Nov 21, 2020 2:30 AM -

ਅੱਜ ਬੀ.ਸੀ. 'ਚ ਕੋਵਿਡ-19 ਦੇ 516 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।
10 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 25,474 ਹੋ ਗਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 331 ਹੋ ਗਈ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 7,122 ਤੱਕ ਪਹੁੰਚ ਗਏ ਹਨ।
ਕੁੱਲ 227 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 57 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਯਾਦ ਰਹੇ ਅੱਜ ਇਕੱਲੇ ਫਰੇਜ਼ਰ ਹੈਲਥ ਇਲਾਕੇ 'ਚ 294 ਮਾਮਲੇ ਰਿਪੋਰਟ ਹੋਏ ਹਨ।
ਵੈਨਕੂਵਰ ਕੋਸਟਲ ਹੈਲਥ ਰਿਜਨ 'ਚ 148 ਮਾਮਲੇ ਰਿਪੋਰਟ ਹੋਏ ਹਨ।
ਅੱਜ ਡਾ. ਬੌਨੀ ਹੈਨਰੀ ਅਤੇ ਐਡਰੀਅਨ ਡਿਕਸ ਨੇ ਇੱਕ ਸਾਂਝੇ ਬਿਆਨ 'ਚ ਕਿਹਾ ਕਿ ਮਾਸਕ ਅਤੇ ਸੋਸ਼ਲ ਸੰਪਰਕ ਨਾਲ ਸੰਬੰਧਤ ਪਬੰਦੀਆਂ ਆਪਣੇ ਕਰੀਬੀਆਂ ਅਤੇ ਪਰਿਵਾਰਾਂ ਨੂੰ ਬਚਾਉਣ ਦਾ ਜ਼ਰੀਆ ਹਨ।
ਯਾਦ ਰਹੇ ਸਿਹਤ ਅਧਿਕਾਰੀਆਂ ਨੇ ਕਿਸੇ ਵੀ ਗੈਰਜ਼ਰੂਰੀ ਯਾਤਰਾ ਤੋਂ ਵੀ ਬਚਾਅ ਕਰਨ ਲਈ ਕਿਹਾ ਹੈ।




