12.66C Vancouver
ADS

May 14, 2021 3:29 PM -

ਬਰਨਬੀ ਵਿੱਚ ਗੋਲੀ ਚੱਲਣ ਦੀ ਵਾਰਦਾਤ ਵਿੱਚ ਇੱਕ ਵਿਅਕਤੀ ਦੀ ਮੌਤ, ਦੋ ਜ਼ਖ਼ਮੀ

Share On
1-dead-2-injured-in-shooting-at-burnabys-market-crossing
A bullet hole is seen in the windshield of an RCMP vehicle approximately 4 km from Vancouver International Airport after a one person was killed during a shooting outside the international departures terminal at the airport in Richmond, B.C. on Sunday, May 9, 2021. THE CANADIAN PRESS/Darryl Dyck

ਲੋਅਰ ਮੇਨਲੈਂਡ ਵਿੱਚ ਬੀਤੇ ਕੁਝ ਹਫਤਿਆਂ ਤੋਂ ਗੈਂਗ ਹਿੰਸਾ ਦੇ ਚਲਦਿਆਂ ਕੱਲ ਰਾਤ ਇਕ ਹੋਰ ਵਿਅਸਤ ਸ਼ਾਪਿੰਗ ਮਾਲ ਵਿੱਚ ਗੋਲੀ ਚੱਲਣ ਦੀ ਵਾਰਦਾਤ ਵਾਪਰੀ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।

ਇਹ ਘਟਨਾ ਵੀਰਵਾਰ ਰਾਤ ਤਕਰੀਬਨ 8:30 ਵਜੇ ਬਰਨਬੀ ਵਿੱਚ ਮਰੀਨ ਵੇਅ ਦੇ ਨਜ਼ਦੀਕ ਮਾਰਕਿਟ ਕਰਾਸਿੰਗ ਸ਼ਾਪਿੰਗ ਕੰਪਲੈਕਸ ਦੇ ਬਾਇਰਨ ਰੋਡ ਕੈਕਟਸ ਕਲੱਬ ਰੈਸਟੋਰੈਂਟ ਦੇ ਬਾਹਰ ਵਾਪਰੀ।

ਅਧਿਕਾਰੀਆਂ ਅਨੁਸਾਰ ਮ੍ਰਿਤਕ ਨੂੰ ਨਿਸ਼ਾਨਾ ਬਣਾਇਆ ਗਿਆ ਪ੍ਰਤੀਤ ਹੁੰਦਾ ਹੈ।

ਜਿੱਥੇ ਇੱਕ ਵਿਅਕਤੀ ਮੌਕੇ ’ਤੇ ਹੀ ਦਮ ਤੋੜ ਗਿਆ ਉੱਥੇ ਹੀ ਉਸ ਦੇ ਦੋ ਸਾਥੀਆਂ, ਇੱਕ ਆਦਮੀ ਅਤੇ ਇੱਕ ਔਰਤ ਨੂੰ ਜ਼ਖਮੀ ਹਾਲਤ ਵਿਚ ਰੌਇਲ ਕੋਲੰਬੀਅਨ ਹਸਪਤਾਲ ਲਿਜਾਇਆ ਗਿਆ।

ਸ਼ੱਕੀ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

ਬਰਨਬੀ ਆਰ.ਸੀ.ਐਮ.ਪੀ. ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨਾਲ ਮਿਲ ਕੇ ਹੁਣ ਮਾਮਲੇ ਦੀ ਜਾਂਚ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਇਹ ਘਟਨਾ ਲੋਅਰ ਮੇਨਲੈਂਡ ਵਿੱਚ ਗੈਂਗ ਹਿੰਸਾ ਦੌਰਾਨ ਦਿਨ ਦਿਹਾੜੇ ਵਾਪਰ ਰਹੀਆਂ ਗੋਲੀ ਚੱਲਣ ਦੀਆਂ ਵਾਰਦਾਤਾਂ ਦੇ ਸੰਬੰਧ ਵਿੱਚ ਬੀ.ਸੀ. ਦੇ ਸੌਲੀਸਿਟਰ ਜਨਰਲ ਮਾਈਕ ਫਾਰਨਵਰਥ ਅਤੇ ਪੁਲੀਸ ਏਜੰਸੀਆਂ ਦੀ ਬੈਠਕ ਤੋਂ ਕੁਝ ਘੰਟੇ ਬਾਅਦ ਵਾਪਰੀ।

