Punjabi
ਐਲਬਰਟਾ ਵਾਸੀਆਂ ਨੂੰ ਅਰਜ਼ੀ ਦੇਣ ਤੋਂ ਦੋ ਹਫ਼ਤਿਆਂ ਅੰਦਰ ਮਿਲੇਗੀ 100 ਡਾਲਰ ਦੀ ਰਾਹਤ ਰਾਸ਼ੀ
ਐਲਬਰਟਾ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਨੂੰ ਦਿੱਤੀ ਜਾਣ ਵਾਲੀ 100 ਡਾਲਰ ਦੀ ਵਿੱਤੀ ਸਹਾਇਤਾ ਅਪਲਾਈ ਕਰਨ ਦੇ ਦੋ ਹਫ਼ਤਿਆਂ ਦੇ ਅੰਦਰ-ਅੰਦਰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚ ਜਾਵੇਗੀ। ਪ੍ਰੀਮੀਅਰ ਡੈਨੀਅਲ ਸਮਿਥ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਪੈਟਰੋਲ ਪੰਪਾਂ 'ਤੇ ਗੈਸੋਲੀਨ ਟੈਕਸ ਘਟਾਉਣ ਦੀ ਬਜਾਏ ਇਹ ਸਹਾਇਤਾ ਰਾਸ਼ੀ ਸਿੱਧੀ ਲੋਕਾਂ ਨੂੰ ਦੇ ਰਹੀ ਹੈ।
Punjabi
ਟਰੰਪ ਦੀਆਂ ਟਿੱਪਣੀਆਂ ਦੇ ਬਾਵਜੂਦ CUSMA ਫਿਲਹਾਲ ਲਾਗੂ ਰਹੇਗਾ: ਕਾਰਨੀ
ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਮੰਨਿਆ ਹੈ ਕਿ ਰਾਸ਼ਟਰਪਤੀ ਡੌਨਲਡ ਟਰੰਪ CUSMA ਵਪਾਰਕ ਸਮਝੌਤੇ ਨੂੰ ਅੱਗੇ ਵਧਾਉਣ ਨੂੰ ਲੈ ਕੇ ਹਾਂ-ਪੱਖੀ ਨਹੀਂ ਹਨ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਗੱਲ ਕਿਸੇ ਤੋਂ ਲੁਕੀ ਹੋਈ ਨਹੀਂ ਹੈ, ਹਾਲਾਂਕਿ, ਪੀ. ਐੱਮ. ਕਾਰਨੀ ਨੇ ਭਰੋਸਾ ਦਿੱਤਾ ਕਿ ਇਹ ਸਮਝੌਤਾ ਘੱਟੋ-ਘੱਟ ਆਉਣ ਵਾਲੇ ਕੁਝ ਸਮੇਂ ਤੱਕ ਤਾਂ ਲਾਗੂ ਰਹੇਗਾ।
Punjabi
ਮਿਸ਼ਨ ਆਰ.ਸੀ.ਐਮ.ਪੀ. ਨੇ ਗੈਰ-ਕਾਨੂੰਨੀ ਤੌਰ ‘ਤੇ ਸ਼ੂਟਿੰਗ ਕਰਨ ਵਾਲਿਆਂ ਵਿਰੁੱਧ ਕੀਤੀ ਕਾਰਵਾਈ, ਕਈ ਨੌਜਵਾਨਾਂ ਨੂੰ ਕੀਤਾ ਕਾਬੂ
ਮਿਸ਼ਨ ਆਰ.ਸੀ.ਐਮ.ਪੀ. ਨੇ ਲੌਸਟ ਕਰੀਕ ਫੋਰੈਸਟ ਸਰਵਿਸ ਰੋਡ ਵਿਚ ਗੈਰ-ਕਾਨੂੰਨੀ ਤੌਰ ‘ਤੇ ਸ਼ੂਟਿੰਗ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਪਿਛਲੇ ਹਫ਼ਤੇ ਕਈ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰ ਜ਼ਬਤ ਕੀਤੇ ਹਨ। 