Punjabi
ਬੀ.ਸੀ. ਦੇ ਸਮਰਲੈਂਡ ਨੇੜੇ ਬਾਲਡ ਰੇਂਜ ਜੰਗਲੀ ਅੱਗ ਦੀ ਜਾਂਚ ਆਰਸੀਐਮਪੀ ਵੱਲੋਂ ਸ਼ੁਰੂ
ਬੀ.ਸੀ.ਵਿਚ ਸਮਰਲੈਂਡ ਕੋਲ ਲੱਗੀ ਬਾਲਡ ਰੇਂਜ ਜੰਗਲੀ ਅੱਗ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਆਰਸੀਐਮਪੀ ਵਲੋਂ ਜਾਂਚ ਸ਼ੁਰੂ ਕੀਤੀ ਗਈ ਹੈ। ਪੈਂਟਿਕਟਨ ਸਾਊਥ ਓਕਾਨਾਗਨ ਆਰਸੀਐਮਪੀ ਡਿਟੈਚਮੈਂਟ ਮੁਤਾਬਕ, ਇਹ ਅੱਗ ਸ਼ੱਕੀ ਗਤੀਵਿਧੀਆਂ ਕਾਰਨ ਲੱਗੀ ਹੋ ਸਕਦੀ ਹੈ, ਜਿਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
Punjabi
ਕੈਨੇਡਾ-ਅਮਰੀਕਾ ਵਪਾਰਕ ਗੱਲਬਾਤ: ਟੈਰਿਫ ਘਟਾਉਣ ਅਤੇ CUSMA ਸਮਝੌਤੇ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼
ਕੈਨੇਡਾ-ਅਮਰੀਕਾ ਵਿਚਕਾਰ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਵਲੋਂ ਅੱਜ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨਾਲ ਵਾਸ਼ਿੰਗਟਨ ਵਿਚ ਮੁਲਾਕਾਤ ਕੀਤੀ ਜਾ ਰਹੀ ਹੈ, ਇਹ ਕੁਝ ਹਫ਼ਤਿਆਂ ਵਿਚ ਉਨ੍ਹਾਂ ਦੀ ਆਹਮੋ-ਸਾਹਮਣੇ ਤੀਜੀ ਮੁਲਾਕਾਤ ਹੈ। ਲੇਬਲੈਂਕ ਪਹਿਲਾਂ ਸੋਮਵਾਰ ਨੂੰ ਵਾਸ਼ਿੰਗਟਨ ਜਾਣ ਵਾਲੇ ਸਨ ਪਰ ਖਰਾਬ ਮੌਸਮ ਕਾਰਨ ਉਨ੍ਹਾਂ ਦੀ ਫਲਾਈਟ ਮਾਂਟਰੀਅਲ ਵਾਪਸ ਆ ਗਈ ਸੀ।
Punjabi
ਓਨਟਾਰੀਓ ਲਿਬਰਲ ਪਾਰਟੀ ਦੇ ਅਗਲੇ ਲੀਡਰ ਦੀ ਦੌੜ ਲਈ ਡਿਬੇਟ ਸ਼ੁਰੂ
