18.61C Vancouver
ADS

May 16, 2020 1:33 AM -

ਕੋਵਿਡ-19: ਕੈਨੇਡਾ 'ਚ ਅੱਜ 1,212 ਨਵੇਂ ਕੇਸ ਅਤੇ 90 ਮੌਤਾਂ ਹੋਈਆਂ ਰਿਪੋਰਟ

Share On
1-212-new-cases-and-90-covid-19-deaths-reported-in-canada
FILE - In this illustration provided by the Centers for Disease Control and Prevention (CDC) in January 2020 shows the 2019 Novel Coronavirus (2019-nCoV). This virus was identified as the cause of an outbreak of respiratory illness first detected in Wuhan, China. A woman in the San Francisco Bay Area who became ill after returning from a trip to China has become the ninth person in the U.S. to test positive for a new virus, health authorities said Sunday, Feb. 2, 2020. (CDC via AP, File)

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ 74,613 ਹੋ ਗਿਆ ਹੈ।

ਬੀ.ਸੀ. 'ਚ ਪੀੜਤਾਂ ਦੀ ਗਿਣਤੀ 2,407 ਹੋ ਚੁੱਕੀ ਹੈ। ਬੀ.ਸੀ. 'ਚ ਇਸ ਵਾਇਰਸ ਕਾਰਨ 140 ਲੋਕਾਂ ਦੀ ਜਾਨ ਵੀ ਚਲੀ ਗਈ ਹੈ।

ਔਂਟੈਰੀਓ ਵਿੱਚ ਹੁਣ ਇਸ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 21,922 ਤੱਕ ਪਹੁੰਚ ਗਈ ਹੈ।

ਸ਼ੁੱਕਰਵਾਰ ਦੁਪਹਿਰ ਤੱਕ ਦੇ ਅੰਕੜਿਆਂ ਅਨੁਸਾਰ, ਕਿਊਬੈਕ 'ਚ ਪੀੜਤਾਂ ਦੀ ਗਿਣਤੀ 41,420 ਦੱਸੀ ਗਈ ਹੈ।

ਕਿਊਬੈਕ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 3,401 ਤੱਕ ਪਹੁੰਚ ਗਈ ਹੈ।

ਇਸਤੋਂ ਅਲਾਵਾ ਐਲਬਰਟਾ 'ਚ 6,515, ਸਸਕੈਚਵਿਨ ਵਿੱਚ 590, ਮੈਨੀਟੋਬਾ 'ਚ 289, ਨਿਊ ਬਰੰਸਵਿਕ 'ਚ 120, ਨੋਵਾ ਸਕੌਸ਼ੀਆ 'ਚ 1,034, ਪੀ.ਈ.ਆਈ. 'ਚ 27, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ।

ਕੈਨੇਡਾ 'ਚ ਕੁੱਲ 5,562 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ।

ਕੈਨੇਡਾ ਦੇ ਰਿਕਵਰ ਕਰਨ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ ਵੀ 37,000 ਦੇ ਨੇੜ ਪਹੁੰਚ ਗਈ ਹੈ।

