Punjabi
ਫੈਡਰਲ ਸਰਕਾਰ ਅਤੇ ਐਲਬਰਟਾ ਵਿਚਾਲੇ 510 ਮਿਲੀਅਨ ਡਾਲਰ ਤੋਂ ਵੱਧ ਦੇ ਹਾਊਸਿੰਗ ਇਨਫਰਾਸਟ੍ਰਕਚਰ ਸਮਝੌਤੇ ਦਾ ਐਲਾਨ
ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਵੱਲੋਂ ਹਾਊਸਿੰਗ ਸਮੇਤ ਕਈ ਮਹੱਤਵਪੂਰਣ ਇਨਫਰਾਸਟਕਚਰ ਸਬੰਧੀ ਅਹਿਮ ਸਮਝੌਤੇ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਆਉਣ ਵਾਲੇ 8 ਸਾਲਾਂ ਦੌਰਾਨ ਫੈਡਰਲ ਸਰਕਾਰ ਕੈਨੇਡਾ ਹਾਊਸਿੰਗ ਇਨਫਰਾਸਟ੍ਰਕਚਰ ਫੰਡ (CHIF) ਜਰੀਏ ਐਲਬਰਟਾ ਦੇ ਸਥਾਨਕ ਇਨਫਰਾਸਟ੍ਰਕਚਰ ਵਿੱਚ $510 ਮਿਲੀਅਨ ਤੋਂ ਵੱਧ ਦਾ ਨਿਵੇਸ਼ ਕਰੇਗੀ।
Punjabi
ਜਾਪਾਨ ਦੇ ਕਿਊਸ਼ੂ ਖੇਤਰ 'ਚ 6.8 ਤੀਬਰਤਾ ਦੇ ਭੂਚਾਲ ਮਗਰੋਂ 100 ਤੋਂ ਵੱਧ ਝਟਕੇ, ਮ੍ਰਿਤਕਾਂ ਦੀ ਗਿਣਤੀ ਹੋਈ 13
ਜਾਪਾਨ ਦੇ ਸਾਊਥ ਵੈਸਟ ਵਿੱਚ ਪੈਂਦੇ Kyushu ਖੇਤਰ ਵਿੱਚ ਮੰਗਲਵਾਰ ਨੂੰ ਆਏ 6.8 ਤੀਬਰਤਾ ਦੇ ਭੂਚਾਲ ਤੋਂ ਬਾਅਦ ਹੁਣ ਤੱਕ 100 ਤੋਂ ਵੱਧ ਝਟਕੇ ਦਰਜ ਕੀਤੇ ਗਏ ਹਨ। ਇਸ ਆਫ਼ਤ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਚੁੱਕੀ ਹੈ। Kumamoto ਸੂਬੇ ਵਿੱਚ ਬਚਾਅ ਟੀਮਾਂ ਤੇਜ਼ ਗਰਮੀ ਦੇ ਬਾਵਜੂਦ ਇੱਕ ਪੇਪਰ ਫੈਕਟਰੀ ਅਤੇ ਸ਼ਾਪਿੰਗ ਮਾਲ ਦੇ ਮਲਬੇ ਹੇਠ ਫਸੇ ਲੋਕਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ।
Punjabi
WestJet, flight attendants sign operational wind-down agreement as Aug. 2 strike deadline approaches
WestJet and the union representing approximately 4,400 flight attendants have signed an operational wind-down agreement outlining procedures to safely land aircraft and return cabin crew home in the event of a strike.
Punjabi
ਨੈਨਾਇਮੋ ਨਾਈਟ ਕਲੱਬ ਦੇ ਬਾਹਰ ਜਾਨਲੇਵਾ ਹਮਲਾ, 33 ਸਾਲਾ ਵਿਅਕਤੀ 'ਤੇ ਮੈਨਸਲਾਟਰ ਦਾ ਦੋਸ਼
ਨੈਨਾਇਮੋ ਸ਼ਹਿਰ ਵਿਚ ਇੱਕ ਨਾਈਟ ਕਲੱਬ ਦੇ ਬਾਹਰ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿਚ ਪੁਲਿਸ ਨੇ ਇੱਕ 33 ਸਾਲਾ ਵਿਅਕਤੀ ਖ਼ਿਲਾਫ਼ manslaughter ਦਾ ਚਾਰਜ ਦਰਜ ਕੀਤਾ ਹੈ। ਆਰ.ਸੀ.ਐਮ.ਪੀ. ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਹਿੰਸਕ ਘਟਨਾ 17 ਜੁਲਾਈ ਨੂੰ ਵੱਡੇ ਤੜਕੇ ਲਗਭਗ 1 ਵਜੇ ਡਾਊਨਟਾਊਨ ਸਥਿਤ Sweet Spot Lounge ਦੇ ਬਾਹਰ ਵਾਪਰੀ ਸੀ, ਜਿੱਥੇ ਹੋਈ ਆਪਸੀ ਲੜਾਈ ਦੌਰਾਨ ਇੱਕ 27 ਸਾਲਾ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਸੀ।
Punjabi
ਲਗਭਗ 10,000 ਸਰਕਾਰੀ ਕਰਮਚਾਰੀਆਂ ਨੇ ਛੇਤੀ ਰਿਟਾਇਰਮੈਂਟ ਵਾਲੇ ਪ੍ਰੋਗਰਾਮ ਲਈ ਦਿੱਤੀ ਅਰਜ਼ੀ
ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਵੱਲੋਂ ਨੌਕਰਸ਼ਾਹੀ ਘਟਾਉਣ ਦੀ ਯੋਜਨਾ ਤਹਿਤ ਸ਼ੁਰੂ ਕੀਤੇ ਗਏ ਅਰਲੀ ਰਿਟਾਇਰਮੈਂਟ Incentive Program ਲਈ ਲਗਭਗ 10,000 ਫੈਡਰਲ ਕਰਮਚਾਰੀਆਂ ਨੇ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲਈ ਅਪਲਾਈ ਕੀਤਾ ਹੈ। ਖਜ਼ਾਨਾ ਬੋਰਡ ਮੁਤਾਬਕ, 24 ਜੁਲਾਈ ਨੂੰ ਖ਼ਤਮ ਹੋਈ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ ਤੱਕ ਪ੍ਰਾਪਤ ਹੋਈਆਂ ਇਨ੍ਹਾਂ ਅਰਜ਼ੀਆਂ ਵਿਚੋਂ ਹੁਣ ਤੱਕ 6,855 ਕਰਮਚਾਰੀਆਂ ਨੂੰ ਯੋਗ ਪਾਇਆ ਗਿਆ ਹੈ, ਜਦੋਂ ਕਿ ਸਿਰਫ਼ 41 ਅਰਜ਼ੀਆਂ ਰੱਦ ਕੀਤੀਆਂ ਗਈਆਂ ਹਨ ਅਤੇ ਬਾਕੀ ਅਰਜ਼ੀਆਂ ਦੀ ਜਾਂਚ ਪ੍ਰਕਿਰਿਆ ਅਜੇ ਜਾਰੀ ਹੈ।