ਓਨਟਾਰੀਓ ਲਿਬਰਲ ਪਾਰਟੀ ਦੇ ਅਗਲੇ ਲੀਡਰ ਦੀ ਦੌੜ ਵਿਚ ਸ਼ਾਮਲ ਨਵਦੀਪ ਸਿੰਘ ਬੈਂਸ ਸਮੇਤ ਪੰਜ ਉਮੀਦਵਾਰਾਂ ਵਿਚਕਾਰ ਸੋਮਵਾਰ ਰਾਤ ਪਹਿਲੀ ਡਿਬੇਟ ਹੋਈ। ਇਸ ਬਹਿਸ ਦੌਰਾਨ ਉਮੀਦਵਾਰਾਂ ਨੇ ਮੌਜੂਦਾ ਪ੍ਰੀਮੀਅਰ ਡੱਗ ਫੋਰਡ ਦੀ ਸਰਕਾਰ ਦੇ ਆਰਥਿਕ ਰਿਕਾਰਡ, ਸਿਹਤ ਸੰਭਾਲ, ਸਿੱਖਿਆ ਅਤੇ affordability ਨੂੰ ਲੈ ਕੇ ਤਿੱਖੇ ਹਮਲੇ ਕੀਤੇ।
Punjabi
Quebec premier open to return of U.S. wines if trade gains are made
ਕੈਨੇਡਾ ਦੀ ਅਮਰੀਕਾ ਨਾਲ ਚੱਲ ਰਹੀ ਵਪਾਰ ਵਾਰਤਾ ਵਿਚ ਸ਼ਰਾਬ ਦੇ ਮੁੱਦੇ ਨੂੰ ਲੈ ਕੇ ਚੱਲ ਰਹੇ ਟਕਰਾਅ ਵਿਚਕਾਰ ਕਿਊਬੈਕ ਦੀ ਪ੍ਰੀਮੀਅਰ Christine Fréchette ਨੇ ਸੂਬੇ ਦੇ liquor ਸਟੋਰਾਂ ਵਿਚ ਅਮਰੀਕੀ wines ਦੀ ਵਾਪਸੀ ਦੀ ਇਜਾਜ਼ਤ ਦੇਣ ਲਈ ਸਹਿਮਤੀ ਦੇਣ ਦਾ ਸੰਕੇਤ ਦਿੱਤਾ ਹੈ ਪਰ ਕਿਹਾ ਕਿ ਉਹ ਇਸ ਤੋਂ ਪਹਿਲਾਂ ਟ੍ਰੇਡ ਮੋਰਚੇ 'ਤੇ ਕੋਈ ਸਫਲਤਾ ਦੇਖਣਾ ਚਾਹੁੰਦੇ ਹਨ।
Punjabi
ਮੈਰਿਟ ਵਿੱਚ ਜੰਗਲੀ ਖੇਤਰਾਂ ਦੇ ਹਾਈਕਿੰਗ ਅਤੇ ਬਾਈਕਿੰਗ ਟ੍ਰੇਲ 15 ਸਤੰਬਰ ਤੱਕ ਬੰਦ
ਬੀ.ਸੀ. ਦੇ ਮੈਰਿਟ ਸ਼ਹਿਰ ਦੇ ਆਲੇ-ਦੁਆਲੇ ਮਨੁੱਖੀ ਕਾਰਨਾਂ ਕਰਕੇ ਜੰਗਲੀ ਅੱਗ ਭੜਕਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਸਿਟੀ ਦੇ ਫਾਇਰ ਚੀਫ਼ ਨੇ ਉਨ੍ਹਾਂ ਦੇ ਘੇਰੇ ਅੰਦਰ ਆਉਂਦੇ ਸਾਰੇ ਜੰਗਲੀ ਖੇਤਰ ਵਿਚ ਹਾਈਕਿੰਗ ਅਤੇ ਬਾਈਕਿੰਗ ਲਈ ਵਰਤੇ ਜਾਣ ਵਾਲੇ ਰਸਤੇ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤਾ ਹੈ। ਇਹ ਫੈਸਲਾ ਸ਼ਹਿਰ ਦੇ ਬਾਇ ਲਾਅ ਤਹਿਤ ਲਿਆ ਗਿਆ ਹੈ, ਜੋ ਪ੍ਰਸ਼ਾਸਨ ਨੂੰ ਜਨਜੀਵਨ ਅਤੇ ਸੰਪਤੀ ਦੀ ਸੁਰੱਖਿਆ ਲਈ ਅਜਿਹੇ ਖੇਤਰਾਂ ਨੂੰ ਬੰਦ ਕਰਨ ਦਾ ਅਧਿਕਾਰ ਦਿੰਦਾ ਹੈ।