12.76C Vancouver
ADS

May 18, 2021 1:57 AM -

ਬੀ.ਸੀ. 'ਚ ਕੋਵਿਡ-19 ਦੇ 1,360 ਮਾਮਲੇ ਤੇ 14 ਮੌਤਾਂ ਹੋਈਆਂ ਰਿਪੋਰਟ; ਡਾ. ਬੌਨੀ ਹੈਨਰੀ ਨੇ ਲੌਂਗ-ਵੀਕਐਂਡ 'ਤੇ ਯਾਤਰਾ ਤੋਂ ਕੀਤਾ ਸਾਵਧਾਨ

Share On
1-360-new-covid-19-cases-and-14-deaths-reported-over-the-weekend-in-b-c
Provincial health officer Dr. Bonnie Henry during a news conference in Victoria. (B.C. Government)

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਦਾ ਕਹਿਣਾ ਹੈ ਕਿ ਬੀ.ਸੀ. 'ਚ ਆਉਂਦੇ ਲੌਂਗ-ਵੀਕਐਂਡ ਲਈ ਲੋਕਾਂ ਨੂੰ ਯਾਤਰਾ ਸੰਬੰਧੀ ਪਬੰਦੀਆਂ ਦੀ ਪਾਲਣਾ ਕਰਨੀ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਇਹ ਸਮਝਿਆ ਜਾ ਸਕਦਾ ਹੈ ਕਿ ਬਹੁਤ ਸਾਰੇ ਲੋਕ ਮਈ ਦੇ ਲੌਂਗ-ਵੀਕਐਂਡ ਨੂੰ ਗਰਮੀ ਦੀ ਰੁੱਤ ਦੀ ਸ਼ੁਰੂਆਤ ਵਜੋਂ ਵੇਖਦੇ ਹਨ।

ਪਰ ਡਾ. ਬੌਨੀ ਹੈਨਰੀ ਨੇ ਕਿਹਾ ਕਿ ਹਾਲ ਦੀ ਘੜੀ ਯਾਤਰਾ ਸੰਬੰਧੀ ਪਬੰਦੀਆਂ ਦੀ ਪਾਲਣਾ ਕਰਦੇ ਰਹਿਣਾ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਫਿਲਹਾਲ ਸੂਬਾ ਤਿਆਰ ਨਹੀਂ ਹੈ ਕਿ ਯਾਤਰਾ ਸੰਬੰਧੀ ਪਬੰਦੀਆਂ 'ਚ ਢਿੱਲ ਵਰਤੀ ਜਾਵੇ।

ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਵੱਡੇ ਇਕੱਠ ਜਾਂ ਬਹੁਤੀ ਆਵਾਜਾਈ ਕਾਬੂ ਹੇਠ ਆਉਂਦੇ ਜਾਪਦੇ ਸੰਕ੍ਰਮਣ 'ਚ ਤੇਜ਼ੀ ਲਿਆ ਸਕਦੀ ਹੈ।

ਡਾ. ਬੌਨੀ ਹੈਨਰੀ ਨੇ ਕਿਹਾ ਕਿ ਅੱਜ ਦਾ ਲਿਆ ਕੋਈ ਫੈਸਲਾ ਆਉਂਦੇ 2 ਹਫ਼ਤਿਆਂ ਦੇ ਭਵਿੱਖ ਦਾ ਫੈਸਲਾ ਕਰ ਸਕਦਾ ਹੈ।

ਉਨ੍ਹਾਂ ਕਿਹਾ ਕਿ ਹੁਣ ਵੀ ਹਰ ਰੋਜ਼ 400 ਤੋਂ 500 ਮਾਮਲੇ ਰਿਪੋਰਟ ਹੋ ਰਹੇ ਹਨ ਜੋ ਕਿ ਯਾਦ ਦਵਾਉਂਦੇ ਹਨ ਕਿ ਇਹ ਵਾਇਰਸ ਖਤਮ ਨਹੀਂ ਹੋਇਆ ਹੈ।

ਉਨ੍ਹਾਂ ਕਿਹਾ ਕਿ ਢਿੱਲ ਦੇਣ ਬਾਰੇ ਵੀ ਪਲੈਨ ਮੌਜੂਦ ਹੈ ਜਿਸ ਨੂੰ ਸਮਾਂ ਆਉਣ 'ਤੇ ਸਾਂਝਾ ਕੀਤਾ ਜਾਵੇਗਾ।

ਵੀਕਐਂਡ ਦੌਰਾਨ 1,360 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਵਿਡ-19 ਦੇ 1,360 ਮਾਮਲੇ ਰਿਪੋਰਟ ਹੋਏ ਹਨ।

ਦੁੱਖ ਦੀ ਗੱਲ ਸੀ ਕਿ 14 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 139,664 ਤਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,649 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 5,021 ਤਕ ਪਹੁੰਚ ਗਏ ਹਨ।

ਕੁੱਲ 350 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 132 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਇਹ ਬੀਤੇ 72 ਘੰਟੇ ਦਾ ਅੰਕੜਾ ਹੈ।

ਇਸ ਦੌਰਾਨ ਸ਼ੁੱਕਰਵਾਰ ਨੂੰ 443, ਸ਼ਨੀਵਾਰ ਨੂੰ 493 ਅਤੇ ਐਤਵਾਰ ਨੂੰ 424 ਮਾਮਲੇ ਰਿਪੋਰਟ ਹੋਏ ਹਨ।

ਬੀ.ਸੀ. 'ਚ ਵੀਕਐਂਡ ਦੌਰਾਨ 135,133 ਕੋਵਿਡ-19 ਖੁਰਾਕਾਂ ਹੋਈਆਂ ਪ੍ਰਦਾਨ

ਬੀ.ਸੀ. 'ਚ ਇਸ ਵੀਕਐਂਡ ਦੌਰਾਨ ਕੋਵਿਡ-19 ਸੰਬੰਧੀ 135,133 ਖੁਰਾਕਾਂ ਪ੍ਰਦਾਨ ਕੀਤੀਆਂ ਗਈਆਂ ਹਨ।

ਇਸ ਦੇ ਨਾਲ ਹੀ ਸਬੈ 'ਚ ਵੈਕਸੀਨ ਦੀਆਂ ਕੁੱਲ 2,528,398 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।

ਇਸ ਦੌਰਾਨ 130,073 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link