17.29C Vancouver
ADS

Feb 11, 2022 11:32 PM - Connect News

ਕਿੰਬਰਲੀ ਐਲਪਾਈਨ ਰਿਜ਼ਾਰਟ ਅਤੇ ਰਿਜ਼ਾਰਟਸ ਆਫ ਕਨੇਡੀਅਨ ਰੌਕੀਸ ਵੱਲੋਂ ਅੱਗ ਸੰਬੰਧੀ ਜਾਣਕਾਰੀ ਦੇਣ ਵਾਲੇ ਲਈ $100,000 ਦੇ ਇਨਾਮ ਦਾ ਐਲਾਨ

Share On
100-000-reward-announced-for-any-person-offering-information-on-fire-at-kimberley-alpine-resort
KAR & RCR are offering a $100,000 (one hundred thousand dollar) reward to any individual(s) offering information that leads to the location, arrest and conviction of suspects involved in the destruction of the lift control building on December 18th, 2021. (Photo - Kimberley Alpine Resorts)

ਕਿੰਬਰਲੀ ਐਲਪਾਈਨ ਰਿਜ਼ਾਰਟ ਅਤੇ ਰਿਜ਼ਾਰਟਸ ਆਫ ਕਨੇਡੀਅਨ ਰੌਕੀਸ ਵੱਲੋਂ $100,000 ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ।

ਇਹ ਇਨਾਮ ਉਸ ਵਿਅਕਤੀ ਨੂੰ ਦਿੱਤਾ ਜਾਵੇਗਾ ਜੋ ਕਿ 18 ਦਿਸੰਬਰ ਨੂੰ ਲਿਫਟ ਕੰਟਰੋਲ ਇਮਾਰਤ 'ਚ ਲੱਗੀ ਅੱਗ ਸੰਬੰਧੀ ਜਿੰਮੇਵਾਰੀ ਵਿਅਕਤੀ ਜਾਂ ਲੋਕਾਂ ਬਾਰੇ ਜਾਣਕਾਰੀ ਦੇਵੇਗਾ।

ਜਾਣਬੁੱਝ ਕੇ ਲਗਾਈ ਗਈ ਅੱਗ ਦੀ ਘਟਨਾ 'ਚ ਲਿਫਟ ਕੰਟਰੋਲ ਇਮਾਰਤ ਨੁਕਸਾਨੀ ਗਈ ਸੀ।

ਕਿੰਬਰਲੀ ਐਲਪਾਈਨ ਰਿਜ਼ਾਰਟ ਅਤੇ ਰਿਜ਼ਾਰਟਸ ਆਫ ਕਨੇਡੀਅਨ ਰੌਕੀਸ ਦਾ ਕਹਿਣਾ ਹੈ ਕਿ ਜਿੰਮੇਵਾਰ ਵਿਅਕਤੀ ਜਾਂ ਲੋਕਾਂ ਨੂੰ ਲੋਕੇਟ ਕਰਨ, ਗ੍ਰਿਫਤਾਰ ਕਰਨ ਅਤੇ ਸ਼ੱਕੀਆਂ ਦੀ ਕਨਵਿਕਸ਼ਨ 'ਚ ਭੂਮਿਕਾ ਨਿਭਾਉਣ ਵਾਲੇ ਵਿਅਕਤੀ ਨੂੰ ਇਨਾਮ ਮਿਲੇਗਾ।

ਹਾਲਾਂਕਿ ਜੇਕਰ ਕਿਸੇ ਵਿਅਕਤੀ ਕੋਲ ਜਾਣਕਾਰੀ ਹੈ ਤਾਂ ਉਨ੍ਹਾਂ ਨੂੰ ਕਿੰਬਰਲੀ ਆਰ.ਸੀ.ਐਮ.ਪੀ. ਨਾਲ ਸੰਪਰਕ ਕਰਨ ਦੀ ਮੰਗ ਕੀਤੀ ਗਈ ਹੈ।

ਮਾਮਲਾ 18 ਦਿਸੰਬਰ ਦਾ ਹੈ ਜਦ ਤੜਕੇ ਕਰੀਬ 3 ਵਜੇ ਲਿਫਟ ਕੰਟਰੋਲ ਇਮਾਰਤ 'ਚ ਅੱਗ ਲਗ ਗਈ ਸੀ।

ਆਰ.ਸੀ.ਐਮ.ਪੀ. ਅਤੇ ਕਿੰਬਰਲੀ ਫਾਇਰ ਡਿਪਾਰਟਮੈਂਟ ਨੇ ਤੁਰੰਤ ਮੌਕੇ 'ਤੇ ਪਹੁੰਚ ਕੀਤੀ ਸੀ ਅਤੇ ਉਸੇ ਵੇਲੇ ਤੋਂ ਜਾਂਚ ਜਾਰੀ ਰਹੀ ਹੈ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link