ਹੁਣ ਕੈਨੇਡਾ ਦੇ 74,602 ਵਾਇਰਸ ਪ੍ਰਭਾਵਿਤ ਲੋਕ ਵਾਇਰਸ ਤੋਂ ਰਿਕਵਰ ਕਰ ਚੁੱਕੇ ਹਨ।

Latest news

u-s-kayaker-dies-after-capsizing-on-b-c-s-okanagan-lake
Punjabi

ਬੀ.ਸੀ. ਦੇ ਓਕਾਨਾਗਨ ਲੇਕ ਵਿਚ ਕਾਯਕਰ ਪਲਟਣ ਕਾਰਨ ਅਮਰੀਕੀ ਨਾਗਰਿਕ ਦੀ ਮੌਤ

ਬੀ. ਸੀ. ਵਿਚ ਕੈਲੋਨਾ ਨੇੜੇ ਓਕਾਨਾਗਨ ਲੇਕ ਵਿਚ ਇੱਕ ਕਾਯਕਰ ਪਲਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਵੈਸਟ ਕੈਲੋਨਾ ਆਰ.ਸੀ.ਐਮ.ਪੀ.ਮੁਤਾਬਕ ਇਹ ਹਾਦਸਾ 19 ਜੂਨ ਨੂੰ ਸ਼ਾਮ ਕਰੀਬ 7 ਵਜੇ ਵੈਸਟਬੈਂਕ ਫਸਟ ਨੇਸ਼ਨ ਬੀਚ ਨੇੜੇ ਵਾਪਰਿਆ, ਜਿੱਥੇ ਅਚਾਨਕ ਚੱਲੀਆਂ ਤੇਜ਼ ਹਵਾਵਾਂ ਕਾਰਨ ਕਾਇਕ ਵਿਚ ਸਵਾਰ ਦੋਵੇਂ ਪੈਡਲਰ ਪਾਣੀ ਵਿਚ ਡਿੱਗ ਗਏ ਅਤੇ ਤੈਰ ਕੇ ਕਿਨਾਰੇ ਆਉਣ ਦੀ ਕੋਸ਼ਿਸ਼ ਕਰਨ ਲੱਗੇ ਪਰ ਇਨ੍ਹਾਂ ਵਿਚੋਂ ਇੱਕ ਵਿਅਕਤੀ ਪਾਣੀ ਅੰਦਰ ਡੁੱਬ ਗਿਆ ਜੋ ਬਾਅਦ ਵਿਚ ਉੱਪਰ ਨਹੀਂ ਆ ਸਕਿਆ।
house-destroyed-in-wildfire-near-b-c-s-lytton-village-ahead-of-2021-fire-anniversary
Punjabi

ਲਿਟਨ ਨੇੜੇ ਜੰਗਲੀ ਅੱਗ ਨੇ ਇੱਕ ਘਰ ਕੀਤਾ ਸੁਆਹ, 2021 ਦੀ ਤਬਾਹੀ ਦੀਆਂ ਯਾਦਾਂ ਤਾਜ਼ਾ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬੇਕਾਬੂ ਹੋਈ ਜੰਗਲੀ ਅੱਗ ਵਿਚ ਇੱਕ ਘਰ ਇਸ ਦੀ ਲਪੇਟ ਵਿਚ ਆਉਣ ਨਾਲ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਇਹ ਮੰਦਭਾਗੀ ਘਟਨਾ 2021 ਦੇ ਉਸ ਭਿਆਨਕ ਜੰਗਲੀ ਅੱਗ ਦੀ ਪੰਜਵੀਂ ਬਰਸੀ ਤੋਂ ਮਹਿਜ਼ ਕੁਝ ਦਿਨ ਪਹਿਲਾਂ ਵਾਪਰੀ ਹੈ, ਜਿਸ ਵਿਚ ਇਹ ਪੂਰਾ ਇਲਾਕਾ ਤਬਾਹ ਹੋ ਗਿਆ ਸੀ ਅਤੇ ਦੋ ਲੋਕਾਂ ਦੀ ਜਾਨ ਚਲੀ ਗਈ ਸੀ। ਮੌਜੂਦਾ ਸਮੇਂ ਬਲ ਰਹੀ ਅੱਗ ਦੀ ਲਪੇਟ ਵਿਚ ਆਉਣ ਕਾਰਨ ਹੋਰ ਕਿੰਨੇ structures ਨੂੰ ਨੁਕਸਾਨ ਪਹੁੰਚਿਆ ਹੈ, ਇਸ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ ਕਿਉਂਕਿ ਬਚਾਅ ਟੀਮਾਂ ਅਜੇ ਤੱਕ ਪ੍ਰਭਾਵਿਤ ਇਲਾਕਿਆਂ ਦਾ ਮੁਲਾਂਕਣ ਨਹੀਂ ਕਰ ਸਕੀਆਂ ਹਨ।
carney-pays-tribute-to-air-india-flight-182-victims-vows-stronger-security-measures
Punjabi

