Punjabi
ਗੈਸੋਲੀਨ ਕੀਮਤਾਂ ਦੇ ਉਛਾਲ ਨਾਲ ਕੈਨੇਡਾ ਦੀ ਮਹਿੰਗਾਈ ਦਰ ਮਈ ਵਿੱਚ 3.2 ਫੀਸਦੀ 'ਤੇ ਪਹੁੰਚੀ
ਕੈਨੇਡਾ ਦੀ ਮਹਿੰਗਾਈ ਦਰ ਵੱਧ ਕੇ ਲਗਭਗ ਦੋ ਸਾਲਾਂ ਦੇ ਉੱਚ ਪੱਧਰ 'ਤੇ ਪਹੁੰਚ ਗਈ ਹੈ। ਸਟੈਟਿਸਟਿਕਸ ਵਿਭਾਗ ਮੁਤਾਬਕ, ਗੈਸੋਲੀਨ ਕੀਮਤਾਂ ਵਿਚ ਹੋਏ ਵਾਧੇ ਕਾਰਨ ਮਈ ਦੌਰਾਨ ਮਹਿੰਗਾਈ 3.2 ਫੀਸਦੀ ਦਰਜ ਹੋਈ ਹੈ, ਜੋ ਕਿ ਅਪ੍ਰੈਲ ਦੇ ਮੁਕਾਬਲੇ 0.4 ਫੀਸਦੀ ਜ਼ਿਆਦਾ ਅਤੇ ਦਸੰਬਰ 2023 ਤੋਂ ਬਾਅਦ ਸਭ ਤੋਂ ਉੱਚਾ ਪੱਧਰ ਹੈ।
Punjabi
ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ
ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
Punjabi
ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ
ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
Punjabi
ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ
ਕੈਨੇਡਾ ਸਰਕਾਰ ਨੇ ਡੱਬਾਬੰਦ ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
Punjabi
ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ
ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।