15.14C Vancouver
ADS

Jul 28, 2020 9:35 PM -

ਅਸਾਮ 'ਚ ਹੜ੍ਹਾਂ ਕਾਰਨ 103 ਲੋਕਾਂ ਦੀ ਮੌਤ, 56 ਲੱਖ ਤੋਂ ਵੱਧ ਲੋਕ ਪ੍ਰਭਾਵਿਤ

Share On
103-dead-56-lakh-affected-due-to-assam-floods
A total of 103 people have died and 56,71,018 people from 5,305 villages have been affected by the floods here, a flood report from the Assam State Disaster Management Authority (ASDMA) stated on Tuesday. Photo-ANI

ਅਸਾਮ 'ਚ ਹੜ੍ਹਾਂ ਕਾਰਨ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ।

ਸੂਬੇ 'ਚ ਹੜ੍ਹਾਂ ਵਿਚਾਲੇ 103 ਲੋਕਾਂ ਦੀ ਮੌਤ ਹੋ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਕੁੱਲ 5,305 ਪਿੰਡਾਂ ਦੇ 56,71,018 ਲੋਕ ਇਨ੍ਹਾਂ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਦੱਸੇ ਜਾ ਰਹੇ ਹਨ।

ਇਸ ਸੰਬੰਧੀ ਜਾਣਕਾਰੀ ਅਸਾਮ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੀ ਗਈ ਹੈ।

ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ, ਹੁਣ ਤੱਕ 30 ਜ਼ਿਲ੍ਹੇ ਪ੍ਰਭਾਵਿਤ ਹੋਏ ਹਨ।

ਸੂਬੇ ਦੇ ਕਈ ਇਲਾਕਿਆਂ 'ਚ ਮੰਗਲਵਾਰ ਸਵੇਰ 7 ਵਜੇ ਤੱਕ ਬ੍ਰਹਮਪੁੱਤਰ ਨਦੀ, ਖ਼ਤਰੇ ਦੇ ਨਿਸ਼ਾਨ ਤੋਂ ਉੱਤੇ ਵਹਿੰਦੀ ਦੱਸੀ ਗਈ ਸੀ।

ਸੂਬਾ ਸਰਕਾਰ ਵੱਲੋਂ ਕੁੱਲ 615 ਰਿਲੀਫ ਕੈਂਪ ਸਥਾਪਿਤ ਕੀਤੇ ਗਏ ਹਨ।

384 ਕਿਸ਼ਤੀਆਂ ਨੂੰ ਬਚਾਅ ਕਾਰਜਾਂ ਲਈ ਵਰਤਿਆ ਜਾ ਰਿਹਾ ਹੈ, ਅਤੇ 81,109 ਲੋਕਾਂ ਨੂੰ ਹੁਣ ਤੱਕ ਬਚਾਇਆ ਜਾ ਚੁੱਕਿਆ ਹੈ।

ਅਸਾਮ ਦੇ ਮੁੱਖ ਮੰਤਰੀ ਸਰਬਨੰਦ ਸੋਨੋਵਾਲ ਨੇ ਵੀ ਇਸ ਸੰਬੰਧੀ ਜਾਣਕਾਰੀਆਂ ਆਪਣੇ ਇੱਕ ਟਵੀਟ ਰਾਹੀਂ ਸਾਂਝੀਆਂ ਕੀਤੀਆਂ ਹਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link