17.29C Vancouver
ADS

Dec 22, 2020 2:01 AM -

ਬੀ.ਸੀ. 'ਚ ਕੋਵਿਡ-19 ਦੇ 1,667 ਹੋਰ ਮਾਮਲੇ ਤੇ 41 ਮੌਤਾਂ ਹੋਈਆਂ ਰਿਪੋਰਟ; 3,644 ਲੋਕਾਂ ਨੂੰ ਪ੍ਰਦਾਨ ਕੀਤੀ ਗਈ ਵੈਕਸੀਨੇਸ਼ਨ

Share On
1-667-new-covid-19-cases-and-41-deaths-reported-in-b-c-3-644-people-vaccinated-last-week
(File) -  British Columbia's Provincial Health Officer, Dr. Bonnie Henry giving her views during a press conference. - (B.C. Government)

ਅੱਜ ਬੀ.ਸੀ. 'ਚ ਕੋਵਿਡ-19 ਦੇ 1,667 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਦੁੱਖ ਦੀ ਗੱਲ ਸੀ ਕਿ 41 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 47,067 ਤੱਕ ਪਹੁੰਚ ਗਈ ਹੈ।

ਇਹ ਬੀਤੇ 72 ਘੰਟੇ ਦਾ ਅੰਕੜਾ ਹੈ ਜਿਸ ਦੌਰਾਨ ਸ਼ੁੱਕਰਵਾਰ ਨੂੰ 652, ਸ਼ਨੀਵਾਰ ਨੂੰ 486, ਅਤੇ ਐਤਵਾਰ ਤੋਂ ਸੋਮਵਾਰ ਵਿਚਾਲੇ 529 ਮਾਮਲੇ ਰਿਪੋਰਟ ਹੋਣ ਦੀ ਜਾਣਕਾਰੀ ਦਿੱਤੀ ਗਈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 765 ਹੋ ਗਈ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 9,718 ਤੱਕ ਪਹੁੰਚ ਗਏ ਹਨ।

ਕੁੱਲ 341 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 80 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਵੈਕਸੀਨ ਪ੍ਰਦਾਨ ਕੀਤੇ ਜਾਣ ਦਾ ਸਿਲਸਿਲਾ ਜਾਰੀ

ਡਾ. ਬੌਨੀ ਹੈਨਰੀ ਦਾ ਕਹਿਣਾ ਹੈ ਕਿ ਬੀ.ਸੀ. 'ਚ ਮੰਗਲਵਾਰ ਤੋਂ ਵੈਕਸੀਨੇਸ਼ਨ ਸ਼ੁਰੂ ਹੋਣ ਤੋਂ ਬਾਅਦ, ਹੁਣ ਤੱਕ 3,644 ਹੈਲਥ ਕੇਅਰ ਵਰਕਰਾਂ ਨੂੰ ਵੈਕਸੀਨ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਯਾਦ ਰਹੇ ਉਨ੍ਹਾਂ ਬੀਤੇ ਹਫ਼ਤੇ ਕਿਹਾ ਸੀ ਕਿ ਇਸ ਹਫ਼ਤੇ ਤੋਂ ਵੈਕਸੀਨ ਦੀ ਡਿਲੀਵਰੀ ਪ੍ਰਤੀ ਦਿਨ ਦੇ ਆਧਾਰ 'ਤੇ ਸ਼ੁਰੂ ਹੋ ਜਾਵੇਗੀ।

ਡਾ. ਹੈਨਰੀ ਨੇ ਦੱਸਿਆ ਸੀ ਕਿ ਇਹ ਇੱਕ 'ਮੂਵਿੰਗ ਟਾਰਗੈਟ' ਹੈ ਅਤੇ ਕਈ ਵਾਰ ਇੱਕੋ ਦਿਨ 'ਚ ਇੱਕ ਤੋਂ ਵਧੇਰੇ ਡਿਲਿਵਰੀਆਂ ਹੋਇਆ ਕਰਨਗੀਆਂ।

ਯਾਦ ਰਹੇ ਬੀ.ਸੀ. 'ਚ ਪਹਿਲੀ ਵੈਕਸੀਨ 64 ਸਾਲਾ ਨਿਸ਼ਾ ਯੂਨਸ ਨਾਮ ਦੀ ਵੈਨਕੂਵਰ ਜਨਰਲ ਹਸਪਤਾਲ 'ਚ ਰੈਜ਼ੀਡੈਂਸ਼ੀਅਲ ਕੇਅਰ ਏਡ ਵਰਕਰ ਨੂੰ ਪ੍ਰਦਾਨ ਕੀਤੀ ਗਈ ਸੀ।