ਪੀ.ਐਮ. ਕਾਰਨੀ ਨੇ ਏਅਰ ਇੰਡੀਆ ਫਲਾਈਟ 182 ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਤੋਂ 41 ਸਾਲ ਪਹਿਲਾਂ ਏਅਰ ਇੰਡੀਆ ਦੀ ਫਲਾਈਟ 182 'ਤੇ ਹੋਏ ਬੰਬ ਧਮਾਕੇ ਦੇ ਪੀੜਤਾਂ ਲਈ ਰਾਸ਼ਟਰੀ ਯਾਦਗਾਰੀ ਦਿਵਸ 'ਤੇ ਬਿਆਨ ਜਾਰੀ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਹਮਲੇ ਵਿਚ 268 ਕੈਨੇਡੀਅਨਜ਼ ਸਮੇਤ 329 ਬੇਕਸੂਰ ਲੋਕਾਂ ਦੀ ਜਾਨ ਲਈ ਗਈ,ਜੋ ਕਿ ਕੈਨੇਡਾ ਦੇ ਇਤਿਹਾਸ ਦਾ ਸਭ ਤੋਂ ਘਾਤਕ ਹਮਲਾ ਸੀ।
alberta-reverses-increase-in-minimum-alcohol-prices
Punjabi

ਐਲਬਰਟਾ ਸਰਕਾਰ ਨੇ ਸ਼ਰਾਬ ਦੀ ਘੱਟੋ-ਘੱਟ ਕੀਮਤ ਵਿੱਚ ਵਾਧਾ ਵਾਪਸ ਲਿਆ

ਐਲਬਰਟਾ ਸਰਕਾਰ ਨੇ ਸੂਬੇ ਦੇ ਹੋਸਪਟੈਲਿਟੀ ਸੈਕਟਰ ਨੂੰ ਪ੍ਰਭਾਵਿਤ ਕਰਨ ਵਾਲੇ ਨਿਯਮਾਂ 'ਤੇ ਚੱਲ ਰਹੀ ਬਹਿਸ ਦਰਮਿਆਨ ਸ਼ਰਾਬ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਪਲਟਣ ਦਾ ਫ਼ੈਸਲਾ ਕੀਤਾ ਹੈ।ਸਰਵਿਸ ਮੰਤਰੀ ਡੇਲ ਨੈਲੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਐਲਬਰਟਾ ਗੇਮਿੰਗ, ਸ਼ਰਾਬ ਅਤੇ ਭੰਗ (AGLC) ਨੂੰ ਬਾਰਾਂ ਅਤੇ ਰੈਸਟੋਰੈਂਟਾਂ ਵਿੱਚ ਦਿੱਤੀ ਜਾਣ ਵਾਲੀ ਸ਼ਰਾਬ ਦੀਆਂ ਘੱਟੋ-ਘੱਟ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ।
edmonton-lifts-water-supply-alert-after-stormwater-system-stabilizes
Punjabi

ਐਡਮਿੰਟਨ ਵਿੱਚ ਪਾਣੀ ਸਪਲਾਈ ਸਬੰਧੀ ਜਾਰੀ ਚੇਤਾਵਨੀ ਖ਼ਤਮ, ਹਾਲਾਤ ਹੋਏ ਸਧਾਰਨ

ਐਡਮਿੰਟਨ ਵਿੱਚ ਭਾਰੀ ਮੀਂਹ ਤੋਂ ਬਾਅਦ ਜਾਰੀ ਕੀਤਾ ਗਿਆ ਵਾਟਰ ਸਪਲਾਈ ਅਲਰਟ ਹੁਣ ਹਟਾ ਲਿਆ ਗਿਆ ਹੈ। ਔਫੀਸ਼ੀਅਲਜ਼ ਮੁਤਾਬਕ ਮੀਂਹ ਦੇ ਪਾਣੀ ਦਾ ਸਿਸਟਮ ਹੁਣ ਪੂਰੀ ਤਰ੍ਹਾਂ ਸਥਿਰ ਹੋ ਗਿਆ ਹੈ, ਜਿਸ ਕਾਰਨ ਸ਼ਹਿਰ ਦੇ ਨਿਵਾਸੀ ਆਪਣੀ ਆਮ ਰੁਟੀਨ ਵੱਲ ਪਰਤ ਸਕਦੇ ਹਨ।ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਮੀਂਹ ਕਾਰਨ ਕਈ ਸਟੋਮਵਾਟਰ ਸਿਸਟਮਾਂ 'ਤੇ ਬਹੁਤ ਜ਼ਿਆਦਾ ਦਬਾਅ ਪੈ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link