Punjabi
ਐਲਬਰਟਾ ਸਰਕਾਰ ਵੱਲੋਂ AI ਡਾਟਾ ਸੈਂਟਰ ਯੋਜਨਾ ’ਤੇ ਦੂਜੀ ਟਾਊਨ ਹਾਲ ਮੀਟਿੰਗ
ਐਲਬਰਟਾ ਦੇ ਤਕਨਾਲੋਜੀ ਮੰਤਰੀ ਨੈਟ ਗਲੂਬਿਸ਼ ਸੂਬਾ ਸਰਕਾਰ ਦੀ ਆਰਟੀਫੀਸ਼ੀਅਲ ਇੰਟੈਲੀਜੈਂਸ ਡਾਟਾ ਸੈਂਟਰ ਯੋਜਨਾ 'ਤੇ ਚਰਚਾ ਕਰਨ ਲਈ ਅੱਜ ਦੂਜੀ ਟਾਊਨ ਹਾਲ ਮੀਟਿੰਗ ਦੀ ਮੇਜ਼ਬਾਨੀ ਕਰਨਗੇ। ਇਹ ਮੀਟਿੰਗ ਐਡਮਿੰਟਨ ਦੇ ਉੱਤਰ ਵੱਲ ਸਥਿਤ ਸਟਰਜਨ ਕਾਉਂਟੀ ਦੇ ਕਸਬੇ ਰੈਡ ਵਾਟਰ ਵਿਖੇ ਹੋ ਰਹੀ ਹੈ।
Punjabi
ਸੀਟੀਏ ਨੇ ਵੈਸਟਜੈੱਟ ਨੂੰ ਪਾਵਰ ਵ੍ਹੀਲਚੇਅਰ ਵਜ਼ਨ ਸੀਮਾ ਹਟਾਉਣ ਦਾ ਆਦੇਸ਼ ਦਿੱਤਾ
ਕੈਨੇਡੀਅਨ ਟ੍ਰਾਂਸਪੋਰਟੇਸ਼ਨ ਏਜੰਸੀ ਨੇ ਦੇਸ਼ ਦੀ ਦੂਜੀ ਵੱਡੀ ਏਅਰਲਾਈਨ ਵੈਸਟਜੈੱਟ ਨੂੰ ਆਪਣੇ ਜਹਾਜ਼ਾਂ 'ਤੇ ਪਾਵਰ ਵ੍ਹੀਲਚੇਅਰਾਂ ਦੇ ਭਾਰ 'ਤੇ ਲਗਾਈ ਗਈ ਕੈਪ ਨੂੰ ਖ਼ਤਮ ਕਰਨ ਦੇ ਹੁਕਮ ਦਿੱਤੇ ਹਨ। ਰੈਗੂਲੇਟਰ ਨੇ ਕਿਹਾ ਕਿ ਵੈਸਟਜੈੱਟ ਵੱਲੋਂ ਲਗਾਈ ਗਈ ਇਹ ਸੀਮਾ ਅਪਾਹਜਤਾ ਨਾਲ ਜੀ ਰਹੇ ਯਾਤਰੀਆਂ ਲਈ ਇੱਕ ਅਣਉਚਿਤ ਰੁਕਾਵਟ ਪੈਦਾ ਕਰਦੀ ਹੈ, ਜਿਸ ਨੂੰ ਜੁਲਾਈ 2027 ਤੋਂ ਪਹਿਲਾਂ ਹਟਾਉਣਾ ਲਾਜ਼ਮੀ ਹੋਵੇਗਾ।
Punjabi
ਪੋਰਟ ਕੋਕੁਇਟਲਮ ’ਚ 15 ਸਾਲਾ ਨੌਜਵਾਨ ’ਤੇ ਘਰ ਸਾੜਨ ਦੀ ਧਮਕੀ ਦੇਣ ਦੇ ਦੋਸ਼
ਪੋਰਟ ਕੋਕੁਇਟਲਮ ਵਿਚ ਇੱਕ ਘਰ ਨੂੰ ਅੱਗ ਲਗਾ ਕੇ ਸਾੜਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਇੱਕ 15 ਸਾਲਾ ਨਾਬਾਲਗ ਨੌਜਵਾਨ 'ਤੇ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।ਕੋਕੁਇਟਲਮ ਆਰਸੀਐਮਪੀ ਮੁਤਾਬਕ,ਇਹ ਮਾਮਲਾ ਇਸੇ ਸਾਲ 17 ਮਈ ਨੂੰ ਵਾਪਰੀ ਇੱਕ ਘਟਨਾ ਨਾਲ ਸਬੰਧਤ ਹੈ,ਜਿਸ ਦੀ ਜਨਰਲ ਇਨਵੈਸਟੀਗੇਸ਼ਨ ਸੈਕਸ਼ਨ ਵੱਲੋਂ ਕੀਤੀ ਜਾਂਚ ਅਤੇ ਸਬੂਤਾਂ ਤੋਂ ਬਾਅਦ ਬੀ.ਸੀ.ਪ੍ਰੌਸੀਕਿਊਸ਼ਨ ਸਰਵਿਸ ਨੇ 4 ਅਗਸਤ ਨੂੰ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ।
