Punjabi
ਐਲਬਰਟਾ NDP ਦੇ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਉਪ-ਚੋਣ ਜਿੱਤੀ
ਐਲਬਰਟਾ ਐਨ.ਡੀ.ਪੀ. ਦੇ ਉਮੀਦਵਾਰ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਹਲਕੇ ਵਿੱਚ ਹੋਈਆਂ ਉਪ-ਚੋਣਾਂ ਵਿਚ ਜਿੱਤ ਹਾਸਲ ਕਰ ਲਈ ਹੈ। ਹੁਣ ਉਹ ਇੱਥੇ ਵਿਧਾਇਕ ਵਜੋਂ ਸੇਵਾਵਾਂ ਨਿਭਾਉਣਗੇ। ਇਹ ਚੋਣ ਨਤੀਜਾ ਸੂਬੇ ਦੀ ਰਾਜਨੀਤੀ ਵਿੱਚ ਇੱਕ ਵੱਡਾ ਮੋੜ ਮੰਨਿਆ ਜਾ ਰਿਹਾ ਹੈ।ਇਹ ਮੁਕਾਬਲਾ ਫਸਵਾਂ ਰਿਹਾ, ਜਿਸ ਵਿੱਚ ਕਾਈਲ ਕੈਂਪਬੈਲ ਨੇ ਆਪਣੇ ਯੂ.ਸੀ.ਪੀ. ਵਿਰੋਧੀ ਮਾਈਕ ਡੈਰੀ ਨੂੰ 582 ਵੋਟਾਂ ਦੇ ਫ਼ਰਕ ਨਾਲ ਹਰਾਇਆ।
Punjabi
ਕਾਰਨੀ ਸਰਕਾਰ 4 ਵੱਡੇ ਹਵਾਈ ਅੱਡਿਆਂ ’ਚ ਨਿੱਜੀ ਤੇ ਵਿਦੇਸ਼ੀ ਨਿਵੇਸ਼ ਦਾ ਰਾਹ ਖੋਲ੍ਹਣ ਦੀ ਤਿਆਰੀ ’ਚ
ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਦੇਸ਼ ਦੇ 4 ਹਵਾਈ ਅੱਡਿਆਂ ਵਿਚ ਨਿੱਜੀ ਅਤੇ ਵਿਦੇਸ਼ੀ ਨਿਵੇਸ਼ ਦੇ ਰਾਹ ਖੋਲ੍ਹਣ ਲਈ ਮੰਗਲਵਾਰ ਨੂੰ ਅਗਲੇ ਕਦਮਾਂ ਦਾ ਰਸਮੀ ਐਲਾਨ ਕਰ ਸਕਦੀ ਹੈ। ਰਿਪੋਰਟਸ ਮੁਤਾਬਕ, ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਬਾਰੇ ਚਰਚਾ ਕਰਨ ਲਈ ਕੱਲ੍ਹ ਰਾਤ ਲਿਬਰਲ ਪਾਰਟੀ ਦੀ ਇੱਕ ਵਿਸ਼ੇਸ਼ ਕਾਕਸ ਮੀਟਿੰਗ ਹੋਈ ਹੈ।
Punjabi
ਕੈਨੇਡੀਅਨ ਉਤਪਾਦਾਂ ’ਤੇ ਟਰੰਪ ਦੇ ਨਵੇਂ 50 ਫੀਸਦੀ ਟੈਰਿਫ ਲਾਗੂ
ਕੈਨੇਡੀਅਨ ਐਕਸਪੋਰਟ 'ਤੇ ਰਾਸ਼ਟਰਪਤੀ ਡੌਨਲਡ ਟਰੰਪ ਵਲੋਂ ਐਲਾਨੇ ਗਏ ਨਵੇਂ ਟੈਰਿਫ ਮੰਗਲਵਾਰ ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਵਿਚ ਪਨੀਰ ਤੋਂ ਲੈ ਕੇ ਮੋਟਰਬੋਟ, ATV, ਧਾਤ ਅਤੇ ਕਾਗਜ਼ ਦੇ ਉਤਪਾਦ ਵਰਗੀਆਂ 110 ਵਸਤਾਂ 'ਤੇ 50 ਫੀਸਦੀ ਟੈਰਿਫ ਲਗਾਇਆ ਗਿਆ ਹੈ। ਇਸ ਦੇ ਨਾਲ ਹੀ, ਵ੍ਹਾਈਟ ਹਾਊਸ ਨੇ ਨਮਕ, ਸੀਮੈਂਟ, ਖੰਡ, ਟਾਇਲਟ ਪੇਪਰ ਅਤੇ ਮੱਛੀ ਫੜਨ ਵਾਲੀਆਂ ਡੰਡੀਆਂ ਵਰਗੀਆਂ 10 ਵਸਤੂਆਂ ਤੋਂ 50 ਫ਼ੀਸਦੀ ਟੈਰਿਫ ਹਟਾਉਣ ਦਾ ਐਲਾਨ ਵੀ ਕੀਤਾ ਹੈ।
Punjabi
ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ
ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
Punjabi
ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ
ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।