Punjabi
ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ
ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
Punjabi
ਵੈਨਕੂਵਰ ਦੇ ਮੇਅਰ ਕੇਨ ਸਿਮ ਵੱਲੋਂ ਜਨਤਕ ਸੁਰੱਖਿਆ ’ਤੇ ਜਨਮਤ ਸੰਗ੍ਰਹਿ ਦੀ ਮੰਗ
ਵੈਨਕੂਵਰ ਦੇ ਮੇਅਰ ਕੇਨ ਸਿਮ ਨੇ ਅਕਤੂਬਰ ਮਹੀਨੇ ਹੋਣ ਵਾਲੀਆਂ ਮਿਊਂਸਪਲ ਚੋਣਾਂ ਦੇ ਨਾਲ ਹੀ ਜਨਤਕ ਸੁਰੱਖਿਆ ਦੇ ਮੁੱਦੇ ’ਤੇ ਜਨਮਤ ਸੰਗ੍ਰਹਿ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਉਹਨਾਂ ਪ੍ਰੀਮੀਅਰ ਡੇਵਿਡ ਈਬੀ 'ਤੇ ਵੀ ਤਿੱਖੇ ਨਿਸ਼ਾਨੇ ਸਾਧੇ ਹਨ।
Punjabi
ਬੀ.ਸੀ. ਦੇ ਸਮਰਲੈਂਡ 'ਚ ਬੰਦ ਹੋਇਆ ਹਾਈਵੇਅ ਸਖ਼ਤ ਨਿਯਮਾਂ ਨਾਲ ਅਸਥਾਈ ਤੌਰ ’ਤੇ ਖੁੱਲ੍ਹਿਆ
ਬੀ.ਸੀ. ਦੇ ਸਮਰਲੈਂਡ ਵਿਚ ਬੰਦ ਹੋਇਆ ਹਾਈਵੇਅ 97 ਸਖ਼ਤ ਨਿਯਮਾਂ ਨਾਲ ਅਸਥਾਈ ਤੌਰ 'ਤੇ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ, ਟ੍ਰਾਂਸਪੋਰਟੇਸ਼ਨ ਮੰਤਰਾਲੇ ਮੁਤਾਬਕ, ਇਹ ਹਾਈਵੇਅ ਰੋਜ਼ਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਦੇ ਸੀਮਤ ਸਮੇਂ ਲਈ ਹੀ ਖੁੱਲ੍ਹਾ ਹੈ ਅਤੇ ਇਸ ਦੌਰਾਨ ਵਾਹਨਾਂ ਨੂੰ ਸੜਕ 'ਤੇ ਕਿਸੇ ਵੀ ਜਗ੍ਹਾ ਰੁਕਣ ਦੀ ਸਖ਼ਤ ਮਨਾਹੀ ਹੈ।
Punjabi
ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ
ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
Punjabi
ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਹਮਲੇ ਤੋਂ ਬਾਅਦ ਆਇਆ ਪਹਿਲਾ ਬਿਆਨ
ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਨਲੇਵਾ ਹਮਲੇ ਤੋਂ ਬਚਣ ਦੇ ਇੱਕ ਦਿਨ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਲਈ ਫ਼ਿਰਕੂ ਅਤੇ ਧਾਰਮਿਕ ਸਦਭਾਵਨਾ ਸਭ ਤੋਂ ਪਹਿਲੀ ਤਰਜੀਹ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪਹਿਲੀ ਵਾਰ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਇਨ੍ਹਾਂ ਫ਼ਿਰਕੂ ਤਾਕਤਾਂ ਨਾਲ ਸਮਝੌਤਾ ਨਹੀਂ ਕੀਤਾ।