13.55C Vancouver
ADS

Nov 28, 2023 5:18 PM - Connect News

ਯੂਕਰੇਨ 'ਚ ਭਾਰੀ ਬਰਫੀਲੇ ਤੂਫਾਨ ਕਾਰਨ 10 ਲੋਕਾਂ ਦੀ ਮੌਤ ,23 ਜ਼ਖਮੀ

Share On
10-people-died-23-injured-due-to-heavy-snow-storm-in-ukraine
Officials said the worst of the storm appeared to be over but another powerful low-pressure storm could hit the country late Tuesday into late Wednesday.

ਯੂਕਰੇਨ ਵਿੱਚ ਭਾਰੀ ਬਰਫ਼ ਦੇ ਤੂਫ਼ਾਨ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਹਜ਼ਾਰਾਂ ਲੋਕ ਬਿਜਲੀ ਤੋਂ ਬਿਨਾਂ ਹਨ। ਗ੍ਰਹਿ ਮੰਤਰੀ ਇਹੋਰ ਕਲੀਮੈਂਕੌ ਮੁਤਾਬਕ 11 ਖੇਤਰਾਂ ਵਿੱਚ 400 ਤੋਂ ਵੱਧ ਬਸਤੀਆਂ ਵਿੱਚ ਬਿਜਲੀ ਪ੍ਰਭਾਵਿਤ ਹੋਈ ਹੈ ਅਤੇ 1,500 ਤੋਂ ਵੱਧ ਰਿਸਪੌਂਡਰਸ ਰੈਸਕਿਊ ਲਈ ਹਜ਼ਾਰਾਂ ਲੋਕਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ।

ਕਲੀਮੈਂਕੌ ਨੇ ਕਿਹਾ ਕਿ ਬਰਫ਼ ਦੇ ਤੂਫ਼ਾਨ ਵਿੱਚ ਦੋ ਬੱਚਿਆਂ ਸਮੇਤ 23 ਹੋਰ ਲੋਕ ਜ਼ਖਮੀ ਹੋਏ ਹਨ ਅਤੇ ਮੌਤਾਂ ਓਡੇਸਾ,ਖਾਰਕੀਵ, ਮਾਈਕੋਲਾਈਵ ਅਤੇ ਕੀਵ ਖੇਤਰ ਵਿੱਚ ਰਿਪੋਰਟ ਕੀਤੀਆਂ ਗਈਆਂ।

ਅਧਿਕਾਰੀਆਂ ਨੇ ਕਿਹਾ ਕਿ ਤੂਫ਼ਾਨ ਦਾ ਸਭ ਤੋਂ ਭੈੜਾ ਸਮਾਂ ਲੰਘ ਗਿਆ ਜਾਪਦਾ ਹੈ ਪਰ ਇੱਕ ਹੋਰ ਸ਼ਕਤੀਸ਼ਾਲੀ ਘੱਟ-ਦਬਾਅ ਵਾਲਾ ਤੂਫਾਨ ਮੰਗਲਵਾਰ ਦੇਰ ਤੋਂ ਬੁੱਧਵਾਰ ਦੇਰ ਤੱਕ ਦੇਸ਼ ਨੂੰ ਪ੍ਰਭਾਵਿਤ ਕਰ ਸਕਦਾ ਹੈ। ਯੂਕਰੇਨੀ ਹਾਈਡਰੋਮੀਟੋਰੋਲੋਜੀਕਲ ਸੈਂਟਰ ਵੱਲੋਂ ਕੁੱਝ ਥਾਵਾਂ ਬਰਫ਼ਬਾਰੀ ਦੀ ਗੰਭੀਰ ਚਿਤਾਵਨੀ ਦਿੱਤੀ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link