Latest news

bc-green-leader-emily-lowan-to-run-in-saanich-north-after-rob-botterell-retires
Punjabi

ਰੌਬ ਬੋਟਰੈਲ ਦੀ ਸਿਆਸਤ ਤੋਂ ਰਿਟਾਇਰਮੈਂਟ, ਐਮਿਲੀ ਲੋਵਨ ਸਾਨਿਚ ਨੌਰਥ ਤੋਂ ਲੜੇਗੀ ਚੋਣ

ਬੀਸੀ ਗ੍ਰੀਨ ਪਾਰਟੀ ਦੇ ਹਾਲੀਆ ਵਿਧਾਇਕ ਰੌਬ ਬੋਟਰੈਲ ਨੇ ਸਿਆਸਤ ਤੋਂ ਰਿਟਾਇਰ ਹੋਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਸੀਟ ਸਾਨਿਚ ਨੌਰਥ ਐਂਡ ਦ ਆਈਲੈਂਡਜ਼ ਤੋਂ ਹੁਣ ਖੁਦ ਬੀਸੀ ਗ੍ਰੀਨ ਪਾਰਟੀ ਦੀ ਲੀਡਰ ਐਮਿਲੀ ਲੋਵਨ ਚੋਣ ਮੈਦਾਨ ਵਿਚ ਉਤਰੇਗੀ। ਬੋਟਰੈਲ ਨੇ ਸੂਬੇ ਦੀ ਰਾਜਧਾਨੀ ਵਿਕਟੋਰੀਆ ਵਿਖੇ ਲੋਵਨ ਨਾਲ ਮਿਲ ਕੇ ਕੀਤੀ ਗਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਆਪਣੀ ਸੇਵਾਮੁਕਤੀ ਦੀ ਪੁਸ਼ਟੀ ਕੀਤੀ।
ontario-launches-canadas-first-medical-drone-pilot-program
Punjabi

ਓਨਟਾਰੀਓ ’ਚ ਕੈਨੇਡਾ ਦਾ ਪਹਿਲਾ ਮੈਡੀਕਲ ਡਰੋਨ ਪਾਇਲਟ ਪ੍ਰੋਗਰਾਮ ਸ਼ੁਰੂ

ਕੈਨੇਡਾ ਵਿਚ ਆਪਣੀ ਤਰ੍ਹਾਂ ਦਾ ਪਹਿਲਾ ਮੈਡੀਕਲ ਡਰੋਨ ਪਾਇਲਟ ਪ੍ਰੋਗਰਾਮ ਓਨਟਾਰੀਓ ਦੇ ਪੀਲ ਰੀਜਨਲ ਵਿਚ ਪੈਰਾਮੈਡਿਕ ਸਰਵਿਸ ਵੱਲੋਂ ਸ਼ੁਰੂ ਕੀਤਾ ਗਿਆ ਹੈ, ਜੋ ਐਮਰਜੈਂਸੀ ਦੀ ਸਥਿਤੀ ਵਿਚ ਐਂਬੂਲੈਂਸ ਪਹੁੰਚਣ ਤੋਂ ਪਹਿਲਾਂ ਹੀ ਮਰੀਜ਼ਾਂ ਤੱਕ ਜਾਨ-ਬਚਾਊ ਸਮੱਗਰੀ ਪਹੁੰਚਾਏਗਾ। ਪੀਲ ਰੀਜਨਲ ਪੈਰਾਮੈਡਿਕ ਸਰਵਿਸ ਨੇ ਫਿਲਹਾਲ ਇਸ ਨੂੰ ਬੋਲਟਨ ਖੇਤਰ ਵਿਚ ਸ਼ੁਰੂ ਕੀਤਾ ਹੈ, ਜਿਥੇ ਇਸ ਪ੍ਰੋਜੈਕਟ ਤਹਿਤ ਜਦੋਂ ਕੋਈ ਵਿਅਕਤੀ 911 'ਤੇ ਕਾਲ ਕਰੇਗਾ ਤਾਂ ਐਂਬੂਲੈਂਸ ਦੇ ਨਾਲ-ਨਾਲ ਇੱਕ ਡ੍ਰੋਨ ਵੀ ਮੌਕੇ 'ਤੇ ਰਵਾਨਾ ਕੀਤਾ ਜਾ ਸਕਦਾ ਹੈ।
one-charged-second-suspect-sought-in-granville-street-face-slashing
Punjabi

ਗ੍ਰੈਨਵਿਲ ਸਟ੍ਰੀਟ ਫੇਸ-ਸਲੈਸ਼ਿੰਗ ਮਾਮਲੇ ’ਚ ਇੱਕ ਗ੍ਰਿਫ਼ਤਾਰ, ਦੂਜੇ ਸ਼ੱਕੀ ਦੀ ਕੀਤਾ ਜਾ ਰਹੀ ਭਾਲ