Latest news

american-doctors-move-to-b-c-amid-eased-licensing-rules
Punjabi

ਅਮਰੀਕੀ ਡਾਕਟਰਾਂ ਨੂੰ ਬੀ.ਸੀ. ਦੇ ਸੌਖੇ ਨਿਯਮ ਪਸੰਦ ਆਏ, ਪਰਿਵਾਰਾਂ ਸਮੇਤ ਸੂਬੇ ਵੱਲ ਕੀਤਾ ਰੁਖ

ਬ੍ਰਿਟਿਸ਼ ਕੋਲੰਬੀਆ ਸਰਕਾਰ ਦੇ ਸੌਖੇ ਨਿਯਮਾਂ ਸਦਕਾ ਕਈ ਅਮਰੀਕੀ ਡਾਕਟਰ ਆਪਣੇ ਪਰਿਵਾਰਾਂ ਸਮੇਤ ਇੱਥੇ ਸ਼ਿਫਟ ਹੋ ਰਹੇ ਹਨ। ਹਾਲ ਹੀ ਵਿਚ ਬੀ. ਸੀ. ਦੇ ਰਿਮੋਟ ਕੋਸਟਲ ਇਲਾਕੇ ਪੇਂਡਰ ਹਾਰਬਰ ਵਿਚ ਦੋ ਡਾਕਟਰ ਆ ਕੇ ਵਸੇ ਹਨ ਅਤੇ ਉੱਥੋਂ ਦੇ ਹੈਲਥ ਸੈਂਟਰ ਵਿਚ ਸੇਵਾਵਾਂ ਦੇ ਰਹੇ ਹਨ। ਇਹ ਇਲਾਕਾ ਲੰਬੇ ਸਮੇਂ ਤੋਂ ਡਾਕਟਰਾਂ ਦੀ ਕਮੀ ਨਾਲ ਜੂਝ ਰਿਹਾ ਸੀ, ਜਿੱਥੇ 500 ਤੋਂ ਵੱਧ ਲੋਕਾਂ ਦੀ ਦੇਖਭਾਲ ਲਈ ਸਿਰਫ਼ ਇੱਕ ਪਾਰਟ-ਟਾਈਮ ਡਾਕਟਰ ਸੀ ਪਰ ਹੁਣ ਅਮਰੀਕੀ ਡਾਕਟਰ ਵੀ ਇੱਥੇ ਸੇਵਾਵਾਂ ਦੇ ਰਹੇ ਹਨ।
two-surveys-raise-concerns-over-canadas-trade-and-jobs
Punjabi

ਕੈਨੇਡਾ ਦੇ ਵਪਾਰ ਨੂੰ ਲੈ ਕੇ ਦੋ ਸਰਵੇਖਣਾਂ ਨੇ ਵਧਾਈ ਚਿੰਤਾ

ਕੈਨੇਡਾ ਦੇ ਵਪਾਰ ਨਾਲ ਸਬੰਧਤ ਦੋ ਤਾਜ਼ਾ ਸਰਵੇ ਹੋਏ ਹਨ, ਜਿਨ੍ਹਾਂ ਵਿਚ ਛੋਟੇ ਕਾਰੋਬਾਰਾਂ ਅਤੇ ਨੌਕਰੀਆਂ ਦੇ ਸਿਲਸਿਲੇ ਵਿਚ ਚਿਤਾਵਨੀ ਦਿੱਤੀ ਗਈ ਹੈ। ਕੈਨੇਡੀਅਨ ਫੈਡਰੇਸ਼ਨ ਆਫ ਇੰਡੀਪੈਂਡੈਂਟ ਬਿਜ਼ਨਸ ਵਲੋਂ ਬੁੱਧਵਾਰ ਨੂੰ ਜਾਰੀ ਸਰਵੇ ਵਿਚ ਕਿਹਾ ਗਿਆ ਹੈ ਕਿ ਜੇਕਰ 50 ਫੀਸਦੀ ਨਵਾਂ ਟੈਰਿਫ ਲਾਗੂ ਹੁੰਦਾ ਹੈ ਤਾਂ ਦੇਸ਼ ਦੇ ਛੋਟੇ ਨਿਰਯਾਤਕ ਨੂੰ ਰੈਵੇਨਿਊ ਵਿਚ ਘੱਟੋ-ਘੱਟੋ ਅੱਧਾ ਨੁਕਸਾਨ ਝੱਲਣਾ ਪੈ ਸਕਦਾ ਹੈ।
canadian-government-invests-24-million-in-cannabis-and-brain-health-research
Punjabi

