14.33C Vancouver
ADS

Aug 19, 2024 3:56 PM - The Associated Press

ਸਿਸਲੀ ’ਚ ਤੂਫਾਨ ’ਚ ਲਗਜ਼ਰੀ ਸੁਪਰਯਾਟ ਡੁੱਬਣ ਨਾਲ 1 ਦੀ ਮੌਤ, 6 ਲਾਪਤਾ

Share On
1-dead-and-6-missing-after-luxury-superyacht-sinks-in-storm-off-sicily
The 56-meter (184-foot) British-flagged “Bayesian,” was known for its unusually single 75-meter (246-feet) mast, one of the world’s tallest made of aluminum. (Photo: The Canadian Press)

ਇਟਲੀ ਦੇ ਤੱਟ ਕੋਲ ਸੋਮਵਾਰ ਸਵੇਰ ਇੱਕ ਲਗਜ਼ਰੀ ਬ੍ਰਿਟਿਸ਼ ਕਿਸ਼ਤੀ ਹਾਦਸਾਗ੍ਰਸਤ ਹੋ ਗਈ। ਇਹ ਕਿਸ਼ਤੀ 10 ਕਰੂ ਮੈਂਬਰ ਸਮੇਤ 12 ਲੋਕ ਨੂੰ ਲਿਜਾ ਰਹੀ ਸੀ, ਜੋ ਬਿ੍ਰਟਿਸ਼, ਅਮਰੀਕਨ ਤੇ ਕੈਨੇਡੀਅਨ ਨਾਗਰਿਕ ਸਨ। ਖਰਾਬ ਮੌਸਮ ਕਾਰਨ ਇਹ ਸਿਸਲੀ ਦੇ ਤੱਟ ਕੋਲ ਡੁੱਬ ਗਈ, ਜਦੋਂ ਇਹ ਘਟਨਾ ਵਾਪਰੀ ਤਾਂ ਇਹ ਬੰਦਰਗਾਹ ਤੋਂ ਲਗਭਗ 700 ਮੀਟਰ ਦੀ ਦੂਰੀ ’ਤੇ ਸੀ।

ਐਮਰਜੈਂਸੀ ਸਰਵਿਸ ਨੂੰ ਰੈਸਕਿਊ ਓਪਰੇਸ਼ਨ ਦੌਰਾਨ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਤੇ ਛੇ ਹੋਰ ਲੋਕ ਲਾਪਤਾ ਹਨ, ਜਦੋਂ ਕਿ 15 ਲੋਕਾਂ ਨੂੰ ਨੇੜਿਓਂ ਲੰਘ ਰਹੇ ਡੱਚ ਫਲੈਗ ਵਾਲੇ ਸਮੁੰਦਰੀ ਜਹਾਜ਼ ਦੇ ਅਧਿਕਾਰੀਆਂ ਨੇ ਬਚਾਇਆ ਅਤੇ ਐਮਰਜੈਂਸੀ ਦੇ ਸਰਵਿਸ ਦੇ ਪਹੁੰਚਣ ਤੱਕ ਉਨ੍ਹਾਂ ਦੀ ਦੇਖਭਾਲ ਕੀਤੀ।

ਲੋਕਲ ਮੀਡੀਆ ਮੁਤਾਬਕ, ਬੇਸੀਅਨ ਨਾਮ ਦੀ ਕਿਸ਼ਤੀ ਰਾਤ ਵਿਚ ਆਏ ਭਾਰੀ ਤੂਫਾਨ ਕਾਰਨ ਡੁੱਬੀ। ਗੋਤਾਖੋਰਾਂ ਨੂੰ ਪਾਣੀ ਦੀ ਸਤ੍ਹਾ ਤੋਂ 50 ਮੀਟਰ ਹੇਠਾਂ ਮਲਬਾ ਮਿਲਿਆ ਅਤੇ ਲਾਪਤਾ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸੇ ਮਲਬੇ ਦੇ ਬਾਹਰ ਇੱਕ ਵਿਅਕਤੀ ਦੀ ਲਾਸ਼ ਮਿਲੀ, ਜਿਸ ਦੀ ਪਛਾਣ ਬਾਰੇ ਅਜੇ ਪੁਸ਼ਟੀ ਨਹੀਂ ਹੋਈ ਹੈ। ਦੱਸਿਆ ਜਾਂਦਾ ਹੈ ਕਿ ਲਾਪਤਾ ਲੋਕਾਂ ਵਿਚ ਬ੍ਰਿਟਿਸ਼ ਕਾਰੋਬਾਰੀ ਮਾਈਕ ਲਿੰਚ ਵੀ ਸ਼ਾਮਲ ਹੈ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link