Punjabi
ਪਰਵਿੰਦਰ ਸਿੰਘ ਝੋਟਾ ਕਤਲ ਕਾਂਡ: ਬਾਜਵਾ ਨੇ ਵਿਧਾਨ ਸਭਾ ’ਚ CM ਮਾਨ ਦਾ ਅਸਤੀਫ਼ਾ ਮੰਗਣ ਦਾ ਕੀਤਾ ਐਲਾਨ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਨੂੰ ਲੈ ਕੇ ਐਲਾਨ ਕੀਤਾ ਹੈ ਕਿ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਅਸਤੀਫ਼ਾ ਮੰਗਿਆ ਜਾਵੇਗਾ।
Punjabi
ਕੈਨੇਡਾ ’ਚ ਮਹਿੰਗਾਈ ਦੀ ਮਾਰ, ਫੂਡ ਬੈਂਕਾਂ ’ਤੇ ਨਿਰਭਰ ਲੋਕਾਂ ਦੀ ਗਿਣਤੀ ਰਿਕਾਰਡ ਪੱਧਰ ’ਤੇ
ਕੈਨੇਡਾ ਵਿਚ ਹਾਈ ਕੋਸਟ ਔਫ ਲਿਵਿੰਗ ਕਾਰਨ ਵੱਡੀ ਗਿਣਤੀ ਵਿਚ ਲੋਕ ਫੂਡ ਬੈਂਕ 'ਤੇ ਡਿਪੈਂਡ ਹੋ ਰਹੇ ਹਨ ਅਤੇ ਇਹ ਗਿਣਤੀ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਹੈ। ਸਾਲ 2026 ਦੀ ਤਾਜ਼ਾ ਹੰਗਰਕਾਉਂਟ ਰਿਪੋਰਟ ਮੁਤਾਬਕ, ਇਕੱਲੇ ਮਾਰਚ ਮਹੀਨੇ ਵਿਚ ਹੀ ਰਿਕਾਰਡ 2.35 ਮਿਲੀਅਨ ਵਿਜ਼ਟ ਦਰਜ ਕੀਤੀਆਂ ਗਈਆਂ ਹਨ।
Punjabi
ਅਮਰੀਕੀ ਮਿਡਟਰਮ ਚੋਣਾਂ ਤੋਂ ਪਹਿਲਾਂ ਕੈਨੇਡਾ-ਅਮਰੀਕਾ ਵਪਾਰਕ ਸਮਝੌਤੇ ਦੀ ਉਮੀਦ ਖ਼ਤਮ
ਕੈਨੇਡਾ ਅਤੇ ਅਮਰੀਕਾ ਵਿਚਾਲੇ ਅਮਰੀਕੀ ਮਿਡਟਰਮ ਚੋਣਾਂ ਤੋਂ ਪਹਿਲਾਂ ਕੋਈ ਵਪਾਰਕ ਸਮਝੌਤਾ ਹੋਣ ਦੀ ਸੰਭਾਵਨਾ ਖ਼ਤਮ ਹੋ ਗਈ ਹੈ। ਕੈਨੇਡੀਅਨ ਸਰਕਾਰੀ ਅਧਿਕਾਰੀਆਂ ਵਲੋਂ ਪਿਛਲੇ ਕੁਝ ਹਫ਼ਤਿਆਂ ਤੋਂ ਇਸ ਸਬੰਧੀ ਇੰਡਸਟਰੀ ਗਰੁੱਪ ਨੂੰ ਸਪੱਸ਼ਟ ਕੀਤਾ ਗਿਆ ਹੈ ਕਿ 3 ਨਵੰਬਰ ਨੂੰ ਅਮਰੀਕਾ ਵਿਚ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਕਿਸੇ ਹੱਲ 'ਤੇ ਪਹੁੰਚਣ ਦੀਆਂ ਉਮੀਦਾਂ ਨਹੀਂ ਹਨ ਕਿਉਂਕਿ ਵ੍ਹਾਈਟ ਹਾਊਸ ਚੋਣ ਪ੍ਰਚਾਰ ਵਿਚ ਰੁੱਝਿਆ ਹੋਇਆ ਹੈ।
Punjabi
ਵੈਨਕੂਵਰ ਦੇ ਪਹਿਲੇ ਗ੍ਰੀਨ ਮੇਅਰ ਪੀਟ ਫਰਾਈ ਵੱਲੋਂ ਐਮਿਲੀ ਲੋਵਨ ਦਾ ਖੁੱਲ੍ਹਾ ਸਮਰਥਨ
ਵੈਨਕੂਵਰ ਦੇ ਨਵੇਂ ਚੁਣੇ ਗਏ ਮੇਅਰ ਪੀਟ ਫਰਾਈ ਨੇ ਬੀ.ਸੀ.ਗ੍ਰੀਨ ਪਾਰਟੀ ਦੀ ਲੀਡਰ ਐਮਿਲੀ ਲੋਵਨ ਦੇ ਹੱਕ ਵਿਚ ਖੁੱਲ੍ਹ ਕੇ ਸਮਰਥਨ ਜਤਾਇਆ ਹੈ। ਉਨ੍ਹਾਂ ਬੀਤੇ ਕੱਲ੍ਹ ਸੈਨਿਚ-ਗਲਫ ਆਈਲੈਂਡਜ਼ ਰਾਈਡਿੰਗ ਵਿਚ ਲੋਵਨ ਨਾਲ ਘਰ-ਘਰ ਜਾ ਕੇ ਉਨ੍ਹਾਂ ਲਈ ਵੋਟਾਂ ਵੀ ਮੰਗੀਆਂ ਅਤੇ ਸਿਡਨੀ ਵਿਚ ਰੈਲੀ ਦੌਰਾਨ ਲੋਵਨ ਦਾ ਸਮਰਥਨ ਕੀਤਾ।
Punjabi
ਐਲਬਰਟਾ ’ਚ ਦੂਜਾ ਰਿਫਰੈਂਡਮ ਨਹੀਂ ਕਰਵਾਵਾਂਗੀ: ਪ੍ਰੀਮੀਅਰ ਡੈਨੀਅਲ ਸਮਿਥ
ਪ੍ਰੀਮੀਅਰ ਡੈਨੀਅਲ ਸਮਿਥ ਨੇ ਬੀਤੀ ਰਾਤ ਸੂਬਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਭਵਿੱਖ ਵਿੱਚ ਕਿਸੇ ਵੀ ਦੂਜੇ ਰਿਫਰੈਂਡਮ ਦੀਆਂ ਸੰਭਾਵਨਾਵਾਂ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਜਨਤਾ ਨੂੰ ਭਰੋਸਾ ਦਿੰਦਿਆਂ ਆਖਿਆ ਕਿ ਮੈਂ ਇਹ ਬਿਲਕੁਲ ਸਾਫ਼ ਕਰ ਦੇਣਾ ਚਾਹੁੰਦੀ ਹਾਂ ਕਿ ਜਦੋਂ ਤੱਕ ਮੈਂ ਪ੍ਰੀਮੀਅਰ ਹਾਂ, ਮੈਂ ਐਲਬਰਟਾ ਦੇ ਲੋਕਾਂ ਦੇ ਤਾਜ਼ਾ ਰਿਫਰੈਂਡਮ ਫੈਸਲੇ ਦਾ ਪੂਰਾ ਸਨਮਾਨ ਕਰਾਂਗੀ ਅਤੇ ਇਸ ਮੁੱਦੇ 'ਤੇ ਕੋਈ ਦੂਜਾ ਰੈਫਰੈਂਡਮ ਨਹੀਂ ਕਰਾਂਵਾਂਗੀ।