ਕੈਨੇਡਾ ਸਰਕਾਰ ਵੱਲੋਂ ਕੈਨਾਬਿਸ ਅਤੇ ਦਿਮਾਗੀ ਸਿਹਤ ਖੋਜ ਲਈ $24 ਮਿਲੀਅਨ ਫੰਡ ਦੇਣ ਦਾ ਐਲਾਨ

ਕੈਨੇਡਾ ਦੀ ਸਿਹਤ ਮੰਤਰੀ ਮਾਰਜੋਰੀ ਮਿਸ਼ੇਲ ਨੇ ਦੇਸ਼ ਭਰ ਵਿਚ ਕੈਨਾਬਿਸ ਅਤੇ ਦਿਮਾਗੀ ਸਿਹਤ ਸਬੰਧਾਂ 'ਤੇ ਖੋਜ ਕਰਨ ਲਈ $24 ਮਿਲੀਅਨ ਦੇ ਫੰਡ ਦੇਣ ਦਾ ਐਲਾਨ ਕੀਤਾ ਹੈ। ਇਸ ਨਿਵੇਸ਼ ਦਾ ਉਦੇਸ਼ ਕੈਨੇਡੀਅਨ ਕੈਨਾਬਿਸ ਅਤੇ ਦਿਮਾਗੀ ਸਿਹਤ ਕਨਸੋਰਟੀਅਮ ਦੀ ਸਥਾਪਨਾ ਕਰਨਾ ਹੈ, ਜੋ CIHR ਯਾਨੀ ਕੈਨੇਡੀਅਨ ਇੰਸਟੀਚਿਊਟ ਆਫ਼ ਹੈਲਥ ਰਿਸਰਚ ਦੇ ਸਹਿਯੋਗ ਨਾਲ ਕੰਮ ਕਰੇਗਾ।
canada-warns-u-s-over-tariffs-threat-to-trade-talks
Punjabi

ਕੈਨੇਡਾ-ਅਮਰੀਕਾ ਵਪਾਰਕ ਤਣਾਅ: ਨਵੇਂ ਟੈਰਿਫ਼ਾਂ ਨੂੰ ਲੈ ਕੇ ਚਿਤਾਵਨੀ

ਕੈਨੇਡਾ ਦੀ ਮੁੱਖ ਵਪਾਰ ਵਾਰਤਾਕਾਰ ਜੈਨਿਸ ਚੈਰੇਟ ਨੇ ਹਾਲ ਹੀ ਵਿਚ ਅਮਰੀਕੀ ਵਪਾਰ ਪ੍ਰਤੀਨਿਧੀ ਨਾਲ ਮੀਟਿੰਗ ਵਿਚ ਇਹ ਸਾਫ ਚਿਤਾਵਨੀ ਦਿੱਤੀ ਹੈ ਕਿ ਜੇਕਰ ਵ੍ਹਾਈਟ ਹਾਊਸ 19 ਅਗਸਤ ਤੋਂ ਕੈਨੇਡੀਅਨ ਐਕਸਪੋਰਟਸ 'ਤੇ ਨਵੇਂ ਟੈਰਿਫਸ ਲਗਾਉਣ ਦੇ ਕਦਮ 'ਤੇ ਅੱਗੇ ਵਧਦਾ ਹੈ ਤਾਂ ਇਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਵਪਾਰਕ ਗੱਲਬਾਤ ਦਾ ਮਾਹੌਲ ਖ਼ਤਮ ਹੋ ਸਕਦਾ ਹੈ।
clinton-residents-fined-15-000-for-violating-evacuation-order
Punjabi

ਬੀ.ਸੀ. ਦੇ ਕਲਿੰਟਨ ਨਿਵਾਸੀਆਂ ਨੂੰ ਨਿਕਾਸੀ ਆਦੇਸ਼ ਦੀ ਉਲੰਘਣਾ ਕਰਨ ਵਾਲਿਆਂ ਨੂੰ $15,000 ਜੁਰਮਾਨਾ

ਬੀ.ਸੀ. ਦੇ ਕਲਿੰਟਨ ਪਿੰਡ ਵਿਚ ਜੰਗਲੀ ਅੱਗ ਕਾਰਨ ਜਾਰੀ ਕੀਤੇ ਗਏ ਨਿਕਾਸੀ ਆਦੇਸ਼ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਪਿਛਲੇ ਦੋ ਹਫ਼ਤਿਆਂ ਵਿਚ $15,000 ਦਾ ਜੁਰਮਾਨਾ ਕੀਤਾ ਗਿਆ ਹੈ। ਕਲਿੰਟਨ ਨਿਵਾਸੀਆਂ ਨੂੰ ਲੰਘੀ 24 ਜੁਲਾਈ ਨੂੰ Pear ਲੇਕ ਵਿਖੇ ਲੱਗੀ ਅੱਗ ਕਾਰਨ ਆਪਣੇ ਘਰ ਛੱਡ ਕੇ ਜਾਣ ਲਈ ਮਜ਼ਬੂਰ ਹੋਣਾ ਪਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link