Punjabi
15-Year-Old Arrested in Lethbridge Sexual Assault Investigation
Lethbridge police have arrested a 15-year-old boy in connection with a sexual assault and incidents of indecent acts targeting women and girls near a green strip in the city.
Punjabi
ਅਮਰੀਕਾ ਨਾਲ ਟਰੇਡ ਵਾਰ ਦਾ ਅਸਰ, ਕੈਨੇਡਾ ਦੀ ਆਰਥਿਕ ਵਿਕਾਸ ਦਰ ਹੋ ਸਕਦੀ ਹੈ ਸੁਸਤ
ਕੈਨੇਡਾ ਦੇ ਸੈਂਟਰਲ ਬੈਂਕ ਗਵਰਨਰ ਟਿਫ ਮੈਕਲਮ ਨੇ ਚਿਤਾਵਨੀ ਦਿੱਤੀ ਹੈ ਕਿ ਅਮਰੀਕਾ ਨਾਲ ਟਰੇਡ ਵਾਰ ਕਾਰਨ ਕੈਨੇਡੀਅਨ ਅਰਥਵਿਵਸਥਾ ਵਿਚ ਆਇਆ ਹਾਲੀਆ ਉਛਾਲ ਅੱਗੇ ਹੌਲੀ ਹੋ ਸਕਦਾ ਹੈ। ਸੋਮਵਾਰ ਨੂੰ ਹੈਲੀਫੈਕਸ ਵਿਖੇ ਇੱਕ ਭਾਸ਼ਣ ਦੌਰਾਨ ਗਵਰਨਰ ਨੇ ਕਿਹਾ ਕਿ ਮਿਡਲ ਈਸਟ ਵਿਚ ਟਕਰਾਅ ਅਤੇ ਸਪਲਾਈ ਚੇਨ ਵਿਚ ਆ ਰਹੀਆਂ ਰੁਕਾਵਟਾਂ ਹੁਣ ਆਮ ਹੋ ਰਹੀਆਂ ਹਨ।
Punjabi
ਸ੍ਰੀ ਆਨੰਦਪੁਰ ਸਾਹਿਬ ਸਰਾਂ ਮਾਮਲਾ: 5 ਮੈਂਬਰੀ ਜਾਂਚ ਕਮੇਟੀ ਗਠਿਤ, ਗਿਆਨੀ ਮਲਕੀਤ ਸਿੰਘ ਸੇਵਾਵਾਂ ਤੋਂ ਫ਼ਾਰਗ
ਪੰਜਾਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਸਰਾਂ ਵਿੱਚ ਵਾਪਰੀ ਘਟਨਾ ਦੇ ਮਾਮਲੇ ਨੂੰ ਲੈ ਕੇ ਇੱਕ ਪੰਜ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ 15 ਦਿਨਾਂ ਵਿੱਚ ਆਪਣੀ ਰਿਪੋਰਟ ਦੇਵੇਗੀ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਜਿਨ੍ਹਾਂ ਨੂੰ ਪਹਿਲਾਂ ਮੁਅੱਤਲ ਕੀਤਾ ਗਿਆ ਸੀ, ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ।
Punjabi
ਫਲਾਈਟ ’ਚ ਦੇਰੀ ਕਾਰਨ PM ਮਾਰਕ ਕਾਰਨੀ UN ਦੇ ਅਹਿਮ ਪ੍ਰੋਗਰਾਮ ਤੋਂ ਖੁੰਝੇ
ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਮਵਾਰ ਨਿਊਯਾਰਕ ਸਿਟੀ ਖੇਤਰ ਦੇ ਹਵਾਈ ਅੱਡਿਆਂ 'ਤੇ ਆਈ ਤਕਨੀਕੀ ਖ਼ਰਾਬੀ ਕਾਰਨ ਫਲਾਈਟ ਵਿਚ ਦੇਰੀ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਉਹ ਸੰਯੁਕਤ ਰਾਸ਼ਟਰ ਦੇ ਇੱਕ ਅਹਿਮ ਪ੍ਰੋਗਰਾਮ ਵਿਚ ਸ਼ਾਮਲ ਹੋਣ ਤੋਂ ਖੁੰਝ ਗਏ।
Punjabi
ਟੋਰੌਂਟੋ ਦੇ ਦੋ ਇਲਾਕਿਆਂ ’ਚ ਸੜੀਆਂ ਗੱਡੀਆਂ ਵਿਚੋਂ ਮਿਲੀਆਂ ਦੋ ਲਾਸ਼ਾਂ, ਕੀਤੀ ਜਾ ਰਹੀ ਜਾਂਚ
ਟੋਰੌਂਟੋ ਦੇ ਦੋ ਵੱਖ-ਵੱਖ ਇਲਾਕਿਆਂ ਵਿਚ ਅੱਗ ਲਗਾਈਆਂ ਹੋਈਆਂ ਗੱਡੀਆਂ ਵਿਚੋਂ ਦੋ ਲਾਸ਼ਾਂ ਮਿਲੀਆਂ ਹਨ। ਪੁਲਿਸ ਮੁਤਾਬਕ, ਦੋਵੇਂ ਘਟਨਾਵਾਂ ਸੋਮਵਾਰ ਦੇਰ ਰਾਤ ਅਤੇ ਮੰਗਲਵਾਰ ਤੜਕੇ ਵਿਚਕਾਰ ਸਕਾਰਬਰੋ ਅਤੇ ਏਟੋਬਿਕੋਕ ਵਿਚ ਵਾਪਰੀਆਂ। ਪਹਿਲੀ ਘਟਨਾ ਰਾਤ ਲਗਭਗ 11:24 ਵਜੇ ਸਕਾਰਬਰੋ ਦੇ ਰੀਸਰ ਰੋਡ ਵਿਖੇ ਸਾਹਮਣੇ ਆਈ, ਜਿੱਥੇ ਇੱਕ ਗੱਡੀ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਅੱਗ ਬੁਝਾਉਣ ਤੋਂ ਬਾਅਦ ਇਸ ਵਿਚੋਂ ਲਾਸ਼ ਬਰਾਮਦ ਹੋਈ।