Punjabi
Calgary Tightens Fireworks Rules, Raises Fines for Illegal Use and Sales
Calgary has approved amendments to its Fire Operations and Fees Bylaw, increasing fines for the illegal sale and use of fireworks.
Punjabi
ਬਿੱਲ C-39 'ਤੇ ਕਾਰਨੀ ਦਾ ਸਪੱਸ਼ਟ ਰੁਖ, ਪ੍ਰੋਜੈਕਟਾਂ ਦੀ ਮਨਜ਼ੂਰੀ ਹੋਵੇਗੀ ਫਾਸਟ-ਟ੍ਰੈਕ
ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਫੈਡਰਲ ਪ੍ਰੋਜੈਕਟ ਦੀ ਮਨਜ਼ੂਰੀ ਨੂੰ ਫਾਸਟ ਟ੍ਰੈਕ ਕਰਨ ਅਤੇ ਲੇਬਰ ਕੋਡ ਵਿਚ ਤਬਦੀਲੀ ਲਈ ਲਿਬਰਲ ਸਰਕਾਰ ਵਲੋਂ ਪੇਸ਼ ਕੀਤੇ ਬਿੱਲ ਨੂੰ ਲੈ ਕੇ ਹੋ ਰਹੀਆਂ ਆਲੋਚਨਾਵਾਂ ਨੂੰ ਦਰਕਿਨਾਰ ਕਰਦੇ ਹੋਏ ਇਸ 'ਤੇ ਅੱਗੇ ਵਧਣ ਦਾ ਸਪੱਸ਼ਟ ਜਵਾਬ ਦਿੱਤਾ ਹੈ। ਨਿਊਯਾਰਕ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਬਿਲਡ ਕੈਨੇਡਾ ਸਟਰੌਂਗ ਲਈ ਉਨ੍ਹਾਂ ਨੂੰ ਜਨਤਾ ਨੇ ਸਪੱਸ਼ਟ ਫਤਵਾ ਦਿੱਤਾ ਹੈ ਅਤੇ ਉਹ ਆਰਥਿਕਤਾ ਸੁਧਾਰਾਂ ਨੂੰ ਅੱਗੇ ਵਧਾਉਣ ਤੋਂ ਪਿੱਛੇ ਨਹੀਂ ਹਟਣਗੇ।
Punjabi
ਬੀ.ਸੀ. ਕੰਜ਼ਰਵੇਟਿਵ ਆਗੂ ਦਾ ਈਬੀ ’ਤੇ ਹਮਲਾ, ਅਗਾਊਂ ਚੋਣਾਂ ਨੂੰ ਦੱਸਿਆ ‘ਮੌਕਾਪ੍ਰਸਤ ਕਦਮ’
ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਅੰਤਰਿਮ ਲੀਡਰ ਲੋਰਨ ਡੋਰਕਸਨ ਨੇ ਡੇਵਿਡ ਈਬੀ ਵੱਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਦੇ ਫੈਸਲੇ ਨੂੰ ਇੱਕ ਸਸਤਾ ਅਤੇ ਮੌਕਾਪ੍ਰਸਤ ਸਿਆਸੀ ਕਦਮ ਕਰਾਰ ਦਿੱਤਾ ਹੈ। ਮੰਗਲਵਾਰ ਵੈਨਕੂਵਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਗੈਰ-ਜ਼ਰੂਰੀ ਚੋਣਾਂ ਦੀ ਨਾ ਤਾਂ ਕਿਸੇ ਨੇ ਮੰਗ ਕੀਤੀ ਸੀ ਅਤੇ ਨਾ ਹੀ ਲੋਕ ਇਹ ਚਾਹੁੰਦੇ ਸਨ।
Punjabi
ਕੈਨੇਡਾ-ਭਾਰਤ ਟ੍ਰੇਡ ਡੀਲ ’ਤੇ ਗੱਲਬਾਤ ਨਵੰਬਰ ਤੱਕ ਮੁਕੰਮਲ ਹੋਣ ਦੀ ਉਮੀਦ, ਮੋਦੀ ਦਸੰਬਰ ’ਚ ਆ ਸਕਦੇ ਕੈਨੇਡਾ
ਕੈਨੇਡਾ ਅਤੇ ਭਾਰਤ ਵਿਚਕਾਰ ਟ੍ਰੇਡ ਡੀਲ ਇਸੇ ਸਾਲ ਹੋਣ ਜਾ ਰਹੀ ਹੈ, ਭਾਰਤ ਦੇ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਪੀ. ਐੱਮ. ਨਰਿੰਦਰ ਮੋਦੀ ਦੇ ਦਸੰਬਰ ਵਿਚ ਕੈਨੇਡਾ ਆਉਣ ਦੀ ਪੁਸ਼ਟੀ ਕੀਤੀ ਹੈ। ਪਟਨਾਇਕ ਮੁਤਾਬਕ, ਦੋਵਾਂ ਦੇਸ਼ਾਂ ਵਿਚਾਲੇ ਫ੍ਰੀ ਟ੍ਰੇਡ ਐਗਰੀਮੈਂਟ ਲਈ ਚੱਲ ਰਹੀ ਗੱਲਬਾਤ ਨਵੰਬਰ ਤੱਕ ਮੁਕੰਮਲ ਹੋਣ ਦੀ ਉਮੀਦ ਹੈ, ਜਿਸ ਤੋਂ ਅਗਲੇ ਮਹੀਨੇ ਪੀ. ਐੱਮ. ਮੋਦੀ ਅਤੇ ਪ੍ਰਧਾਨ ਮੰਤਰੀ ਕਾਰਨੀ ਇਸ ਸਮਝੌਤੇ 'ਤੇ ਸਾਈਨ ਕਰ ਸਕਦੇ ਹਨ।
Punjabi
ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ
ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।