ਵੈਨਕੂਵਰ ਦੇ ਡਾਊਨਟਾਊਨ ਵਿਚ ਪਿਛਲੇ ਮਹੀਨੇ ਇੱਕ 19 ਸਾਲਾ ਨੌਜਵਾਨ ਦੇ ਚਿਹਰੇ 'ਤੇ ਬਲੇਡ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਅਤੇ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ, ਜਦੋਂ ਕਿ ਉਸ ਦਾ ਦੂਜਾ ਸਾਥੀ ਫਰਾਰ ਹੈ। ਪੁਲਿਸ ਮੁਤਾਬਕ, ਘਟਨਾ 8 ਅਗਸਤ ਨੂੰ ਤੜਕੇ ਲਗਭਗ 3:20 ਵਜੇ ਗ੍ਰੈਨਵਿਲ ਸਟ੍ਰੀਟ ਦੇ 900-ਬਲਾਕ ਵਿਚ ਵਾਪਰੀ ਸੀ, ਪੀੜਤ ਆਪਣੇ ਦੋਸਤਾਂ ਨਾਲ ਘੁੰਮ ਰਿਹਾ ਸੀ।
canadas-population-growth-hits-slowest-pace-since-wwii
Punjabi

ਕੈਨੇਡਾ ਦੀ ਆਬਾਦੀ ਵਾਧੇ ਦੀ ਰਫ਼ਤਾਰ ਵਿਸ਼ਵ ਯੁੱਧ II ਤੋਂ ਬਾਅਦ ਹੋਈ ਸਭ ਤੋਂ ਹੌਲੀ

ਕੈਨੇਡਾ ਦੀ ਆਬਾਦੀ ਵਿਚ ਜੁਲਾਈ 2025 ਤੋਂ ਜੁਲਾਈ 2026 ਵਿਚਕਾਰ 0.5 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਵਿਸ਼ਵ ਯੁੱਧ II ਤੋਂ ਬਾਅਦ ਹੁਣ ਤੱਕ ਦੀ ਸਭ ਤੋਂ ਹੌਲੀ ਰਫ਼ਤਾਰ ਹੈ। ਸਟੈਟਿਸਟਿਕਸ ਕੈਨੇਡਾ ਦੇ ਅੰਕੜਿਆਂ ਮੁਤਾਬਕ, ਆਬਾਦੀ ਵਧਣ ਦੀ ਇਹ ਦਰ ਉਸ ਸਮੇਂ ਨਾਲੋਂ ਵੀ ਘੱਟ ਹੈ ਜਦੋਂ ਕੋਵਿਡ-19 ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਦੇਸ਼ ਵਿਚ ਸਰਹੱਦੀ ਪਾਬੰਦੀਆਂ ਲਗਾਈਆਂ ਗਈਆਂ ਸਨ।
b-c-election-advance-voting-set-for-october-16-21
Punjabi

ਬੀ.ਸੀ. ਚੋਣਾਂ: 16 ਤੋਂ 21 ਅਕਤੂਬਰ ਤੱਕ ਹੋਵੇਗੀ ਐਡਵਾਂਸ ਵੋਟਿੰਗ

ਬੀ.ਸੀ. ਵਿਚ ਚੋਣਾਂ ਨੂੰ ਲੈ ਕੇ ਪੂਰੀ ਹਲਚਲ ਹੈ ਅਤੇ ਇਸ ਨੂੰ ਸਫ਼ਲ ਬਣਾਉਣ ਲਈ ਇਲੈਕਸ਼ਨਜ਼ ਬੀ.ਸੀ. ਨੇ ਐਡਵਾਂਸ ਵੋਟਿੰਗ 16 ਅਕਤੂਬਰ ਤੋਂ 21 ਅਕਤੂਬਰ ਤੱਕ ਕਰਵਾਏ ਜਾਣ ਦਾ ਐਲਾਨ ਕੀਤਾ ਹੈ, ਜਿਸ ਲਈ ਸਵੇਰੇ 8:00 ਵਜੇ ਤੋਂ ਰਾਤ 8:00 ਵਜੇ ਤੱਕ ਵੋਟ ਪਾਈ ਜਾ ਸਕੇਗੀ। ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਕੋਲ ਮੈਦਾਨ ਵਿਚ ਉਤਰਨ ਅਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਤਿੰਨ ਅਕਤੂਬਰ ਤੱਕ ਦਾ ਆਖ਼ਰੀ ਮੌਕਾ ਹੋਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link