰ ਕੀਤੀ ਹੈ। ਇਸ ਤਸਵੀਰ ’ਤੇ ਲਿਖਿਆ ਕਿ ਸਾਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਇਕ ਛੋਟਾ ਰਾਜਕੁਮਾਰ ਸਾਡੇ ਘਰ ਆਇਆ ਹੈ। ਵੇਦਵਿਦ ਜਿਨ੍ਹਾਂ ਨੇ ਅਕਸ਼ੈ ਤ੍ਰਿਤੀਆ ਦੇ ਸ਼ੁਭ ਦਿਨ ’ਤੇ ਜਨਮ ਲੈ ਕੇ ਸਾਨੂੰ ਮਾਣ ਮਹਿਸੂਸ ਕੀਤਾ, ਕਿਰਪਾ ਕਰਕੇ ਉਸ ਨੂੰ ਆਪਣਾ ਆਸ਼ੀਰਵਾਦ ਅਤੇ ਪਿਆਰ ਦਿਓ।

ਜੋੜੇ ਨੇ ਆਪਣੇ ਬੇਟੇ ਨੂੰ ਬਹੁਤ ਖਾਸ ਨਾਮ ਦਿੱਤਾ ਹੈ। ਨਾਮ ਪੜ੍ਹ ਕੇ ਸਮਝ ਆਉਂਦਾ ਹੈ ਕਿ ਦੋਵਾਂ ਨੇ ਨਾਂ ਤੈਅ ਕਰਨ ਤੋਂ ਪਹਿਲਾਂ ਕਾਫੀ ਸੋਚਿਆ ਹੈ। ਦੱਸ ਦੇਈਏ ਕਿ ਹਿੰਦੂ ਮਿਥਿਹਾਸ ਦੇ ਮੁਤਾਬਕ ਇਸ ਨਾਮ ਦਾ ਮਤਲਬ ਹੈ, ’ਵੇਦਾਂ ਦਾ ਗਿਆਨਵਾਨ ਵਿਅਕਤੀ।’

ਰਿਤਿਕ ਰੋਸ਼ਨ, ਆਯੁਸ਼ਮਾਨ ਖੁਰਾਨਾ, ਮ੍ਰਿਣਾਲ ਠਾਕੁਰ ਅਤੇ ਹੋਰਾਂ ਵਰਗੀਆਂ ਕਈ ਮਸ਼ਹੂਰ ਹਸਤੀਆਂ ਨੇ ਜੋੜੇ ਨੂੰ ਵਧਾਈ ਦਿੱਤੀ ਹੈ, ਉਥੇ ਹੀ ਪ੍ਰਸ਼ੰਸਕ ਵੀ ਪਰਿਵਾਰ ਲਈ ਆਪਣੀਆਂ ਸ਼ੁਭਕਾਮਨਾਵਾਂ ਦੀ ਵਰਖਾ ਕਰ ਰਹੇ ਹਨ।

ਯਾਮੀ ਅਤੇ ਆਦਿਤਿਆ ਜੂਨ 2021 ਵਿੱਚ ਵਿਆਹ ਦੇ ਬੰਧਨ ਵਿੱਚ ਬੱਝੇ ਅਤੇ ਅਕਸ਼ੈ ਤ੍ਰਿਤੀਆ 2024 ਦੇ ਸ਼ਾਨਦਾਰ ਮੌਕੇ ’ਤੇ, ਉਨ੍ਹਾਂ ਨੇ ਮਾਤਾ-ਪਿਤਾ ਦੀ ਯਾਤਰਾ ਸ਼ੁਰੂ ਕੀਤੀ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link