19.12C Vancouver
ADS

May 23, 2024 6:09 PM - Connect Newsroom

ਹੁਣ 24 ਮਈ ਨੂੰ ਭਾਰਤ ’ਚ ਰਿਲੀਜ਼ ਨਹੀਂ ਹੋਵੇਗੀ ਫਿਲਮ ‘ਰੋਜ਼ ਰੋਜ਼ੀ ਤੇ ਗੁਲਾਬ’

Share On
you-wont-rose-and-rosy-anytime-soon-in-india
Gurnam Bhullar shared this news on his Instagram, noting that the film will still release overseas on May 24.(Photo: Instagram/gurnambhullarofficial)

ਗੁਰਨਾਮ ਭੁੱਲਰ ਦੇ ਪ੍ਰਸ਼ੰਸਕਾਂ ਲਈ ਬੁਰੀ ਖਬਰ ਸੁਣਨ ਨੂੰ ਮਿਲ ਰਹੀ ਹੈ, ਕਿਉਂਕਿ ਉਨ੍ਹਾਂ ਦੀ ਆਉਣ ਵਾਲੀ ਪੰਜਾਬੀ ਫਿਲਮ ‘ਰੋਜ਼ ਰੋਜ਼ੀ ਤੇ ਗੁਲਾਬ’ ਹੁਣ 24 ਮਈ ਨੂੰ ਰਿਲੀਜ਼ ਨਹੀਂ ਹੋਵੇਗੀ। ਇਸ ਸੰਬੰਧੀ ਜਾਣਕਾਰੀ ਫਿਲਮ ਦੇ ਮੁੱਖ ਅਦਾਕਾਰ ਅਤੇ ਗਾਇਕ ਗੁਰਨਾਮ ਭੁੱਲਰ ਨੇ ਖੁਦ ਆਪਣੇ ਇੰਸਟਾਗ੍ਰਾਮ ਉਤੇ ਵੀਡੀਓ ਸਾਂਝੀ ਕਰਕੇ ਦਿੱਤੀ ਹੈ।

ਗਾਇਕ-ਅਦਾਕਾਰ ਨੇ ਵੀਡੀਓ ਵਿੱਚ ਦੱਸਿਆ ਕਿ 24 ਮਈ ਨੂੰ ਰਿਲੀਜ਼ ਹੋਣ ਵਾਲੀ ਫਿਲਮ ‘ਰੋਜ਼ ਰੋਜ਼ੀ ਤੇ ਗੁਲਾਬ’ ਹੁਣ ਭਾਰਤ ਵਿੱਚ 24 ਮਈ ਨੂੰ ਰਿਲੀਜ਼ ਨਹੀਂ ਹੋ ਰਹੀ ਹੈ, ਹਾਲਾਂਕਿ ਇਹ ਫਿਲਮ ਕੇਨੈਡਾ, ਯੂਐੱਸਏ, ਯੂਕੇ, ਆਸਟਰੇਲੀਆ ਵਰਗੇ ਹੋਰ ਦੇਸ਼ਾਂ ਵਿੱਚ 24 ਮਈ ਨੂੰ ਹੀ ਰਿਲੀਜ਼ ਹੋ ਰਹੀ ਹੈ।

ਭਾਰਤ ਵਿੱਚ ਸੈਂਸਰ ਬੋਰਡ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਗਾਰਡਲਾਈਨਜ਼ ਕਰਕੇ ਇਹ ਰਿਲੀਜ਼ ਨਹੀਂ ਕੀਤੀ ਜਾ ਰਹੀ, ਕਿਉਂਕਿ ਫਿਲਮ ਅਦਾਕਾਰ ਕਰਮਜੀਤ ਅਨਮੋਲ ਚੋਣਾਂ ਵਿੱਚ ਉਮੀਦਵਾਰ ਹਨ। ਕਿਸੇ ਵੀ ਸੰਭਾਵੀ ਚੋਣ ਜ਼ਾਬਤੇ ਦੀ ਉਲੰਘਣਾ ਤੋਂ ਬਚਣ ਅਤੇ ਚੋਣਾਂ ਦੀ ਅਖੰਡਤਾ ਨੂੰ ਬਣਾਈ ਰੱਖਣ ਲਈ ਭਾਰਤ ਵਿੱਚ ਫਿਲਮ ਦੀ ਰਿਲੀਜ਼ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਨਵੀਂ ਰਿਲੀਜ਼ ਮਿਤੀ ਦਾ ਜਲਦ ਹੀ ਐਲਾਨ ਕਰ ਦਿੱਤਾ ਜਾਵੇਗਾ।