Punjabi
ਪੌਲੀਐਵ ਨੇ ਸਾਬਕਾ ਕ੍ਰਾਊਨ ਪ੍ਰਿੰਸ Reza Pahlavi ਨੂੰ ਕੈਨੇਡਾ ਆਉਣ ਦਾ ਦਿੱਤਾ ਸੱਦਾ
ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਈਰਾਨ ਦੇ ਦੇਸ਼-ਨਿਕਾਲਾ ਦਿੱਤੇ ਗਏ ਸਾਬਕਾ ਕ੍ਰਾਊਨ ਪ੍ਰਿੰਸ Reza Pahlavi ਨਾਲ ਅੱਜ ਇੱਕ ਵੀਡੀਓ ਕਾਨਫਰੰਸ ਜ਼ਰੀਏ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਕੈਨੇਡਾ ਆਉਣ ਦਾ ਸੱਦਾ ਦਿੱਤਾ ਹੈ।
Punjabi
ਅਮਰੀਕੀ ਸ਼ਰਾਬ 'ਤੇ ਪਾਬੰਦੀ ਹਟਾਉਣ ਲਈ ਪ੍ਰੀਮੀਅਰਜ਼ ਨੂੰ ਕਾਰਨੀ ਦੀ ਅਪੀਲ
ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕਾ ਨਾਲ ਅਸਥਾਈ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਪ੍ਰੀਮੀਅਰਜ਼ ਨੂੰ ਅਮਰੀਕੀ ਸ਼ਰਾਬ 'ਤੇ ਬੈਨ ਹਟਾਉਣ ਦੀ ਅਪੀਲ ਕੀਤੀ ਹੈ। ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ 50 ਫੀਸਦੀ ਟੈਰਿਫ ਸ਼ੁੱਕਰਵਾਰ ਤੱਕ ਟਾਲਣ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਗੱਲਬਾਤ ਅਜੇ ਵੀ ਚੱਲ ਰਹੀ ਹੈ ਅਤੇ ਅਮਰੀਕਾ ਸ਼ਰਾਬ ਦੀ ਪਾਬੰਦੀ 'ਤੇ ਕਈ ਵਾਰ ਇਤਰਾਜ਼ ਜਤਾ ਚੁੱਕਾ ਹੈ। ਕਿਉਂਕਿ ਕੈਨੇਡਾ ਵਿਚ ਸ਼ਰਾਬ ਦੀ ਵਿਕਰੀ 'ਤੇ ਕੰਟਰੋਲ ਸੂਬਾ ਸਰਕਾਰਾਂ ਦੇ ਹੱਥ ਹੈ ਇਸ ਲਈ ਪ੍ਰਧਾਨ ਮੰਤਰੀ ਕਾਰਨੀ ਨੇ ਬੁੱਧਵਾਰ ਨੂੰ ਪ੍ਰੀਮੀਅਰਜ਼ ਨਾਲ ਵਰਚੁਅਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਅਮਰੀਕੀ ਸ਼ਰਾਬ ਵਾਪਸ ਸਟੋਰਾਂ ਵਿਚ ਲਿਆਉਣ ਲਈ ਕਿਹਾ।