13 ਜੂਨ ਦੀ ਸ਼ਾਮ ਅਤੇ ਉਸ ਤੋਂ ਅਗਲੇ ਦਿਨ ਵੱਖ-ਵੱਖ ਕਾਰਵਾਈਆਂ ਦੌਰਾਨ ਪੁਲਿਸ ਨੇ ਸਰੀ, ਡੈਲਟਾ, ਐਬਟਸਫੋਰਡ ਅਤੇ ਨੋਵਾ ਸਕੋਸ਼ੀਆ ਦੇ ਨੌਜਵਾਨਾਂ ਨੂੰ ਫੜਿਆ, ਜਿਨ੍ਹਾਂ ਵਿਚੋਂ ਕੁਝ ਨੌਜਵਾਨ ਉੱਥੇ ਇੱਕ rap ਵੀਡੀਓ ਫਿਲਮਾਉਣ ਆਏ ਸਨ ਜਦੋਂ ਕਿ ਇੱਕ ਗਰੁੱਪ ਕੋਲੋਂ ਗੈਰ-ਕਾਨੂੰਨੀ ਹਥਿਆਰਾਂ ਦੇ ਨਾਲ-ਨਾਲ ਗੱਡੀਆਂ ਵਿਚ ਖੁੱਲ੍ਹੀ ਸ਼ਰਾਬ ਵੀ ਬਰਾਮਦ ਹੋਈ।
Punjabi
ਨਾਬਾਲਗ ਲੜਕੀ ਨਾਲ ਜਿਨਸੀ ਹਮਲੇ ਦੀ ਜਾਂਚ 'ਚ ਸ਼ੱਕੀ ਦੀ ਹੋਈ ਪਛਾਣ, ਕੀਤਾ ਗਿਆ ਗ੍ਰਿਫ਼ਤਾਰ
ਵੈਨਕੂਵਰ ਆਈਲੈਂਡ ਦੇ ਸ਼ਹਿਰ ਲੈਂਗਫੋਰਡ ਵਿਚ ਦਿਨ-ਦਿਹਾੜੇ ਇੱਕ ਬੱਸ ਸਟੋਪ 'ਤੇ ਨਾਬਾਲਗ ਲੜਕੀ ਨਾਲ sexual assault ਦੀ ਘਟਨਾ ਸਾਹਮਣੇ ਆਈ ਹੈ। ਵੈਸਟ ਸ਼ੋਰ ਆਰ.ਸੀ.ਐਮ.ਪੀ. ਨੇ ਇਸ ਮਾਮਲੇ ਵਿਚ ਇੱਕ 33 ਸਾਲਾ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਰਿਪੋਰਟ ਮੁਤਾਬਕ, ਇਹ ਘਟਨਾ 9 ਜੂਨ ਨੂੰ ਦੁਪਹਿਰ ਲਗਭਗ 3:00 ਵਜੇ ਜੈਕਲਿਨ ਰੋਡ ਅਤੇ ਸਟੇਸ਼ਨ ਐਵੇਨਿਊ ਦੇ ਇਲਾਕੇ ਵਿਚ ਵਾਪਰੀ ਸੀ, ਜਿੱਥੇ ਇੱਕ ਅਣਪਛਾਤੇ ਵਿਅਕਤੀ ਨੇ ਬੱਸ ਸਟੌਪ ‘ਤੇ ਖੜ੍ਹੀ ਲੜਕੀ ਨਾਲ ਪਹਿਲਾਂ ਥੋੜ੍ਹੀ ਗੱਲਬਾਤ ਕੀਤੀ ਅਤੇ ਫਿਰ ਉਸ ਨੂੰ sexually assault ਕੀਤਾ।
Punjabi
ਕੈਨੇਡਾ ਸਰਕਾਰ ਨੇ ਬਿੱਲ C-3 ਤਹਿਤ ਨਾਗਰਿਕਤਾ ਪ੍ਰਾਪਤ ਕਰਨ ਵਾਲੇ ਕੁਝ ਮਾਮਲਿਆਂ ਦੀ ਪ੍ਰੋਸੈਸਿੰਗ ਆਰਜ਼ੀ ਤੌਰ 'ਤੇ ਰੋਕੀ
ਕੈਨੇਡਾ ਸਰਕਾਰ ਨੇ ਬਿੱਲ C-3 ਯਾਨੀ ਲੋਸਟ ਕੈਨੇਡੀਅਨ ਕਾਨੂੰਨ ਤਹਿਤ ਨਾਗਰਿਕਤਾ ਲੈਣ ਵਾਲੇ ਨਵੇਂ ਬਿਨੈਕਾਰਾਂ ਦੇ ਕੁਝ ਕੇਸਾਂ ਦੀ ਫਾਈਨਲ ਪ੍ਰੋਸੈਸਿੰਗ 'ਤੇ ਆਰਜ਼ੀ ਤੌਰ 'ਤੇ ਰੋਕ ਲਗਾ ਦਿੱਤੀ ਹੈ। ਆਈ.ਆਰ.ਸੀ.ਸੀ. ਨੇ ਇਹ ਕਦਮ ਉਦੋਂ ਚੁੱਕਿਆ ਹੈ ਜਦੋਂ ਵਿਭਾਗ ਨੇ ਕੁਝ ਦਰਜਨ ਲੋਕਾਂ ਨੂੰ ਅਚਾਨਕ ਨੋਟਿਸ ਭੇਜ ਕੇ ਉਨ੍ਹਾਂ ਨੂੰ ਜਾਰੀ ਕੀਤੇ ਜਾ ਚੁੱਕੇ ਸਿਟੀਜ਼ਨਸ਼ਿਪ ਸਰਟੀਫਿਕੇਟ ਸਰੰਡਰ ਕਰਨ ਲਈ ਕਿਹਾ ਹੈ।