Latest news

bobby-deols-bandar-to-premiere-on-zee5-on-august-28
Punjabi

ਬੌਬੀ ਦਿਓਲ ਦੀ ਫਿਲਮ ‘ਬੰਦਰ’ 28 ਅਗਸਤ ਨੂੰ ZEE5 ’ਤੇ ਹੋਵੇਗੀ ਰਿਲੀਜ਼

ਥੀਏਟਰ ਵਿੱਚ ਰਿਲੀਜ਼ ਹੋਣ ਤੋਂ ਬਾਅਦ ਚਰਚਾ ਵਿੱਚ ਰਹੀ ਅਨੁਰਾਗ ਕਸ਼ਯਪ ਦੀ ਫਿਲਮ “ਬੰਦਰ”, ਜਿਸ ਵਿੱਚ ਬੌਬੀ ਦਿਓਲ ਮੁੱਖ ਭੂਮਿਕਾ ਵਿੱਚ ਹਨ, ਹੁਣ ਡਿਜੀਟਲ ਪ੍ਰੀਮੀਅਰ ਦੇ ਲਈ ਤਿਆਰ ਹੈ। ਸਟ੍ਰੀਮਿੰਗ ਪਲੇਟਫਾਰਮ ਜ਼ੀ5 ਨੇ ਬੀਤੇ ਦਿਨ ਐਲਾਨ ਕੀਤਾ ਕਿ ਇਹ ਫਿਲਮ ਇਸ ਮਹੀਨੇ ਦੇ ਅੰਤ ਵਿੱਚ ਰਿਲੀਜ਼ ਹੋਵੇਗੀ।
taapsee-pannus-gandhari-to-release-on-netflix-on-september-3
Punjabi

ਤਾਪਸੀ ਪੰਨੂ ਦੀ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼

ਤਾਪਸੀ ਪੰਨੂ ਸਟਾਰਰ ਫਿਲਮ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਦੇਵਾਸ਼ੀਸ਼ ਮਖੀਜਾ ਵਲੋਂ ਨਿਰਦੇਸ਼ਤ, ਇਹ ਫਿਲਮ ਕਨਿਕਾ ਢਿੱਲੋਂ ਦੁਆਰਾ ਬਣਾਈ ਗਈ ਹੈ। ਇਸ ਫਿਲਮ ਵਿੱਚ ਇਸ਼ਵਾਕ ਸਿੰਘ, ਛਾਇਆ ਕਦਮ, ਸਵਾਸਤਿਕਾ ਮੁਖਰਜੀ, ਮੀਤਾ ਵਸ਼ਿਸ਼ਟ ਅਤੇ ਜਤਿਨ ਸਰਨਾ ਵੀ ਮੁੱਖ ਭੂਮਿਕਾਵਾਂ ਵਿੱਚ ਹਨ।
karan-aujla-gets-angry-at-fan-during-australia-concert
Punjabi

ਕਰਨ ਔਜਲਾ ਆਸਟ੍ਰੇਲੀਆ ’ਚ ਫੈਨ ’ਤੇ ਭੜਕੇ, ਸਟੇਜ ’ਤੇ ਜੈਕੇਟ ਸੁੱਟਣ ਤੋਂ ਬਾਅਦ ਰੋਕਿਆ ਸ਼ੋਅ

ਪੰਜਾਬੀ ਗਾਇਕ ਕਰਨ ਔਜਲਾ ਆਸਟ੍ਰੇਲੀਆ ਵਿੱਚ ਇੱਕ ਸੰਗੀਤ ਸਮਾਰੋਹ ਦੌਰਾਨ ਇੱਕ ਪ੍ਰਸ਼ੰਸਕ ਤੇ ਭੜਕ ਗਏ। ਐਡੀਲੇਡ ਵਿੱਚ ਆਪਣੇ ਲਾਈਵ ਸ਼ੋਅ ਦੌਰਾਨ, ਇੱਕ ਪ੍ਰਸ਼ੰਸਕ ਨੇ ਸਟੇਜ 'ਤੇ ਇੱਕ ਜੈਕੇਟ ਸੁੱਟ ਦਿੱਤੀ।
7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link