Punjabi
ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ
ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
Punjabi
Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ
ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
Punjabi
ਨੇਪਾਲ-ਤਿੱਬਤ ਸਰਹੱਦ ’ਤੇ ਹੜ੍ਹ: 275 ਭਾਰਤੀ ਨਾਗਰਿਕ ਲਾਪਤਾ, 166 ਸੁਰੱਖਿਅਤ ਬਚਾਏ
ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਨੇਪਾਲ-ਤਿੱਬਤ ਸਰਹੱਦ 'ਤੇ ਆਏ ਭਿਆਨਕ ਹੜ੍ਹਾਂ ਤੋਂ ਬਾਅਦ 275 ਭਾਰਤੀ ਨਾਗਰਿਕ ਹਾਲੇ ਵੀ ਲਾਪਤਾ ਹਨ, ਜਦਕਿ 166 ਹੋਰਨਾਂ ਨੂੰ ਸੁਰੱਖਿਅਤ ਬਚਾਅ ਲਿਆ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦੱਸਿਆ ਕਿ 1,907 ਭਾਰਤੀ ਨਾਗਰਿਕ ਚੀਨ ਤੋਂ ਸੁਰੱਖਿਅਤ ਤਰੀਕੇ ਨਾਲ ਨੇਪਾਲ ਪਹੁੰਚ ਗਏ ਹਨ।
Punjabi
ਅਗਸਤ ’ਚ 42 ਹਜ਼ਾਰ ਨੌਕਰੀਆਂ ਗਈਆਂ, ਪੌਲੀਐਵ ਨੇ ਲਿਬਰਲ ਸਰਕਾਰ ਨੂੰ ਘੇਰਿਆ
ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਸਟੈਟਿਸਟਿਕਸ ਕੈਨੇਡਾ ਦੀ ਤਾਜ਼ਾ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਲਿਬਰਲ ਸਰਕਾਰ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਅਗਸਤ ਮਹੀਨੇ ਦੌਰਾਨ ਦੇਸ਼ ਵਿਚੋਂ 42,000 ਨੌਕਰੀਆਂ ਦਾ ਖ਼ਤਮ ਹੋਣਾ ਬੇਹੱਦ ਚਿੰਤਾਜਨਕ ਹੈ ਅਤੇ ਲਿਬਰਲ ਸਰਕਾਰ ਦੇ ਉੱਚ ਟੈਕਸ, ਲਾਲ ਫ਼ੀਤਾਸ਼ਾਹੀ ਅਤੇ ਬੇਲੋੜੀ ਬਿਊਰੋਕਰੇਸੀ ਕੈਨੇਡਾ ਵਿਚ ਰੁਜ਼ਗਾਰ ਦੇ ਮੌਕਿਆਂ ਦਾ ਗਲਾ ਘੁੱਟ ਰਹੀ ਹੈ।
Punjabi
ਕੈਨੇਡਾ ’ਚ ਵਧੇਗਾ ਤਾਪਮਾਨ, 5°C ਤੱਕ ਗਰਮੀ ਦੀ ਚਿਤਾਵਨੀ, ਗਲੇਸ਼ੀਅਰਾਂ ਦੀ 75% ਬਰਫ਼ ਪਿਘਲਣ ਦਾ ਖਦਸ਼ਾ
ਕੈਨੇਡਾ ਦੇ ਬਦਲਦੇ Climate ਬਾਰੇ ਇੱਕ ਤਾਜ਼ਾ ਰਿਪੋਰਟ ਵਿਚ ਚਿਤਾਵਨੀ ਦਿੱਤੀ ਗਈ ਹੈ ਕਿ ਕੈਨੇਡੀਅਨ ਨੂੰ ਭਵਿੱਖ ਵਿਚ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਵਧਣ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਕਾਰਨ ਸੋਕਾ, ਫਲੈਸ਼ ਫਲੱਡ ਅਤੇ ਵਾਯੂਮੰਡਲੀ ਨਦੀਆਂ ਵਰਗੇ ਹਾਲਾਤ ਗੰਭੀਰ ਹੋਣਗੇ। ਕੈਨੇਡਾ ਦੀ ਬਦਲਦੀ ਜਲਵਾਯੂ ਰਿਪੋਰਟ ਦੇ ਜਾਰੀ ਹੋਏ ਦੂਜੇ ਐਡੀਸ਼ਨ ਵਿਚ ਕਿਹਾ ਗਿਆ ਹੈ ਕਿ ਜੈਵਿਕ ਬਾਲਣ ਦੀ ਵਰਤੋਂ ਅਤੇ ਮਨੁੱਖੀ ਗਤੀਵਿਧੀਆਂ ਜਲਵਾਯੂ ਪਰਿਵਰਤਨ ਲਈ ਜ਼ਿੰਮੇਵਾਰ ਹਨ।